ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

135

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਪਟਿਆਲਾ /8 ਨਵੰਬਰ, 2024

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਵਿਜੀਲੈਂਸ ਜਾਗਰੂਕਤਾਹਫ਼ਤਾ ਮਨਾਇਆ ਗਿਆ। ਇਸ ਸਮਾਰੋਹ ਦੀ ਅਗਵਾਈ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਜੀ ਦੀ ਅਗਵਾਈ ਹੇਠ ਕੀਤੀ।ਉਹਨਾਂ ਕਿਹਾ ਕਿਵਿਜੀਲੈਂਸ ਜਾਗਰੂਕਤਾਹਫ਼ਤੇ ਦਾ ਮੁੱਖ ਮੰਤਵ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਕਰਨਾ  ਅਤੇ ਲੋਕਾਂ ਨੂੰ ਜ਼ਿੰਮੇਵਾਰ ਬਣਾਉਣਾ ਹੈ।ਵਿਜੀਲੈਂਸ ਜਾਗਰੂਕਤਾ ਹਫ਼ਤਾ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਸੰਬੰਧ ਵਿੱਚ ਮਨਾਇਆ ਜਾਂਦਾ ਹੈ। ਇਸਦਾ ਉਦੇਸ਼ ਵਿਜੀਲੈਂਸ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਉਸਾਰੀ ਲਈ ਜ਼ਰੂਰੀ ਨੈਤਿਕ ਅਭਿਆਸਾਂ ਨੂੰ ਉਜਾਗਰ ਕਰਨਾ ਹੈ।ਸੈਂਟਰਲ ਵਿਜੀਲੈਂਸ ਕਮਿਸ਼ਨਵੱਲੋਂ ਇਸ ਵਾਰ ਦੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਥੀਮ“Culture of integrity for Nation’s prosperity”ਨਿਰਧਾਰਿਤ ਕੀਤਾ ਗਿਆ ਹੈ ।

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਪ੍ਰੋ. ਗੁਰਦੀਪ ਸਿੰਘ ਬੱਤਰਾ, ਡੀਨ ਅਕਾਦਮਿਕ ਮਾਮਲੇ ਨੇ ਵਿਜੀਲੈਂਸ ਜਾਗਰੂਕਤਾਹਫ਼ਤਾ ਦੇ ਮਹੱਤਵ ਅਤੇ ਭਾਰਤ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਬਾਰੇ ਜਾਣਕਾਰੀ ਦਿੱਤੀ।ਡਾ. ਨਵਲੀਨ ਮੁਲਤਾਨੀ, ਡੀਨ ਰਿਸਰਚ ਨੇ ਵੀ ਵਿਜੀਲੈਂਸ ਦੀ ਅਹਿਮੀਅਤ ’ਤੇ ਰੋਸ਼ਨੀ ਪਾਈ। ਡਾ. ਅਮਿਤੋਜ ਸਿੰਘ, ਡਾਇਰੈਕਟਰ ਸੀ.ਆਈ ਟੀ.ਐਸ ਦੁਆਰਾ ਇਸ ਮੌਕੇ ਤੇ ਸਾਈਬਰ ਕ੍ਰਾਈਮਸ ਅਤੇ ਆਨਲਾਈਨ ਧੋਖਾ-ਧੜੀ ਬਾਰੇ ਜਾਣਕਾਰੀ ਦਿੱਤੀ।ਸਮਾਗਮ ਦੌਰਾਨ ਯੂਨੀਵਰਸਿਟੀ ਦੇ ਸਾਰੇ ਫੈਕਲਟੀ ਮੈਂਬਰ ਅਤੇ ਸਟਾਫ਼ ਹਾਜ਼ਰ ਸਨ।