ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਸ਼ਹੀਦ ਜੋਬਨਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

75

ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਸ਼ਹੀਦ ਜੋਬਨਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਬਹਾਦਰਜੀਤ ਸਿੰਘ/ਰੂਪਨਗਰ/royalpatiala.in News/ 1 ਫਰਵਰੀ,2026

ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਸ਼ਹੀਦ ਫੌਜੀ ਜੋਬਨਜੀਤ ਸਿੰਘ ਦੇ ਪਰਿਵਾਰ ਨਾਲ ਗੋਬਿੰਦ ਵੈਲੀ ਰੂਪਨਗਰ  ਵਿੱਚ ਪਹੁੰਚ ਕੇ ਦੁੱਖ ਸਾਂਝਾ ਕੀਤਾ। ਸਾਬਕਾ ਸਪੀਕਰ ਨੇ ਅੱਜ ਸਵੇਰੇ ਗੋਬਿੰਦ ਵੈਲੀ ਵਿੱਚ ਭੋਗ ਅਰਦਾਸ ਵਿੱਚ ਸ਼ਾਮਿਲ ਹੋ ਕੇ ਸ਼ਹੀਦ ਹੋਏ ਸੈਨਿਕ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਸਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ । ਉਨ੍ਹਾਂ ਸਹੀਦ ਦੇ ਬਹਾਦਰ ਪਿਤਾ ਸੁਬੇਦਾਰ ਮੇਜਰ ਬਲਵੀਰ ਸਿੰਘ ਨਾਲ ਦੁੱਖ ਸਾਂਝਾ ਕਰਕੇ ਸਹਾਦਤ ਨੂੰ ਸਲਾਮ ਕੀਤਾ। ਬੀਤੇ ਦਿਨੀ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਫੌਜੀ ਜਵਾਨ ਜੋਬਨਜੀਤ ਸਿੰਘ ਸਮੇਤ ਦੇਸ਼ ਦੇ 10 ਬਹਾਦੁਰ ਵੀਰ ਜਵਾਨ ਸ਼ਹੀਦ ਹੋ ਗਏ ਸਨ। ਇਸ ਮੌਕੇ ‘ਤੇ ਸੁਖਵਿੰਦਰ ਸਿੰਘ ਵਿਸਕੀ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸ਼ਟ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਸ਼ਹੀਦ ਜੋਬਨਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