ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਆਮ ਆਦਮੀ ਪਾਰਟੀ ਦੇ ਬਾਈਕਾਟ ਦਾ ਫੈਸਲਾ

292

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਆਮ ਆਦਮੀ ਪਾਰਟੀ ਦੇ ਬਾਈਕਾਟ ਦਾ ਫੈਸਲਾ

ਬਹਾਦਰਜੀਤ ਸਿੰਘ /ਰੂਪਨਗਰ,25 ਜਨਵਰੀ,2022
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਨੇ ਰੂਪਨਗਰ ਹਲਕੇ ਵਿੱਚ ਆਮ ਆਦਮੀ ਪਾਰਟੀ  ਦੇ ਬਾਈਕਾਟ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਅੱਜ ਪੂਰੀ ਕੌਮ ਪ੍ਰੋਫੈਸਰ ਦਵਿੰਦਰਪਾਲ ਸਿੰਘ ਦੀ ਰਿਹਾਈ ਲਈ ਅਰਦਾਸਾਂ ਕਰ ਰਹੀ ਹੈ ਪ੍ਰੰਤੂ ਅਰਵਿੰਦ ਕੇਜਰੀਵਾਲ ਨੇ 3 ਵਾਰ ਪ੍ਰੋਫੈਸਰ ਭੁੱਲਰ ਦੀ ਰਿਹਾਈ ਵਿੱਚ ਰੋੜਾ ਅਟਕਾਉਣ ਦੀ ਕੋਸ਼ਿਸ਼ ਕਰਕੇ ਸਿੱਖ ਕੌਮ ਨਾਲ ਦਗਾ ਕਮਾਇਆ ਹੈ। ਇਸ ਕਰਕੇ ਸਿੱਖ ਕੌਮ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਵੋਟਾਂ ਨਹੀਂ ਪਾਵੇਗੀ।

ਉਨ੍ਹਾਂ ਕਿਹਾ ਕਿ ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੈ ਅਤੇ ਰੋਪੜ ਹਲਕੇ ਤੋਂ ਡਾ.ਦਲਜੀਤ ਸਿੰਘ ਚੀਮਾ ਨੂੰ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ।

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਆਮ ਆਦਮੀ ਪਾਰਟੀ ਦੇ ਬਾਈਕਾਟ ਦਾ ਫੈਸਲਾ

ਇਸ ਮੌਕੇ ਗੁਰਦੁਵਾਰਾ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਚਰਨ ਸਿੰਘ ਭਾਟੀਆ, ਸੀ.ਮੀਤ ਪ੍ਰਧਾਨ ਹਰਜੀਤ ਸਿੰਘ ਢੀਂਗਰਾ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਮੱਕੜ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਹਵੇਲੀ, ਮੀਤ ਪ੍ਰਧਾਨ ਮਨਮੋਹਨ ਸਿੰਘ ਪੱਪੂ, ਮੀਤ ਪ੍ਰਧਾਨ ਅਮਰਜੀਤ ਸਿੰਘ ਸ਼ੰਟੀ ਛਤਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।