ਸੱਤ ਸਾਲਾਂ ‘ਚ ਪਟਿਆਲਾ ਲੋਕ ਸਭਾ ਹਲਕੇ ‘ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ ‘ਆਪ’ : ਐਨ.ਕੇ. ਸ਼ਰਮਾ

152

ਸੱਤ ਸਾਲਾਂ ‘ਚ ਪਟਿਆਲਾ ਲੋਕ ਸਭਾ ਹਲਕੇ ‘ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ ‘ਆਪ’ : ਐਨ.ਕੇ. ਸ਼ਰਮਾ

ਸਨੌਰ (ਪਟਿਆਲਾ)/ ਮਈ 11,2024

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵਿਕਾਸ ਦੇ ਮੁੱਦੇ ‘ਤੇ ਘੇਰਦਿਆਂ ਕਿਹਾ ਹੈ ਕਿ ਪੰਜਾਬ ’ਚ ਕਾਂਗਰਸ ਦਾ ਪੰਜ ਸਾਲ ਰਾਜ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਹੁਣ ਦੋ ਸਾਲ ਰਾਜ ਕਰ ਰਹੀ ਹੈ। ਦੋਵਾਂ ਪਾਰਟੀਆਂ ਦੇ ਉਮੀਦਵਾਰ ਲੋਕ ਮੰਚ ਰਾਹੀਂ ਪਟਿਆਲਾ ਲੋਕ ਸਭਾ ਹਲਕੇ ਲਈ ਕੀਤੇ ਗਏ ਸੱਤ ਵੱਡੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ।

ਐਨ.ਕੇ.ਸ਼ਰਮਾ ਚੋਣ ਪ੍ਰਚਾਰ ਮੁਹਿੰਮ ਤਹਿਤ ਅੱਜ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸਨੌਰ ਦੇ ਪਿੰਡ ਅਸਰਪੁਰ, ਖੁੱਡਾ, ਬੁੱਲੜਕਲਾ, ਕਰਨਪੁਰ, ਭਾਖਰ, ਬੱਲਮਗੜ੍ਹ, ਜੰਗੀਰ ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ‘ਤੇ ਪੰਜ ਸਾਲ ਰਾਜ ਕੀਤਾ ਅਤੇ ਪਟਿਆਲਾ ਲੋਕ ਸਭਾ ਹਲਕੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ। ਅਮਰਿੰਦਰ ਸਿੰਘ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਪਰ ਮੁੱਖ ਮੰਤਰੀ ਬਣਦਿਆਂ ਹੀ ਪਟਿਆਲਾ ਨੂੰ ਭੁੱਲ ਗਏ।

ਐਨ.ਕੇ.ਸ਼ਰਮਾ ਨੇ ਕਿਹਾ ਕਿ ਹੁਣ ਪਿਛਲੇ ਦੋ ਸਾਲਾਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ‘ਆਪ’ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਇੱਥੋਂ ਚੋਣ ਲੜ ਰਹੇ ਹਨ। ਬਲਬੀਰ ਸਿੰਘ ਸਿਹਤ ਮੰਤਰੀ ਵਜੋਂ ਕੰਮ ਕਰ ਰਹੇ ਹਨ, ਉਨ੍ਹਾਂ ਦੇ ਰਾਜ ਵਿੱਚ ਪਟਿਆਲਾ ਲੋਕ ਸਭਾ ਹਲਕੇ ਦੇ ਹਸਪਤਾਲਾਂ ਦੀ ਹਾਲਤ ਇੰਨੀ ਤਰਸਯੋਗ ਹੋ ਗਈ ਹੈ ਕਿ ਇੱਥੇ ਮਰੀਜ਼ਾਂ ਨੂੰ ਦਵਾਈਆਂ ਅਤੇ ਟੀਕੇ ਨਹੀਂ ਮਿਲ ਰਹੇ ਹਨ। ਐਨ. ਕੇ. ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵਿਕਾਸ ਦੀ ਰਾਜਨੀਤੀ ਕੀਤੀ ਹੈ।

ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ

ਸ਼ਰਮਾ ਨੇ ਕਿਹਾ ਕਿ ਉਹ ਜਿੱਥੇ ਵੀ ਚੋਣ ਪ੍ਰਚਾਰ ਲਈ ਜਾ ਰਹੇ ਹਨ, ਲੋਕ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੱਸ ਰਹੇ ਹਨ। ਉਹ 4 ਜੂਨ ਤੋਂ ਬਾਅਦ ਸੰਸਦ ਮੈਂਬਰ ਬਣ ਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨਗੇ। ਅਕਾਲੀ ਦਲ ਦੇ ਉਮੀਦਵਾਰ ਨੇ ਕਿਹਾ ਕਿ ਜਿਸ ਤਰ੍ਹਾਂ ਅਕਾਲੀ ਦਲ ਦੀ ਸਰਕਾਰ ‘ਚ ਪੂਰੇ ਪੰਜਾਬ ਦਾ ਬਰਾਬਰ ਵਿਕਾਸ ਹੋਇਆ, ਉਸੇ ਤਰ੍ਹਾਂ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਪਟਿਆਲਾ ਲੋਕ ਸਭਾ ਹਲਕੇ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦਾ ਬਰਾਬਰ ਵਿਕਾਸ ਕਰਵਾਉਣਗੇ।