ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

172

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 14 ਦਸੰਬਰ,2023

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੰਡੀ ਗੋਬਿੰਦਗੜ੍ਹ ਦੇ +2 ਕਾਮਰਸ ਵਿਸ਼ੇ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦਾ ਵਿੱਦਿਅਕ ਦੌਰਾ ਕੀਤਾ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਨੇ ਕਾਲਜ ਦੇ  ਕਾਮਰਸ ਵਿਭਾਗ ਦੇ ਅਧਿਆਪਕਾਂ ਦਾ  ਵਿਦਿਆਰਥੀਆਂ ਨੂੰ ਕਾਮਰਸ ਦੇ ਕੋਰਸਾਂ ਸਬੰਧੀ ਜਾਣਕਾਰੀ ਦੇਣ ਅਤੇ ਕੈਰੀਅਰ ਕਾਊਂਸਲਿੰਗ ਕਰਨ ਲਈ ਧੰਨਵਾਦ ਕੀਤਾ।

ਵਿਭਾਗ ਦੇ ਡੀਨ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਾਮਰਸ ਵਿਸ਼ੇ ਵਿੱਚ ਸੁਨਹਿਰੀ ਭਵਿੱਖ ਬਣਾਉਣ ਲਈ ਸਟਾਕ ਐਕਸਚੇਂਜ, ਡੀ. ਮੈਟ ਅਕਾਊਂਟ, ਉਚੇਰੀ ਸਿੱਖਿਆ ਹਾਸਿਲ ਕਰਨ ਲਈ ਵਿੱਦਿਅਕ ਅਦਾਰੇ ਦੀ ਚੋਣ ਕਰਨ, ਰੁਜ਼ਗਾਰ ਦੇ ਮੌਕਿਆਂ ਅਤੇ ਪ੍ਰੈਕਟੀਕਲ ਟਰੇਨਿਗ ਸਬੰਧੀ ਜਾਣਕਾਰੀ ਦਿੱਤੀ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਆਪਣਾ ਵਪਾਰ ਸ਼ੁਰੂ ਕਰਨ ਦੇ ਨੁਕਤੇ ਸਾਂਝੇ ਕਰਦਿਆਂ ਕਾਲਜ ਦੀ ਕਾਮਰਸ ਐਸੋਸੀਏਸ਼ਨ ਬਾਰੇ ਦੱਸਦਿਆਂ ਕਿਹਾ ਕਿ ਇਹ ਐਸੋਸੀਏਸ਼ਨ ਹਰ ਸਾਲ ਵਿਭਾਗ ਦੀਆਂ ਵੱਖ-ਵੱਖ ਅਕਾਦਮਿਕ ਗਤੀਵਿਧੀਆਂ, ਸਮਾਜ ਭਲਾਈ ਦੇ ਕਾਰਜਾਂ ਅਤੇ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਵਿਕਸਤ ਕਰਨ ਲਈ ਗਿਆਨ ਭਰਪੂਰ ਸਮਾਗਮਾਂ ਦਾ ਆਯੋਜਨ ਕਰਦੀ ਹੈ।

ਡਾ. ਹਰਜੀਤ ਕੌਰ ਨੇ ਆਨ ਲਾਈਨ ਬੈਂਕਿੰਗ, ਈ ਕਾਮਰਸ, ਡਿਜਿਟਲ ਮਾਰਕੀਟਿੰਗ, ਚਾਰਟਰਡ ਅਕਾਊਂਟੈਂਟ ਅਤੇ ਹੋਰ ਵਿਸ਼ਿਆਂ ਬਾਰੇ ਜਾਣਕਾਰੀ ਭਰਪੂਰ ਲੈਕਚਰ ਦਿੱਤਾ।

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾI ਇਸ ਮੌਕੇ ਪ੍ਰੋ. ਰਵਿੰਦਰ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਵਿਭਾਗ ਵਿੱਚ ਬੀ.ਕਾਮ,ਬੀ.ਕਾਮ (ਆਨਰਜ਼), ਬੀ.ਕਾਮ(ਅਕਾਊਂਟਿੰਗ ਅਤੇ ਫਾਈਨਾਂਸ) ਅਤੇ ਐੱਮ ਕਾਮ ਦੇ ਕੋਰਸ ਸਫ਼ਲਤਾਪੂਰਵਕ ਚੱਲ ਰਹੇ ਹਨ ।

ਡਾ.ਗੌਰੀ ਹਾਂਡਾ, ਪ੍ਰੋ. ਰਣਦੀਪ ਕੌਰ, ਪ੍ਰੋ. ਅਮਨਪ੍ਰੀਤ ਕੌਰ ਅਤੇ ਪ੍ਰੋ. ਹਰਮਨਜੀਵਨਜੋਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੋਂ ਬਾਅਦ ਕਾਮਰਸ ਵਿਸ਼ੇ ਵਿੱਚ ਉਪਲੱਬਧ ਵੱਖ-ਵੱਖ ਕੋਰਸਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਸਕੂਲ ਦੇ ਕਾਮਰਸ ਵਿਸ਼ੇ ਦੇ ਅਧਿਆਪਕ ਸ੍ਰੀ. ਰਵਿੰਦਰ ਕੁਮਾਰ ਨੇ ਕਾਲਜ ਵਿਖੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਦੀਆਂ ਉਸਾਰੂ ਗਤੀਵਿਧੀਆਂ ਅਤੇ ਸੁਵਿਧਾਵਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਕਾਲਜ ਦੇ ਤਜ਼ਰਬੇਕਾਰ ਅਧਿਆਪਕਾਂ ਨੇ ਇਸ ਵਿੱਦਿਅਕ ਦੌਰੇ ਨੂੰ ਸਕੂਲ ਦੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਅਤੇ ਸਿੱਖਿਆ ਭਰਪੂਰ ਬਣਾ ਦਿੱਤਾ ਹੈ।