ਜਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਚੌਥੀ ਵਾਰ ਪ੍ਰਧਾਨ ਬਣਨ ਤੇ ਵਧਾਈਆਂ ਦਿੱਤੀਆ
ਬਹਾਦਰਜੀਤ ਸਿੰਘ /ਰੂਪਨਗਰ,28 ਅਕਤੂਬਰ,2024
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਹੋਈ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੋਟਾਂ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਇਥੇ ਜਿਕਰਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਿਲਾ ਰੂਪਨਗਰ ਦੇ ਪ੍ਰਧਾਨ ਤੇ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਵਧਾਈਆਂ ਦਿਤੀਆਂ ਗਈਆਂ । ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦੇ ਹੱਥਾਂ ਚ ਮਜਬੂਤ ਹੁੰਦਿਆ ਵੇਖ ਰਹੇ ਹਨ। ਇਸਦੇ ਨਾਲ ਹੀ ਜਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਹੋਰ ਚੁਣੇ ਗਏ ਅਹੁਦੇਦਾਰਾਂ ਨੂੰ ਵੀ ਵਧਾਈਆਂ ਦਿੱਤੀਆ ਗਈਆ।