ਪਟਿਆਲਾ ਰੇਂਜ ਅਧੀਨ ਆਉਂਦੇ ਜਿਲ੍ਹਿਆਂ ਦੇ ਲੋਕਾਂ ਨੂੰ ਰੋਜ਼ਾਨਾ ਦਫਤਰ ਵਿਖੇ ਮਿਲਣਗੇ ਡੀਆਈਜੀ ਭੁੱਲਰ

198

ਪਟਿਆਲਾ ਰੇਂਜ ਅਧੀਨ ਆਉਂਦੇ ਜਿਲ੍ਹਿਆਂ ਦੇ ਲੋਕਾਂ ਨੂੰ ਰੋਜ਼ਾਨਾ ਦਫਤਰ ਵਿਖੇ ਮਿਲਣਗੇ ਡੀਆਈਜੀ ਭੁੱਲਰ

ਪਟਿਆਲਾ/ਮਲੇਰਕੋਟਲਾ, 10 ਜੂਨ,2024:

ਡੀ ਆਈ ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਦੇ ਆਦੇਸ਼ਾਂ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਜਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਦੇ ਨਾਗਰਿਕਾਂ ਨੂੰ ਮਿਲਣ ਤੇ ਜਨਤਕ ਸ਼ਿਕਾਇਤਾਂ ਸੁਨਣ ਲਈ ਹਰ ਕੰਮ ਕਾਜ ਵਾਲੇ ਦਿਨ ਆਪਣੇ ਦਫਤਰ ਵਿੱਚ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਮਿਲਣਗੇ।

ਪਟਿਆਲਾ ਰੇਂਜ ਅਧੀਨ ਆਉਂਦੇ ਜਿਲ੍ਹਿਆਂ ਦੇ ਲੋਕਾਂ ਨੂੰ ਰੋਜ਼ਾਨਾ ਦਫਤਰ ਵਿਖੇ ਮਿਲਣਗੇ ਡੀਆਈਜੀ ਭੁੱਲਰ
HS Bhullar, IPS DIG

ਡੀਆਈਜੀ ਭੁੱਲਰ ਨੇ ਕਿਹਾ ਕਿ ਹਰੇਕ ਨਾਗਰਿਕ ਆਪਣੀਆਂ ਸ਼ਿਕਾਇਤਾਂ ਉਨ੍ਹਾਂ ਨੂੰ ਨਿਜੀ ਤੌਰ ‘ਤੇ ਉਨ੍ਹਾਂ ਦੇ ਦਫਤਰ ਵਿਖੇ ਆ ਕੇ ਬੇਝਿਜਕ ਦੱਸ ਸਕਦਾ ਹੈ।ਉਨ੍ਹਾਂ ਕਿਹਾ ਕਿ ਨਾਗਰਿਕਾਂ ਤੱਕ ਪਹੁੰਚ ਕਰਨਾ ਪੁਲਿਸਿੰਗ ਦਾ ਅਹਿਮ ਹਿੱਸਾ ਹੈ ਤੇ ਮਜਬੂਤ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਪੁਲਿਸ ਲਗਾਤਾਰ ਯਤਨਸ਼ੀਲ ਹੈ।