ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਰਹਿੰਦ ਮੰਡੀ ਦਾ 10+2 ਦਾ ਨਤੀਜਾ ਰਿਹਾ ਸ਼ਾਨਦਾਰ
ਸਰਹਿੰਦ /ਮਈ 2,2024
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਰਹਿੰਦ ਮੰਡੀ , ਫਤਿਹਗੜ੍ਹ ਸਾਹਿਬ ਦਾ 10+2 ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਵਿੱਚ ਕਮਰਸ, ਸਾਇੰਸ ਅਤੇ ਆਰਟਸ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਹਾਸਿਲ ਕੀਤੇ। ਕਮਰਸ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ 95.2% ਅੰਕ ਲੈ ਕੇ ਪੂਰੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ। ਕਮਰਸ ਵਿੱਚ ਦੂਜੇ ਨੰਬਰ ਤੇ ਨੈਣਾ (93.4%) ਅਤੇ ਤਨੀਸ਼ਾ ਨੇ ਇੱਕੋ ਜਿਹੇ ਅੰਕ ਹਾਸਿਲ ਕਰਕੇ ਸੈਕਿੰਡ ਪੁਜੀਸ਼ਨ ਹਾਸਿਲ ਕੀਤੀ। ਤੀਸਰੇ ਸਥਾਨ ਤੇ ਨਵਜੋਤ ਕੌਰ ਨੇ 93.2% ਅੰਕ ਪ੍ਰਾਪਤ ਕੀਤੇ। ਸਾਇੰਸ ਵਿੱਚੋਂ ਹੁਸਨਪ੍ਰੀਤ ਕੌਰ 93.8% ਅੰਕ ਪ੍ਰਾਪਤ ਕਰਕੇ ਫਸਟ, ਪ੍ਰਭਜੋਤ ਕੌਰ 93.4% ਅੰਕ ਪ੍ਰਾਪਤ ਕਰਕੇ ਸੈਕਿੰਡ ਅਤੇ ਬਲਜੀਤ ਕੌਰ 93.2% ਅੰਕ ਪ੍ਰਾਪਤ ਕਰਕੇ ਤੀਸਰੇ ਸਥਾਨ ਤੇ ਰਹੀ। ਆਰਟਸ ਵਿੱਚੋਂ ਸੰਦੀਪ ਕੌਰ ਨੇ 92% ਅੰਕ ਪ੍ਰਾਪਤ ਕਰਕੇ ਫਸਟ ਪੁਜੀਸ਼ਨ ਹਾਸਿਲ ਕੀਤੀ।
ਜ਼ਿਲ੍ਹਾ ਸਿੱਖਿਆ ਅਫਸਰ ਗਿੰਨੀ ਦੁੱਗਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ ਨੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹਨਾਂ ਵਿਦਿਆਰਥੀਆਂ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਰਵਿੰਦਰ ਸ਼ਰਮਾ ਨੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਅਧਿਆਪਕਾਂ ਦੀ ਸਖਤ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਨਾਲ ਹੀ ਵਧੀਆ ਨਤੀਜੇ ਪ੍ਰਾਪਤ ਹੋਏ ਹਨ।