ਰੋਪੜ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦੀ ਹਾਰ ਲਈ ਖੁਦ ਕਾਂਗਰਸ ਜ਼ਿੰਮੇਵਾਰ – ਐਡਵੋਕੇਟ ਬਾਵਾ

217

ਰੋਪੜ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦੀ ਹਾਰ ਲਈ ਖੁਦ  ਕਾਂਗਰਸ  ਜ਼ਿੰਮੇਵਾਰ – ਐਡਵੋਕੇਟ ਬਾਵਾ

ਬਹਾਦਰਜੀਤ ਸਿੰਘ/royalpatiala.in News/ ਰੂਪਨਗਰ,29 ਮਈ,2026

ਕਾਂਗਰਸ ਦੇ ਸੀਨੀਅਰ ਆਗੂ ਅਤੇ ਿਜਲ੍ਹਾਂ ਬਾਰ ਐਸੋਸੀਏਸ਼ਨ  ਰੋਪੜ ਦੇ ਸਾਬਕਾ ਪ੍ਰਧਾਨ ਐਡਵੋਕੇਟ ਅ ਿਮੰਦਰਪ੍ਰੀਤ  ਸਿੰਘ ਬਾਵਾ ਨੇ ਕਿਹਾ ਕਿ ਰੋਪੜ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹੋਈ ਹਾਰ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਜਿੰਮੇਵਾਰ ਹੈ। ਕਿਉਂਕਿ  ਟਿਕਟਾਂ ਵੰਡਣ ਸਮੇਂ ਰੋਪੜ ਸ਼ਹਿਰ ਦੇ ਵੱਡੇ ਕਾਂਗਰਸੀ ਆਗੂਆਂ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ ਅਤੇ ਨਾ ਹੀ ਜਿਹੜੇ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ ਉਹਨਾਂ ਦੀ ਸਕਰੀਨਿੰਗ ਵੀ ਨਹੀਂ ਕੀਤੀ ਗਈ।

ਐਡਵੋਕੇਟ ਬਾਵਾ ਨੇ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕੋਈ ਵੀ ਮੀਟਿੰਗ ਵੀ ਨਹੀਂ ਕੀਤੀ ਗਈ, ਜਿਸ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਲਈ ਰਣਨੀਤੀ ਤਿਆਰ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਕੁਝ ਵਾਰਡਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਵੀ ਖੜ੍ਹੇ ਨਹੀਂ ਕੀਤੇ ਜਾ ਸਕੇ।

ਉਨ੍ਹਾਂ ਕਿਹਾ ਕਿ ਰੋਪੜ ਸ਼ਹਿਰ ਵਿੱਚ ਕਾਂਗਰਸ ਦੀ ਹਾਰ ਲਈ ਪਾਰਟੀ ਦੇ ਆਗੂਆਂ ਦੀ ਆਪਸੀ ਫੁੱਟ ਵੀ  ਮੁੱਖ ਕਾਰਨ ਬਣੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਨਗਰ ਕੌਂਸਲ ਚੋਣਾਂ ਵਿੱਚ ਉਮੀਦਵਾਰਾਂ ਦੇ  ਹੱਕ ਵਿੱਚ ਪ੍ਰਚਾਰ ਲਈ ਵੀ ਪੂਰਾ ਸਮਾਂ ਨਹੀਂ ਦਿੱਤਾ ਗਿਆ ।

ਜ਼ਿਲ੍ਹਾ ਕਾਂਗਰਸ ਕਮੇਟੀ ਨੂੰ ਨਗਰ ਕੌਂਸਲ ਚੋਣਾਂ ਵਿੱਚ ਹੋਈ ਹਾਰ ਲਈ ਆਪਣੀ ਜਿੰਮੇਵਾਰੀ ਲੈਣੀ ਚਾਹੀਦੀ ਹੈ। ਐਡਵੋਕੇਟ ਬਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਨਗਰ ਕੌਂਸਲ ਚੋਣਾਂ ਵਿੱਚ ਹੋਈ ਨਮੋਸ਼ੀ ਭਰੀ ਹਾਰ ਲਈ  ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਰੋਪੜ ਸ਼ਹਿਰ ਦੇ ਵਿਕਾਸ ਲਈ ਕੁਝ ਵੀ ਨਹੀਂ ਕਰ ਸਕੀ ਹੈ ਪਰ ਫਿਰ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ।

ਜਿਸ ਦਾ ਕਾਰਨ ਇਹ ਹੈ ਕਿ ਕਾਂਗਰਸੀਆਂ ਦੀ ਆਪਸੀ ਫੁੱਟ ਨੇ ਪਾਰਟੀ ਉਮੀਦਵਾਰਾਂ ਨੂੰ ਹਾਰ ਤੱਕ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈ ਕਮਾਨ ਨੂੰ ਰੋਪੜ ਹਲਕੇ ਵਿੱਚ ਪਾਰਟੀ ਨੂੰ ਮਜਬੂਤ ਕਰਨ ਲਈ ਦੇਖਣਾ ਚਾਹੀਦਾ ਹੈ ਕਿ ਕਿਹੜਾ ਲੀਡਰ ਕਾਂਗਰਸ ਪਾਰਟੀ ਨੂੰ ਇਕਜੁੱਟ ਕਰ ਸਕਦਾ ਹੈ, ਜਿਸ ਨਾਲ ਕਾਂਗਰਸ ਪਾਰਟੀ ਮਜ਼ਬੂਤ ਹੋ ਸਕੇ।