ਆਮ ਆਦਮੀ ਪਾਰਟੀ ਜ਼ਿਲ੍ਹਾ ਰੂਪਨਗਰ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਗਲਤ ਟਿੱਪਣੀ ਕਰਨ ਤੇ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਅਤੇ ਡੀਸੀ ਨੂੰ ਮੰਗ ਪੱਤਰ ਦਿੱਤਾ

163

ਆਮ ਆਦਮੀ ਪਾਰਟੀ ਜ਼ਿਲ੍ਹਾ ਰੂਪਨਗਰ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਗਲਤ ਟਿੱਪਣੀ ਕਰਨ ਤੇ  ਅਮਿਤ ਸ਼ਾਹ  ਦਾ ਪੁਤਲਾ ਫੂਕਿਆ ਅਤੇ  ਡੀਸੀ ਨੂੰ ਮੰਗ ਪੱਤਰ ਦਿੱਤਾ

ਬਹਾਦਰਜੀਤ ਸਿੰਘ ,ਰੂਪਨਗਰ,20 ਦਸੰਬਰ,2024

ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਬਾਰੇ ਗਲਤ ਟਿੱਪਣੀ ਕਰਨ ਤੇ ਬੀ.ਜੇ.ਪੀ. ਦੇ  ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਰੋਪੜ੍ਹ ਦੇ ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਿੰਦਰ ਸਿੰਘ ਢਾਹੇ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਰੋਪੜ੍ਹ ਦੀ ਸਮੁੱਚੀ ਟੀਮ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।।

ਇਸ ਮੌਕੇ ਰੋਸ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਜੀ ਨੇ ਅਤੇ ਜ਼ਿਲ੍ਹਾ ਸਕੱਤਰ ਰਾਮ ਕੁਮਾਰ ਮੁਕਾਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਆਪਣੀ ਆਦਤ ਦੇ ਮੁਤਾਬਿਕ ਹਮੇਸ਼ਾ ਦੀ ਤਰਾਂ ਭਾਰਤੀ ਲੋਕਤੰਤਰ ਅਤੇ ਸੰਵਿਧਾਨ ਦਾ ਨਿਰਾਦਰ ਕਰ ਰਹੇ ਹਨ, ਜਿਸ ਵਿੱਚ ਹੋਰ ਵਾਧਾ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਬਾਰੇ ਜੋ ਮਾੜੀ ਭਾਸ਼ਾ ਅਤੇ ਨਿੰਦਣਯੋਗ ਵਤੀਰਾ ਕੀਤਾ ਉਸ ਦੇ ਵਿਰੋਧ ਵਿੱਚ ਅੱਜ ਜਿਲ੍ਹਾ ਰੋਪੜ ਦੀ ਲੀਡਰਸ਼ਿਪ ਅਤੇ ਸਮੂਹ ਵਲੰਟੀਅਰਜ਼ ਦੀ ਟੀਮ ਵੱਲੋਂ  ਅਮਿਤ ਸ਼ਾਹ ਅਤੇ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।।

ਪੁੱਤਲਾ ਫ਼ੂਕਣ ਉਪਰੰਤ ਡਿਪਟੀ ਕਮਿਸ਼ਨਰ ਰੋਪੜ ਨੂੰ ਮੰਗ ਪੱਤਰ ਦੇ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਬਣਦੀ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ ਤਾਂ ਜ਼ੋ ਭਵਿੱਖ ਵਿੱਚ ਕੋਈ ਵੀ ਬੇਲਗਾਮ ਲੀਡਰ ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਜੀ ਦੇ ਬਾਰੇ ਅਪਮਾਨਜਨਕ ਟਿੱਪਣੀਆਂ ਨਾ ਕਰ ਸਕੇ।

ਆਮ ਆਦਮੀ ਪਾਰਟੀ ਜ਼ਿਲ੍ਹਾ ਰੂਪਨਗਰ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਗਲਤ ਟਿੱਪਣੀ ਕਰਨ ਤੇ  ਅਮਿਤ ਸ਼ਾਹ  ਦਾ ਪੁਤਲਾ ਫੂਕਿਆ ਅਤੇ  ਡੀਸੀ ਨੂੰ ਮੰਗ ਪੱਤਰ ਦਿੱਤਾ

ਇਸ ਮੌਕੇ ਡਾਕਟਰ ਵਿੰਗ ਦੇ ਸੂਬਾ ਪ੍ਰਧਾਨ ਡਾ.ਸੰਜੀਵ ਗੌਤਮ, ਬੁੱਧੀਜੀਵੀ ਵਿੰਗ ਦੇ ਸੂਬਾ ਮੀਤ ਪ੍ਰਧਾਨ  ਭਾਗ ਸਿੰਘ ਮਦਾਨ, ਯੂਥ ਵਿੰਗ ਜਿਲ੍ਹਾ ਪ੍ਰਧਾਨ  ਹਰਪ੍ਰੀਤ ਸਿੰਘ ਕਾਹਲੋ, ਕਮਿੱਕਰ ਸਿੰਘ ਡਾਢੀ, ਕਿਸਾਨ ਆਗੂ ਮਨਜੀਤ ਸਿੰਘ ਬਹਿਰਾਮਪੁਰ, ਯੂਥ ਆਗੂ ਚੇਤਨ ਕਾਲੀਆ,ਮਹਿਲਾ ਵਿੰਗ ਦੇ ਸੂਬਾ ਮੀਤ ਪ੍ਰਧਾਨ ਊਸ਼ਾ ਸ਼ਰਮਾ, ਮਹਿਲਾ ਆਗੂ ਨਵਪ੍ਰੀਤ ਸ਼ਰਮਾ  ਞੱਲੋਂ ਆਈ ਟੀਮ ਦਾ ਧੰਨਵਾਦ ਕੀਤਾ ਤੇ ਰੋਸ ਞੱਜੋਂ ਅਮਿਤ ਸ਼ਾਹ ਨੂੰ ਬੋਲਦਿਆਂ ਕਿਹਾ ਕਿ ਧਰਮ ਤੇ ਜਾਤ-ਪਾਤ ਦੀ ਰਾਜਨੀਤੀ ਨੂੰ ਛੱਡ ਕੇ ਬੀ.ਜੇ.ਪੀ. ਦੇ ਆਗੂਆਂ ਨੂੰ ਕੰਮ ਦੀ ਗੱਲ ਕਰਨੀ ਚਾਹੀਦੀ ਹੈ।।

ਆਮ ਆਦਮੀ ਪਾਰਟੀ ਜ਼ਿਲ੍ਹਾ ਰੂਪਨਗਰ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਗਲਤ ਟਿੱਪਣੀ ਕਰਨ ਤੇ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਅਤੇ ਡੀਸੀ ਨੂੰ ਮੰਗ ਪੱਤਰ ਦਿੱਤਾI ਇਸ ਮੌਕੇ ਪਾਰਟੀ ਦੀ ਸਮੁੱਚੀ ਜ਼ਿਲ੍ਹਾ ਪੱਧਰੀ ਲੀਡਰਸ਼ਿਪ ਨੇ, ਕੈਬਨਿਟ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੀ ਟੀਮ ਨੇ, ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਨੇ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਟੀਮ ਨੇ ਵਿਸ਼ੇਸ਼ ਯੋਗਦਾਨ ਪਾਇਆ।