ਸਰਕਾਰੀ ਕਾਲਜ ਰੂਪਨਗਰ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ

218

ਸਰਕਾਰੀ ਕਾਲਜ ਰੂਪਨਗਰ ਵਿਖੇ  ਪੁਸਤਕ ਪ੍ਰਦਰਸ਼ਨੀ ਲਗਾਈ

ਬਹਾਦਰਜੀਤ ਸਿੰਘ/ ਰੂਪਨਗਰ,25 ਅਪ੍ਰ੍ਰੈਲ,2022
ਸਰਕਾਰੀ ਕਾਲਜ ਰੂਪਨਗਰ ਵਿਖੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਸਰਪ੍ਰਸਤੀ ਅਧੀਨ ਕਾਲਜ ਦੀ ‘ਸਰਦਾਰ ਬਲਦੇਵ ਸਿੰਘ ਦੁੱਮਣਾ ਲਾਇਬਰੇਰੀ’ ਸਟਾਫ ਦੇ ਸਹਿਯੋਗ ਨਾਲ ਵਿਸ਼ਵ ਪੁਸਤਕ ਦਿਵਸ ਮੌਕੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ, ਜਿਸ ਦਾ ਉਦੇਸ਼ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਨਾ ਸੀ।

ਪ੍ਰੋ. ਉਪਦੇਸ਼ਦੀਪ ਕੌਰ ਨੇ ਦੱਸਿਆ ਕਿ ਵਿਸ਼ਵ ਪੁਸਤਕ ਦਿਵਸ ਦੀ ਸ਼ੁਰੂਆਤ 1995 ਵਿੱਚ ਯੂਨੇਸਕੋ ਵੱਲੋਂ ਫਰਾਂਸ ਦੇ ਪੈਰਿਸ ਸ਼ਹਿਰ ਵਿੱਚ ਕਰਵਾਈ ਗਈ ਸੀ ਜਿਸ ਦਾ ਉਦੇਸ਼ ਲੋਕਾਂ ਵਿੱਚ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਸੀ।

ਸਰਕਾਰੀ ਕਾਲਜ ਰੂਪਨਗਰ ਵਿਖੇ  ਪੁਸਤਕ ਪ੍ਰਦਰਸ਼ਨੀ ਲਗਾਈ

ਲਾਇਬ੍ਰੇਰੀ ਸਟਾਫ ਦੀ ਮੈਂਬਰ ਸ਼੍ਰੀਮਤੀ ਰਜਿੰਦਰ ਕੌਰ ਨੇ ਦੱਸਿਆ ਕਿ ਕਾਲਜ ਲਾਇਬ੍ਰੇਰੀ ਵਿੱਚ ਪੰਜਾਹ ਹਜ਼ਾਰ ਤੋਂ ਵੱਧ ਪੁਸਤਕਾਂ ਹਨ। ਇਹਨਾਂ ਵਿੱਚ ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਗਿਆਨ-ਵਿਗਿਆਨ ਨਾਲ ਸਬੰਧਤ ਅਤੇ ਹੱਥਲਿਖਤ ਦੁਰਲੱਭ ਕਿਤਾਬਾਂ ਵੀ ਉਪਲਬਧ ਹਨ।

ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ਦਾ ਭਰਪੂਰ ਲਾਭ ਲੈਂਦੇ ਹੋਏ ਸਾਹਿਤ, ਸੱਭਿਆਚਾਰ, ਸਵੈ-ਜੀਵਨੀ ਅਤੇ ਕਈ ਜਾਣਕਾਰੀ ਨਾਲ ਸਬੰਧਤ ਪੁਸਤਕਾਂ ਵੀ ਕਾਲਜ ਲਾਇਬ੍ਰੇਰੀ ਵਿੱਚੋ ਜਾਰੀ ਕਰਵਾਈਆਂ।