ਕਾਂਗਰਸ ਦੇ ਕੋਆਰਡੀਨੇਟਰਾਂ ਵੱਲੌਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਬਾਰੇ ਵਿਚਾਰ ਵਟਾਂਦਰਾ
ਬਹਾਦਰਜੀਤ ਸਿੰਘ/ royalpatiala.in News/ ਰੂਪਨਗਰ, 1ਦਸੰਬਰ,2025
ਆਉਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ ਤਹਿਤ ਹਲਕਾ ਨੰਗਲ ਦੇ ਕੋਆਰਡੀਨੇਟਰ ਡਿੰਪਲ ਰਾਣਾ ਅਤੇ ਰੂਪਨਗਰ ਹਲਕੇ ਦੇ ਕੋਆਰਡੀਨੇਟਰ ਰਣਜੀਤ ਸਿੰਘ ਜੀਤੀ ਪਡਿਆਲਾ ਰੂਪਨਗਰ ਕਾਂਗਰਸ ਭਵਨ ਵਿਖੇ ਸਮੀਖਿਆ ਮੀਟਿੰਗ ਲਈ ਪੁੱਜੇ ਜਿਥੇ ਪੁੱਜਣ ਤੇ ਉਨ੍ਹਾਂ ਦਾ ਜਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਮੂਹ ਸੀਨੀਅਰ ਲੀਡਰਾਂ ਵਲੋ ਭਰਵਾਂ ਸਵਾਗਤ ਕੀਤਾ ਗਿਆ ਅਤੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ
ਇਸ ਮੌਕੇ ਅਤੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕੀ ਇਹ ਚੋਣਾਂ ਕਾਂਗਰਸ ਪਾਰਟੀ ਪੂਰੇ ਜੋਸ਼ ਅਤੇ ਉਤਸਾਹ ਨਾਲ ਲੜੇਗੀ ਅਤੇ ਇਹਨਾਂ ਚੋਣਾਂ ਲਈ ਵਰਕਰਾਂ ਵਿੱਚ ਉਤਸ਼ਾਹ ਹੈ ਅਤੇ ਨਾਲ ਹੀ ਕਿਹਾ ਕੀ ਇਹਨਾਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਕਿਸੇ ਵੀ ਵਰਕਰਾਂ ਅਤੇ ਉਮੀਦਵਾਰਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਹੋਇਆ ਤਾਂ ਉਸ ਨਾਲ ਨਿਬੜਨ ਲਈ ਹਮੇਸ਼ਾ ਤਿਆਰ ਹੈ ਅਤੇ ਆਪਣੇ ਵਰਕਰਾਂ ਅਤੇ ਉਮੀਦਵਾਰਾਂ ਨਾ ਕਿਸੇ ਵੀ ਕਿਸਮ ਦੇ ਧੱਕੇ ਨੂੰ ਬਰਦਾਸ਼ਤ ਨਹੀਂ ਕਰੇਗੀ

ਇਸ ਮੌਕੇ ਸੁਖਵਿੰਦਰ ਸਿੰਘ ਵ੍ਹਿਸਕੀ ਸਾਬਕਾ ਪ੍ਰਧਾਨ ਜਿਲ੍ਹਾ ਕਾਂਗਰਸ, ਪ੍ਰੇਮ ਸਿੰਘ ਡੱਲਾ ਪ੍ਰਧਾਨ ਐਸ ਸੀ ਸੈੱਲ, ਰਾਜੇਸ਼ਵਰ ਲਾਲੀ, ਕੌਂਸਲਰ ਪੋਮੀ ਸੋਨੀ, ਕੌਂਸਲਰ ਰਜੇਸ਼ ਕੁਮਾਰ,ਜਗਮੋਹਨ ਸਿੰਘ ਸਾਬਕਾ ਸਰਪੰਚ ਰੰਗੀਲਪੁਰ, ਮਿੰਟੂ ਸਰਾਫ ਸਿਟੀ ਪ੍ਰਧਾਨ, ਕਰਮ ਸਿੰਘ ਰੋਪੜ, ਸੁਰਿੰਦਰ ਰਾਣਾ ਮੁਕਾਰੀ , ਭੁਪਿੰਦਰ ਸਿੰਘ ਦਫਤਰ ਇੰਚਾਰਜ ਹਾਜਰ ਸਨ।











