ਜ਼ਿਲ੍ਹਾ ਮੈਜਿਸਟਰੇਟ ਨੇ ਹੋਲਾ ਮੁਹੱਲਾ ਦੌਰਾਨ ਮੇਲਾ ਖੇਤਰ ਵਿਚ ਡਰੋਨ ਕੈਮਰੇ ਉਡਾਉਣ ’ਤੇ ਲਗਾਈ ਪਾਬੰਦੀ

229

ਜ਼ਿਲ੍ਹਾ ਮੈਜਿਸਟਰੇਟ ਨੇ ਹੋਲਾ ਮੁਹੱਲਾ ਦੌਰਾਨ ਮੇਲਾ ਖੇਤਰ ਵਿਚ ਡਰੋਨ ਕੈਮਰੇ ਉਡਾਉਣ ’ਤੇ ਲਗਾਈ ਪਾਬੰਦੀ

ਬਹਾਦਰਜੀਤ ਸਿੰਘ /ਸ੍ਰੀ ਅਨੰਦਪੁਰ ਸਾਹਿਬ,2 ਮਾਰਚ,2022

ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸੋਨਾਲੀ ਗਿਰੀ ਨੇ ਫੋਜਦਾਰੀ ਦੰਡ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੋਲੇ ਮੁਹੱਲੇ ਦੇ ਤਿਉਹਾਰ ਮੌਕੇ 14 ਤੋ 19 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਏਰੀਏ ਵਿਚ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਹੋਲਾ ਮੁਹੱਲਾ ਦੌਰਾਨ ਮੇਲਾ ਖੇਤਰ ਵਿਚ ਡਰੋਨ ਕੈਮਰੇ ਉਡਾਉਣ ’ਤੇ ਲਗਾਈ ਪਾਬੰਦੀ

ਉਨ੍ਹਾਂ ਕਿਹਾ ਕਿ  ਹੋਲੇ ਮੁਹੱਲੇ ਦਾ ਇਤਿਹਾਸਕ ਤਿਉਹਾਰ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ  14 ਤੋ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਲੱਖਾਂ ਦੀ ਤਾਦਾਦ ਵਿਚ ਦੇਸ਼ ਵਿਦੇਸ਼ ਤੋ ਸੰਗਤਾਂ ਮੱਥਾ ਟੇਕਣ ਆਉਦੀਆਂ ਹਨ। ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵੱਲੋ ਵੀ ਕਿਹਾ ਹੈ ਕਿ ਮੋਜੂਦਾ ਹਾਲਾਤਾਂ ਦੇ ਮੱਦੇਨਜ਼ਰ ਸੁਰੱਖਿਆਂ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਅਤੇ ਉਸਦੇ ਆਲੇ ਦੁਆਲੇ  14 ਤੋ 19 ਮਾਰਚ ਤੱਕ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਲਗਾਉਣੀ ਅਤਿ ਜਰੂਰੀ ਹੈ।ਇਸ ਲਈ  ਹੋਲਾ ਮੁਹੱਲਾ ਦੇ ਤਿਉਹਾਰ ਮੌਕੇ ਮੇਲਾ ਖੇਤਰ ਵਿਚ ਡਰੋਨਾ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਈ ਹੈ।