ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਮਾਲ ਵਿਭਾਗ ਨੂੂੰ ਲੰਬਿਤ ਮਾਮਲੇ 6 ਮਹੀਨੇ ’ਚ ਨਿਪਟਾਰਾ ਕਰਨ ਦੇ ਆਦੇਸ਼

200

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਮਾਲ ਵਿਭਾਗ ਨੂੂੰ ਲੰਬਿਤ ਮਾਮਲੇ 6 ਮਹੀਨੇ ’ਚ ਨਿਪਟਾਰਾ ਕਰਨ ਦੇ ਆਦੇਸ਼

ਬਹਾਦਰਜੀਤ ਸਿੰਘ /ਰੂਪਨਗਰ, 12 ਅਪ੍ਰੈਲ,2022
ਡਿਪਟੀ ਕਮਿਸ਼ਨਰ ਰੂਪਨਗਰ, ਡਾ. ਪ੍ਰੀਤੀ ਯਾਦਵ ਨੇ ਮੰਗਲਵਾਰ ਨੂੰ ਮਾਲ ਵਿਭਾਗ ਦੇ ਲੰਬਿਤ ਪਏ ਮਾਮਲਿਆਂ ਨੂੰ 6 ਮਹੀਨੇ ਵਿੱਚ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਹਨ। ਇੱਥੇ ਮਹੀਨਾਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ  ਉਨ੍ਹਾਂ ਉੱਪ ਮੰਡਲ ਮੈਜਿਸਟ੍ਰੇਟਾਂ  ਨੂੰ ਕਿਹਾ ਕਿ ਜਿਹੜੇ ਮਾਮਲੇ ਇੱਕ ਤੋਂ 2 ਸਾਲ ਤੋਂ ਲੰਬਿਤ ਪਏ ਹਨ ਉਨ੍ਹਾਂ ਮਾਮਲਿਆਂ ਵੱਲ ਵਿਸ਼ੇਸ਼ ਤਵੱਜੋਂ ਦੇ ਕੇ ਪਹਿਲ ਦੇ ਅਧਾਰ ਉੱਤੇ ਹੱਲ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਸ਼ਾਨਦੇਹੀ ਦੇ ਮਾਮਲੇ ਵੀ ਵੱਡੀ ਗਿਣਤੀ ਵਿੱਚ ਲੰਬਿਤ ਹਨ ਜਿਸ ਲਈ ਇਸ ਸਬੰਧੀ ਰੂਪ-ਰੇਖਾ ਤਿਆਰ ਕਰਕੇ ਸਾਰੇ ਮਾਮਲਿਆਂ ਦਾ ਪੜਾਅ ਅਨੁਸਾਰ ਹੱਲ ਕੀਤਾ ਜਾਵੇ।ਉਨ੍ਹਾਂ ਉੱਪ ਮੰਡਲ ਮੈਜਿਸਟ੍ਰੇਟਾਂ  ਨੂੰ ਪਟਵਾਰ-ਖਾਨਿਆਂ ਵਿੱਚ ਜਾ ਕੇ ਨਿਜੀ ਤੌਰ ’ਤੇ ਰਿਕਾਰਡ ਸਮੇਤ ਕਾਰਗੁਜ਼ਾਰੀ ਦਾ ਨਿਰੀਖਣ ਕਰਨ ਲਈ ਕਿਹਾ।

ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਉਨ੍ਹਾਂ ਨਸ਼ਾ-ਛੁਡਾਊ ਪ੍ਰੋਗਰਾਮ ਅਧੀਨ ਕੇਂਦਰਾਂ ਤੇ ਓਟ ਕਲੀਨਿਕਾਂ ਦੇ ਰਿਕਾਰਡ ਚੈੱਕ ਕਰਨ ਲਈ ਕਿਹਾ। ਉਨ੍ਹਾਂ ਉੱਪ ਮੰਡਲ ਮੈਜਿਸਟ੍ਰੇਟਾਂ  ਨੂੰ ਵੀ ਨਿੱਜੀ ਤੌਰ ’ਤੇ ਨਸ਼ਾ-ਛੁਡਾਊਕੇਂਦਰਾਂ ਅਤੇ ਓਟ ਕਲੀਨਿਕਾਂ ਦੀ ਚੈਕਿੰਗ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ ਇਲਾਜ ਨੂੰ ਵਿਚਕਾਰ ਹੀ ਛੱਡ ਰਹੇ ਹਨ ਉਨ੍ਹਾਂ ਨਾਲ ਸੰਪਰਕ ਕਰਕੇ ਮੁੜ੍ਹ ਇਲਾਜ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਠੋਸ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਤਾਂ ਜੋ ਇਸ ਬਿਮਾਰੀ ਨਾਲ ਹੋਣ ਵਾਲੇ ਜਾਨੀ ਤੁੇ ਮਾਲੀ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰੂਪਨਗਰ ਅਤੇ ਭਰਤਗੜ੍ਹ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿਂਊਂਕਿ ਇਨ੍ਹਾਂ ਇਲਾਕਿਆਂ ਵਿਚ ਡੇਂਗੂ ਦੇ ਮਾਮਲੇ ਪਿਛਲੇ ਸਮੇ ਤੋਂ ਵਧੇ ਹਨ।

