ਜ਼ਿਲ੍ਹਾ ਰੂਪਨਗਰ ਵਿੱਚ ਸੁਰੱਖਿਆ ਬਲਾਂ ਵਲੋਂ ਸੰਵੇਦਨਸ਼ੀਲ ਸਥਾਨਾਂ ਉੱਤੇ ਫਲੈਗ ਮਾਰਚ

146

ਜ਼ਿਲ੍ਹਾ ਰੂਪਨਗਰ ਵਿੱਚ ਸੁਰੱਖਿਆ ਬਲਾਂ  ਵਲੋਂ ਸੰਵੇਦਨਸ਼ੀਲ ਸਥਾਨਾਂ ਉੱਤੇ ਫਲੈਗ ਮਾਰਚ

ਬਹਾਦਰਜੀਤ ਸਿੰਘ /ਰੂਪਨਗਰ, 3 ਫਰਵਰੀ,2022
ਵਿਧਾਨ ਸਭਾ ਚੋਣਾਂ  ਦੌਰਾਨ ਜ਼ਿਲ੍ਹੇ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਅਤੇ ਨਿਰਪੱਖ ਚੋਣਾਂ ਦੇ ਮੰਤਵ ਨਾਲ ਸੁਰੱਖਿਆ ਬਲਾਂ  ਵੱਲੋਂ ਵੀਰਵਾਰ ਨੂੰ ਜ਼ਿਲ੍ਹਾ ਰੂਪਨਗਰ ਵਿੱਚ ਸੰਵੇਦਨਸ਼ੀਲ ਸਥਾਨਾਂ ਉੱਤੇ ਫਲੈਗ ਮਾਰਚ ਕੀਤੇ  ਗਏ।

ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲੀਸ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਰਧ ਸੈੀਨਕ ਬੱਲ ਪਹੁੰਚ ਚੁੱਕੇ ਹਨ ਅਤੇ ਸਥਾਨਕ ਪੁਲੀਸ ਫੋਰਸ ਨਾਲ ਸੰਯੁਕਤ ਰੂਪ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ ਤਾਂ ਜੋ ਚੋਣਾਂ ਦੌਰਾਨ ਅਮਨ ਕਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾਵੇ ਅਤੇ ਚੋਣ ਪ੍ਰਕਿਰਿਆ  ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਿਆ ਜਾਵੇ।

ਜ਼ਿਲ੍ਹਾ ਰੂਪਨਗਰ ਵਿੱਚ ਸੁਰੱਖਿਆ ਬਲਾਂ ਵਲੋਂ ਸੰਵੇਦਨਸ਼ੀਲ ਸਥਾਨਾਂ ਉੱਤੇ ਫਲੈਗ ਮਾਰਚ

ਉਨ੍ਹਾਂ ਦੱਸਿਆ ਕਿ ਸੁਰੱਖਿਆ ਸਬੰਧੀ ਇੰਤਜਾਮ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿੱਲ੍ਹੇ ਵਿੱਚ ਤਿੰਨ ਵਿਧਾਨ ਸਭਾ ਦੇ ਰਿਟਰਨਿੰਗ ਅਫਸਰਾਂ ਵਲੋਂ ਸਬੰਧਿਤ ਡੀ.ਐਸ.ਪੀਜ਼. ਦੇ ਨਾਲ ਤਾਲਮੇਲ ਕਰਕੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਕੀਤੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹਥਿਆਰ ਲੈਕੈ ਚਲਣ ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ 97 ਫੀਸਦੀ ਲੋਕਾਂ ਵੱਲੋਂ ਹਥਿਆਰ ਜਮ੍ਹਾ ਕਰਵਾ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਤੇ ਥਾਵਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਈ ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਐਲਾਨੇ ਗਏ ਹਨ।