ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਗੁਲਨੀਤ ਸਿੰਘ ਖੁਰਾਨਾ ਨੂੰ ਡੀ.ਆਈ.ਜੀ. ਵਜੋਂ ਤਰੱਕੀ ਮਿਲਣ ਉੱਤੇ ਵਧਾਈਆਂ

62

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਗੁਲਨੀਤ ਸਿੰਘ ਖੁਰਾਨਾ ਨੂੰ ਡੀ.ਆਈ.ਜੀ. ਵਜੋਂ  ਤਰੱਕੀ ਮਿਲਣ ਉੱਤੇ ਵਧਾਈਆਂ

ਬਹਾਦਰਜੀਤ ਸਿੰਘ/royalpatiala.in News/ ਰੂਪਨਗਰ,12 ਜਨਵਰੀ ,2026

ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਆਈ.ਪੀ.ਐਸ. ਗੁਲਨੀਤ ਸਿੰਘ ਖੁਰਾਨਾ ਨੂੰ ਡੀ.ਆਈ.ਜੀ. ਦੇ ਅਹੁਦੇ ‘ਤੇ ਤਰੱਕੀ ਮਿਲਣ ਉੱਤੇ ਦਿਲੋਂ ਵਧਾਈਆਂ ਦਿੱਤੀਆਂ ਗਈਆਂ। ਇਸ ਸਬੰਧੀ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਡੀ.ਆਈ.ਜੀ. ਗੁਲਨੀਤ ਸਿੰਘ ਖੁਰਾਨਾ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਪ੍ਰਸ਼ਾਸਨਿਕ ਯੋਗਤਾਵਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਮੌਕੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਆਈ.ਪੀ.ਐਸ. ਗੁਲਨੀਤ ਸਿੰਘ ਖੁਰਾਨਾ ਨੇ ਰੂਪਨਗਰ ਜ਼ਿਲ੍ਹੇ ਵਿੱਚ ਬਤੌਰ ਐਸ.ਐਸ.ਪੀ. ਆਪਣਾ ਕਾਰਜਕਾਲ ਬਹੁਤ ਹੀ ਸਫਲ, ਨਿਰਪੱਖ ਅਤੇ ਇਮਾਨਦਾਰੀ ਨਾਲ਼ ਨਿਭਾਇਆ। ਉਨ੍ਹਾਂ ਕਿਹਾ ਕਿ ਰੂਪਨਗਰ ਵਿੱਚ ਆਪਣੀ ਤਾਇਨਾਤੀ ਦੌਰਾਨ ਗੁਲਨੀਤ ਸਿੰਘ ਖੁਰਾਨਾ ਇਮਾਨਦਾਰੀ ਦਾ ਪ੍ਰਤੀਕ ਬਣ ਕੇ ਉਭਰੇ ਅਤੇ ਉਨ੍ਹਾਂ ਦੀ ਪਛਾਣ ਇੱਕ ਨਿਆਂਪੂਰਕ ਅਧਿਕਾਰੀ ਵਜੋਂ ਬਣੀ। ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ਼-ਨਾਲ਼ ਉਨ੍ਹਾਂ ਨੇ ਆਮ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਉੱਤੇ ਭਰੋਸਾ ਹੋਰ ਵਧਾਇਆ।

ਸਾਬਕਾ ਵਿਧਾਇਕ ਸੰਦੋਆ ਨੇ ਕਿਹਾ ਕਿ ਐਸ.ਐਸ.ਪੀ. ਦੇ ਤੌਰ ‘ਤੇ ਗੁਲਨੀਤ ਸਿੰਘ ਖੁਰਾਨਾ ਨੇ ਅਪਰਾਧ ਉੱਤੇ ਨਕੇਲ ਕੱਸਣ, ਨਸ਼ਿਆਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾਉਣ ਅਤੇ ਗ਼ੈਰਕਾਨੂੰਨੀ ਸਰਗਰਮੀਆਂ ਨੂੰ ਰੋਕਣ ਲਈ ਬੇਮਿਸਾਲ ਯਤਨ ਕੀਤੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਲੋਕ-ਹਿਤੈਸ਼ੀ ਬਣਾਉਣ ਲਈ ਗੁਲਨੀਤ ਸਿੰਘ ਖੁਰਾਨਾ ਹਮੇਸ਼ਾ ਜ਼ਮੀਨੀ ਪੱਧਰ ‘ਤੇ ਮੌਜੂਦ ਰਹੇ ਅਤੇ ਹਰ ਵਰਗ ਦੀ ਸੁਣਵਾਈ ਕੀਤੀ।

ਅਮਰਜੀਤ ਸਿੰਘ ਸੰਦੋਆ ਨੇ ਅੱਗੇ ਕਿਹਾ ਕਿ ਗੁਲਨੀਤ ਸਿੰਘ ਖੁਰਾਨਾ ਦੀ ਡੀ.ਆਈ.ਜੀ. ਵਜੋਂ ਤਰੱਕੀ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਉੱਚ ਪੱਧਰੀ ਪ੍ਰਸ਼ਾਸਨਿਕ ਸੋਚ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵੀਂ ਜ਼ਿੰਮੇਵਾਰੀ ‘ਚ ਵੀ ਗੁਲਨੀਤ ਸਿੰਘ ਖੁਰਾਨਾ ਆਪਣੀ ਡਿਊਟੀ ਪੂਰੀ ਤਨਦੇਹੀ, ਨਿਰਪੱਖਤਾ ਅਤੇ ਸੇਵਾ-ਭਾਵ ਨਾਲ ਨਿਭਾਉਣਗੇ।

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਗੁਲਨੀਤ ਸਿੰਘ ਖੁਰਾਨਾ ਨੂੰ ਡੀ.ਆਈ.ਜੀ. ਵਜੋਂ  ਤਰੱਕੀ ਮਿਲਣ ਉੱਤੇ ਵਧਾਈਆਂ

ਅੰਤ ਵਿੱਚ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ ਲੋਕ ਆਈ.ਪੀ.ਐਸ. ਗੁਲਨੀਤ ਸਿੰਘ ਖੁਰਾਨਾ ਦੀਆਂ ਸੇਵਾਵਾਂ ਨੂੰ ਸਦਾ ਯਾਦ ਰੱਖਣਗੇ। ਇਸਦੇ ਨਾਲ਼ ਹੀ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਡੀ.ਆਈ.ਜੀ. ਦੇ ਅਹੁਦੇ ‘ਤੇ ਆਈ.ਪੀ.ਐਸ. ਗੁਲਨੀਤ ਸਿੰਘ ਖੁਰਾਨਾ ਨੂੰ ਉਨ੍ਹਾਂ ਦੀ ਨਵੀਂ ਪਾਰੀ ਲਈ ਦਿਲੋਂ ਸ਼ੁਭਕਾਮਨਾਵਾਂ ਵੀ ਦਿੱਤੀਆਂ।