ਕਿਰਤ ਵਿਭਾਗ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਬਾਲ ਮਜਦੂਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਜੇਕਰ ਕੋਈ ਜਬਰਨ ਬੰਧੂਆ ਮਜਦੂਰੀ ਦੀ ਸ਼ਿਕਾਇਤ ਆਉਂਦੀ ਹੈ ਤਾਂ ਉਸ ਉਪਰ ਤੁਰੰਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਹਦਾਇਤ ਜਾਰੀ ਕੀਤੀ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਮਾਲ ਵਿਭਾਗ ਨੂੂੰ ਲੰਬਿਤ ਮਾਮਲੇ 6 ਮਹੀਨੇ ’ਚ ਨਿਪਟਾਰਾ ਕਰਨ ਦੇ ਆਦੇਸ਼

ਡਾ. ਪ੍ਰੀਤੀ ਯਾਦਵ ਨੇ ਸੜਕ ਸੁਰੱਖਿਆ ਅਤੇ ਸ਼ਹਿਰੀ ਟ੍ਰੈਫਿਕ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਟ੍ਰੈਫਿਕ ਪੁਲਿਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਨਿਰੰਤਰ ਕਾਰਵਾਈ ਕਰੇ ਅਤੇ ਓਵਰਲੋਡ ਵਾਹਨਾਂ ਦੇ ਚਾਲਾਨ ਕੀਤੇ ਜਾਣ।ਏ.ਟੀ.ਓ. ਨੇ ਮੀਟਿੰਗ ਵਿਚ ਦੱਸਿਆ ਕਿ ਪਹਿਲੀ  ਮਾਰਚ ਤੋਂ 3.70 ਲੱਖ  ਰੁਪਏ ਦਾ ਜੁਰਮਾਨਾ ਲਗਾ ਕੇ 17 ਓਵਰਲੋਡ ਵਾਹਨਾਂ ਦੇ ਚਾਲਾਨ ਕੀਤੇ ਗਏ ਹਨ ਅਤੇ 19 ਬੱਸਾਂ ਦਾ ਚਾਲਾਨ ਕਰਕੇ ਜੁਰਮਾਨਾ ਕੀਤਾ ਗਿਆ ਹੈ ਜਦਕਿ ਪੁਰਾਣੇ 85 ਚਾਲਾਨਾਂ ਦਾ ਨਿਪਟਾਰਾ ਵੀ ਕੀਤਾ ਗਿਆ ਹੈ।

ਉਨ੍ਹਾਂ ਮੀਟਿੰਗ ਵਿੱਚ ਕਣਕ ਦੀ ਖਰੀਦ ਸਬੰਧੀ ਕੀਤੇ ਪ੍ਰਬਧਾਂ, ਚੋਣਾਂ ਸਬੰਧੀ ਪਟੀਸ਼ਨਾਂ, ਨੈਸ਼ਨਲ ਹਾਈਵੇ ਅਤੇ ਲਿੰਕ ਸੜਕਾਂ ‘ਤੇ ਕਤਿੇ ਗਏ ਨਜਾਇਜ਼ ਕਬਜੇ ਹਟਾਉਣ ਬਾਰੇ, ਵਿਕਾਸ ਦੇ ਕੰਮਾਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਪ੍ਰੋਗਰਾਮਾਂ ਤੇ ਸਕੀਮਾਂ ਦਾ ਵੀ ਜਾਇਜ਼ਾ ਲਿਆ।

ਇਸ ਮੀਟਿੰਗ ਵਿੱਚ ਏ.ਡੀ.ਸੀ. ਦਿਨੇਸ਼ ਵਸ਼ਿਸ਼ਟ, ਐਸ.ਡੀ.ਐਮ ਰੂਪਨਗਰ ਗੁਰਵਿੰਦਰ ਜੌਹਲ, ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਪਰਮਜੀਤ ਸਿੰਘ, ਐਸ.ਡੀ.ਐਮ ਮੋਰਿੰਡਾ ਰਵਿੰਦਰਪਾਲ ਸਿੰਘ, ਐਸ.ਡੀ.ਐਮ ਸ਼੍ਰੀ ਅੰਨਦਪੁਰ ਸਾਹਿਬ ਕੇਸ਼ਵ ਗੋਇਲ, ਡੀ.ਆਰ.ਓ. ਗੁਰਜਿੰਦਰ ਸਿੰਘ, ਡੀ.ਡੀ.ਪੀ.ਓ ਅਮਰਿੰਦਰਪਾਲ ਸਿੰਘ, ਐਕਸਈਐਨ ਲੋਕ ਨਿਰਮਾਣ ਵਿਭਾਗ ਦਵਿੰਦਰ ਕੁਮਾਰ, ਏ.ਸੀ.ਐਸ ਡਾ. ਅੰਜੂ, ਡੀ.ਐਮ.ਸੀ. ਡਾ ਬਲਦੇਵ, ਐਕਸਈਐਨ ਹੈੱਡ ਵਰਕਸ ਗੁਰਪ੍ਰੀਤਪਾਲ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫਸਰ ਅਰੁਣ ਕੁਮਾਰ, ਈ.ਓ. ਰੂਪਨਗਰ ਭਜਨ ਚੰਦ, ਈ.ਓ. ਮੋਰਿੰਡਾ ਅਸ਼ੋਕ ਪਥਰਿਆ, ਕੀਰਤਪੁਰ ਸਾਹਿਬ ਜੀ.ਬੀ. ਸ਼ਰਮਾ ਹਾਜਰ ਸਨ।