ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਖ਼ੁਰਦ ,ਪਿੰਡ ਬਨਭੌਰਾ ਅਤੇ ਪਿੰਡ ਫਲੱਡ ਕਲਾ ਵਿਖੇ ਕਰਵਾਏ ਜਾਣਗੇ ਬਲਾਕ ਪੱਧਰੀ ਮੁਕਾਬਲੇ

140

ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਖ਼ੁਰਦ ,ਪਿੰਡ ਬਨਭੌਰਾ ਅਤੇ ਪਿੰਡ ਫਲੱਡ ਕਲਾ ਵਿਖੇ ਕਰਵਾਏ ਜਾਣਗੇ ਬਲਾਕ ਪੱਧਰੀ ਮੁਕਾਬਲੇ

ਮਾਲੇਰਕੋਟਲਾ 29 ਅਗਸਤ,2022 :

ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ” ਖੇਡਾਂ ਵਤਨ ਪੰਜਾਬ ਦੀਆਂ ” ਅਧੀਨ ਬਲਾਕ ਪੱਧਰ ਤੇ ਖੇਡ ਮੁਕਾਬਲੇ ਮਾਲੇਰਕੋਟਲਾ ਦੇ ਵੱਖ ਬਲਾਕਾਂ ਵਿੱਚ ਕਰਵਾਏ ਜਾਣਗੇ । ਇਨ੍ਹਾਂ  ਖੇਡ ਮੁਕਾਬਲਿਆਂ ਵਿੱਚ ਐਥਲੈਟਿਕਸ, ਵਾਲੀਬਾਲ, ਕਬੱਡੀ, ਖੋਹ-ਖੋਹ, ਰੱਸਾ-ਕੱਸੀ, ਅਤੇ ਫੁੱਟਬਾਲ ਗੇਮਾਂ ਆਦਿ ਖੇਡਾਂ ਸ਼ਾਮਲ ਹਨ ।

ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਮੁਹੰਮਦ ਹਬੀਬ ਨੇ ” ਖੇਡਾਂ ਵਤਨ ਪੰਜਾਬ ਦੀਆਂ ” ਚੈਂਪੀਅਨ ਪੰਜਾਬ ਦੇ ਉਦਘਾਟਨੀ ਸਮਾਗਮ  ਵਿਖੇ ਅੱਜ ਮਾਲੇਰਕੋਟਲਾ ਤੋਂ ਜਲੰਧਰ ਲਈ ਜ਼ਿਲ੍ਹੇ ਨਾਲ ਸਬੰਧਿਤ ਖਿਡਾਰੀਆਂ ਦੀ ਬੱਸ ਦੀ ਰਵਾਨਗੀ ਕਰਨ ਮੌਕੇ ਦਿੱਤੀ ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ 21 ਤੋਂ 40, 41 ਅਤੇ 50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪਾਂ ਸਮੇਤ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਲਈ ਉਮਰ 1 ਜਨਵਰੀ, 2022 ਦੇ ਆਧਾਰ ’ਤੇ ਲਈ ਜਾਵੇਗੀ। ਬਲਾਕ ਪੱਧਰੀ ਟੂਰਨਾਮੈਂਟ 01 ਤੋਂ 07 ਸਤੰਬਰ ਤੱਕ ਕਰਵਾਏ ਜਾਣਗੇ, ਜਿਸ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਜਦਕਿ 12 ਤੋਂ 22 ਸਤੰਬਰ ਤੱਕ ਹੋਣ ਵਾਲੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਐਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ,  ਜੂਡੋ, ਹਾਕੀ, ਬੈਡਮਿੰਟਨ, ਕੁਸ਼ਤੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫ਼ਟਿੰਗ ਖੇਡਾਂ ਹੋਣਗੀਆਂ।ਇਸੇ ਤਰ੍ਹਾਂ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਕਿੱਕ ਬਾਕਸਿੰਗ, ਤੀਰ-ਅੰਦਾਜ਼ੀ, ਨਿਸ਼ਾਨੇਬਾਜ਼ੀ, ਸ਼ਤਰੰਜ, ਰੋਇੰਗ, ਜਿਮਨਾਸਟਿਕ, ਤਲਵਾਰਬਾਜ਼ੀ ਅਤੇ ਪਾਵਰ ਲਿਫ਼ਟਿੰਗ ਸ਼ਾਮਲ ਹਨ।

ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਖ਼ੁਰਦ ,ਪਿੰਡ ਬਨਭੌਰਾ ਅਤੇ ਪਿੰਡ ਫਲੱਡ ਕਲਾ ਵਿਖੇ ਕਰਵਾਏ ਜਾਣਗੇ ਬਲਾਕ ਪੱਧਰੀ ਮੁਕਾਬਲੇ

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਤਿੰਨ ਬਲਾਕਾਂ ਵਿੱਚ ਕਰਵਾਈਆਂ ਜਾਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਮਾਲੇਰਕੋਟਲਾ ਬਲਾਕ ਦੇ ਪਿੰਡ ਖ਼ੁਰਦ ਵਿਖੇ ਮਿਤੀ 01 ਸਤੰਬਰ ਤੋਂ 02 ਸਤੰਬਰ ਤੱਕ, ਅਮਰਗੜ੍ਹ ਬਲਾਕ ਦੇ ਪਿੰਡ ਬਨਭੌਰਾ ਵਿਖੇ ਉਕਤ ਖੇਡਾਂ ਦੇ ਮੁਕਾਬਲੇ ਮਿਤੀ 03 ਸਤੰਬਰ ਤੋਂ 04 ਸਤੰਬਰ ਤੱਕ ਕਰਵਾਏ ਜਾਣਗੇ । ਇਸੇ ਤਰ੍ਹਾਂ ਬਲਾਕ ਅਹਿਮਦਗੜ੍ਹ ਦੇ ਪਿੰਡ ਫਲੱਡ ਕਲਾ ਵਿਖੇ ਮਿਤੀ 05 ਸਤੰਬਰ ਤੋਂ  06 ਸਤੰਬਰ 2022 ਤੱਕ   ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹੇ ਦੇ ਸਾਰੇ ਕਲੱਬ/ਅਕੈਡਮੀਆਂ/ਐਸੋਸੀਏਸ਼ਨਾਂ ਅਤੇ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀ ਭਾਗ ਲੈ ਸਕਦੇ ਹਨ।  ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਗ ਲੈਣ ਵਾਲੇ ਖਿਡਾਰੀ ਆਪਣੀ ਉਮਰ ਦੇ ਸਬੂਤ ਵਜੋਂ ਆਪਣਾ ਅਧਾਰ ਕਾਰਡ/ਪੈਨ ਕਾਰਡ/ਜਨਮ ਮਿਤੀ ਅਤੇ ਰਿਹਾਇਸ਼ ਦਾ ਸਬੂਤ ਆਪਣੇ ਨਾਲ ਲੈ ਕੇ ਆਉਣ।

ਇਨ੍ਹਾਂ ਖੇਡਾਂ ਲਈ ਰਜਿਸਟ੍ਰੇਸ਼ਨ ਸਬੰਧੀ www.punjabkhedmela2022.in ਵੈਬਸਾਈਟ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।