ਸਰਕਾਰੀ (ਸਟੇਟ) ਕਾਲਜ ਆਫ ਐਜੂਕੇਸ਼ਨ, ਪਟਿਆਲਾ ਵਿਖੇ “ਵਿਸ਼ਵ ਜਲ ਦਿਵਸ” ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
ਪਟਿਆਲਾ /royalpatiala.in News/ ਮਾਰਚ 25,2025
ਸਰਕਾਰੀ(ਸਟੇਟ)ਕਾਲਜ ਆਫ ਐਜੂਕੇਸ਼ਨ, ਪਟਿਆਲਾ ਵਿੱਚ ਪ੍ਰਿੰਸੀਪਲ ਡਾ.ਵਨੀਤਾ ਰਾਣੀ ਦੀ ਸਰਪ੍ਰਸਤੀ ਹੇਠ “ਵਿਸ਼ਵ ਜਲ ਦਿਵਸ”ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪਾਣੀ ਦੀ ਸੰਭਾਲ ਅਤੇ ਇਸਦੇ ਸਹੀ ਪ੍ਰਬੰਧ ਬਾਰੇ ਜਾਗਰੂਕ ਕਰਨਾ ਸੀ।ਇਸ ਮੌਕੇ ਤੇ ਪਟਿਆਲਾ ਫਾਊਂਡੇਸ਼ਨ ਦੀ ਸਟਰੱਕਚਰਲ ਇੰਜੀਨੀਅਰਿੰਗ ਕੋਆਰਡੀਨੇਟਰ ਨਿਸ਼਼ੂ ਗੁਪਤਾ ਨੇ ਵਿਦਿਆਰਥੀਆਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਕੀਤਾ ਅਤੇ ਵਾਟਰ ਸੇਵਿੰਗ ਮੈਨੇਜਮੈਂਟ ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਛੋਟੀਆਂ—ਛੋਟੀਆਂ ਕੋਸ਼ਿਸ਼ਾਂ ਨਾਲ ਅਸੀਂ ਵੱਡੇ ਪੱਧਰ ਤੇ ਪਾਣੀ ਦੀ ਬਚਤ ਕਰ ਸਕਦੇ ਹਾਂ।
ਡਾ.ਤਾਰਿਕਾ ਵਾਲੀਆ ਨੇ ਵਿਦਿਆਰਥੀਆਂ ਨੂੰ ਦੁਸ਼ਿਤ ਪਾਣੀ ਤੋੋਂ ਉਤਪੰਨ ਹੋਣ ਵਾਲੀਆਂ ਬਿਮਾਰੀਆਂ ਅਤੇ ਸਾਫ਼ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਸਿਹਤਮੰਦ ਜੀਵਨ ਲਈ ਸਾਫ਼ ਅਤੇ ਸੁਰੱਖਿਅਤ ਪਾਣੀ ਦੀ ਲੋੜ ਨੂੰ ਵੀ ਰੌਸ਼ਨ ਕੀਤਾ।

ਇਸ ਲੈਕਚਰ ਦੌਰਾਨ ਵਿਦਿਆਰਥੀਆਂ ਤੋਂ ਕਈ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਸ ਨਾਲ ਉਹਨਾਂ ਦੀ ਭਾਗੀਦਾਰੀ ਅਤੇ ਗਿਆਨ ਵਿੱਚ ਵਾਧਾ ਹੋਇਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਪਾਣੀ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨੂੰ ਸਮਝਿਆ ਅਤੇ ਇਸ ਨੂੰ ਅਮਲ ਵਿੱਚ ਲਿਆਉਣ ਦਾ ਸੰਕਲਪ ਲਿਆ। ਇਸ ਤਰ੍ਹਾਂ ਦੇ ਪ੍ਰੋਗਰਾਮ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਬਹੁਤ ਮਹੱਤਵਪੂਰਨ ਸਾਬਤ ਹੁੰਦੇ ਹਨ।
ਇਸ ਮੌਕੇ ਤੇ ਨਵਦੀਪ ਕੌਰ ਅਤੇ ਰਵਾਲਦੀਪ ਸਿੰਘ ਵੀ ਮੌਜੂਦ ਸਨ। ਪ੍ਰੋਗਰਾਮ ਦੀ ਮੰਚ ਸੰਚਾਲਕ ਦੀ ਭੂਮਿਕਾ ਡਾ.ਅਲਕਾ ਧਾਰੀਵਾਲ ਵੱਲੋਂ ਨਿਭਾਈ ਗਈ ਅਤੇ ਡਾ. ਯੋਗਿਤਾ ਸਾਰਵਾਲ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ।












