ਯੂਨੀਵਰਸਿਟੀ ਕਾਲਜ ਬੇਨੜਾ ਦੇ ਈਕੋ ਕਲੱਬ ਅਤੇ ਐੱਨ.ਐੱਸ.ਐੱਸ. ਦੇ ਵਿਦਿਆਰਥੀਆਂ ਨੇ ਕੱਪੜੇ ਦੇ ਥੈਲੇ ਵੰਡ ਕੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ

252

ਯੂਨੀਵਰਸਿਟੀ ਕਾਲਜ ਬੇਨੜਾ ਦੇ ਈਕੋ ਕਲੱਬ ਅਤੇ ਐੱਨ.ਐੱਸ.ਐੱਸ. ਦੇ ਵਿਦਿਆਰਥੀਆਂ ਨੇ ਕੱਪੜੇ ਦੇ ਥੈਲੇ ਵੰਡ ਕੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ

ਧੂਰੀ 05 ਮਾਰਚ,2024 :

ਵਾਤਾਵਰਣ ਸਿੱਖਿਆ ਤਹਿਤ ਯੂਨੀਵਰਸਿਟੀ ਕਾਲਜ ਬੇਨੜਾ ਦੇ ਈਕੋ ਕਲੱਬ ਅਤੇ ਐੱਨ.ਐੱਸ.ਐੱਸ. ਯੂਨਿਟਾਂ ਵੱਲੋਂ ਪਲਾਸਟਿਕ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਪੋਸਟਰ ਮੁਕਾਬਲੇ ਕਰਵਾਏ। ਇਨਾ ਮੁਕਾਬਲਿਆਂ ਵਿੱਚ ਬੀ. ਕਾਮ. ਭਾਗ ਤੀਜਾ ਦੀ ਸੁਖਪ੍ਰੀਤ ਕੌਰ, ਹਨਪ੍ਰੀਤ ਕੌਰ, ਬੀ.ਸੀ.ਏ. ਭਾਗ ਦੂਜਾ ਦੀ ਸਿਮਰਨਜੀਤ ਕੌਰ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਪ੍ਰੋਗਰਾਮ ਉਪਰੰਤ ਐੱਨ.ਐੱਸ.ਐੱਸ. ਵਲੰਟੀਅਰਾਂ ਦੁਆਰਾ ਪਲਾਸਟਿਕ ਦੀ ਰੋਕਥਾਮ ਲਈ ਸਲੋਗਨਾਂ ਦੀ ਵਰਤੋਂ ਕਰਦੇ ਹੋਏ ਰੈਲੀ ਕੱਢੀ ਗਈ ਅਤੇ ਲੋਕਾਂ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦੇਣ ਲਈ ਕੱਪੜੇ ਦੇ ਥੈਲੇ ਵੰਡੇ ਗਏ।

ਵਾਤਾਵਰਣ ਅਤੇ ਈਕੋ ਕਲੱਬ ਦੇ ਕਨਵੀਨਰ ਡਾ. ਅਸ਼ੋਕ ਕੁਮਾਰ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮਨੋਰਥ ਇੱਕਹਿਰੀ ਵਰਤੋਂ ਵਾਲੀ ਪਲਾਸਟਿਕ ਦੇ ਉਪਯੋਗ ਨੂੰ ਖਤਮ ਕਰਨ ਅਤੇ ਇਸ ਦੇ ਪੈਂਦੇ ਬੂਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ।

ਯੂਨੀਵਰਸਿਟੀ ਕਾਲਜ ਬੇਨੜਾ ਦੇ ਈਕੋ ਕਲੱਬ ਅਤੇ ਐੱਨ.ਐੱਸ.ਐੱਸ. ਦੇ ਵਿਦਿਆਰਥੀਆਂ ਨੇ ਕੱਪੜੇ ਦੇ ਥੈਲੇ ਵੰਡ ਕੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ

ਕਾਲਜ ਇੰਚਾਰਜ ਡਾ. ਸੁਭਾਸ਼ ਕੁਮਾਰ ਨੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ। ਇਹ ਪ੍ਰੋਗਰਾਮ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਅਤੇ ਮਨਿਸਟਰੀ ਆਫ ਇਨਵਾਇਰਨਮੈਂਟ, ਫੋਰੈਸਟ ਐਂਡ ਕਲਾਈਮੇਟ ਚੇਂਜ ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਡਾ. ਹਰਵਿੰਦਰ ਸਿੰਘ, ਡਾ. ਰਾਕੇਸ਼ ਕੁਮਾਰ, ਡਾ. ਊਸ਼ਾ ਜੈਨ ਅਤੇ ਪ੍ਰੋ. ਅਮਨਦੀਪ ਕੌਰ ਹਾਜ਼ਰ ਸਨ।