ਕਾਂਗਰਸ ਨੂੰ ਵੱਡਾ ਝਟਕਾ; ਜ਼ਿਲ੍ਹਾ ਜਨਰਲ ਸਕੱਤਰ ਤੇ ਪੀਏਡੀਬੀ ਲੋਨ ਕਮੇਟੀ ਦਾ ਚੇਅਰਮੈਨ ਸਾਥੀਆਂ ਸਣੇ ਅਕਾਲੀ ਦਲ ਵਿਚ ਸ਼ਾਮਲ

215

ਕਾਂਗਰਸ ਨੂੰ ਵੱਡਾ ਝਟਕਾ; ਜ਼ਿਲ੍ਹਾ ਜਨਰਲ ਸਕੱਤਰ ਤੇ ਪੀਏਡੀਬੀ ਲੋਨ ਕਮੇਟੀ ਦਾ ਚੇਅਰਮੈਨ ਸਾਥੀਆਂ ਸਣੇ ਅਕਾਲੀ ਦਲ ਵਿਚ ਸ਼ਾਮਲ

ਪਟਿਆਲਾ/ਬਹਾਦਰਗੜ੍ਹ,9 ਫਰਵਰੀ,2022 () :  

ਹਲਕਾ ਸਨੌਰ ਅੰਦਰ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਕਾਂਗਰਸ ਦੀ ਹਾਲਤ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ ਹੈ। ਇਸੇ ਲੜੀ ਤਹਿਤ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦਾ ਜ਼ਿਲ੍ਹਾ ਜਨਰਲ ਸਕੱਤਰ ਅਤੇ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਲੋਨ ਕਮੇਟੀ ਦੇ ਚੇਅਰਮੈਨ  ਪਰਮਜੀਤ ਸਿੰਘ ਮਹਿਮੂਦਪੁਰ ਵਲੋਂ ਕਾਂਗਰਸ ਨੂੰ ਅਲਵਿਦਾ ਆਖ ਸੈਂਕੜੇ ਸਾਥੀਆਂ ਸਣੇ  ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ  ਪਰਮਜੀਤ ਸਿੰਘ ਮਹਿਮੂਦਪੁਰ ਤੇ ਸਮੁੱਚੀ ਟੀਮ ਦਾ ਪਾਰਟੀ ਵਿਚ ਆਉਣ ’ਤੇ ਸਵਾਗਤ ਕੀਤਾ। ਉਨ੍ਹਾਂ ਆਖਿਆ ਕਿ ਪਰਮਜੀਤ ਸਿੰਘ ਮਹਿਮੂਦਪੁਰ ਹਲਕਾ ਸਨੌਰ ਅੰਦਰ ਕਾਂਗਰਸ ਪਾਰਟੀ ਦਾ ਥੰਮ ਸਨ, ਜਿਨ੍ਹਾਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ। ਉਨ੍ਹਾਂ ਆਖਿਆ ਕਿ  ਮਹਿਮੂਦਪੁਰ ਵਰਗੇ ਆਗੂਆਂ ਵਲੋਂ ਕਾਂਗਰਸ ਨੂੰ ਅਲਵਿਦਾ ਆਖਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਕਾਂਗਰਸ ਪਾਰਟੀ ਨੇ ਸਰਕਾਰ ਹੁੰਦਿਆਂ ਹਲਕੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਕਾਂਗਰਸੀ ਆਗੂਆਂ ਨੇ ਮਿਹਨਤੀ ਆਗੂਆਂ ਅਤੇ ਵਰਕਰਾਂ ਦੀ ਸਾਰ ਹੀ ਲਈ। ਉਨ੍ਹਾਂ ਆਖਿਆ ਕਿ ਜਿਹੜੀ ਪਾਰਟੀ ਆਪਣੇ ਮਿਹਨਤੀ ਵਰਕਰਾਂ ਦੀ ਕਦਰ ਨਹੀਂ ਕਰਦੀ, ਉਸਦੀ ਹਾਰ ਹੋਣਾ ਤੈਅ ਹੈ। ਇਸ ਮੌਕੇ ਪਰਮਜੀਤ ਸਿੰਘ ਮਹਿਮੂਦਪੁਰ ਨੂੰ ਯੂਥ ਅਕਾਲੀ ਦਲ ਦਾ ਕੌਮੀ ਜਨਰਲ ਸਕੱਤਰ ਵੀ ਨਿਯੁਕਤ ਕੀਤਾ ਗਿਆ।

ਕਾਂਗਰਸ ਨੂੰ ਵੱਡਾ ਝਟਕਾ; ਜ਼ਿਲ੍ਹਾ ਜਨਰਲ ਸਕੱਤਰ ਤੇ ਪੀਏਡੀਬੀ ਲੋਨ ਕਮੇਟੀ ਦਾ ਚੇਅਰਮੈਨ ਸਾਥੀਆਂ ਸਣੇ ਅਕਾਲੀ ਦਲ ਵਿਚ ਸ਼ਾਮਲ

ਪਰਮਜੀਤ ਸਿੰਘ ਮਹਿਮੂਦਪੁਰ ਨੇ ਇਸ ਮੌਕੇ ਆਖਿਆ ਕਿ ਕਾਂਗਰਸ ਦੀ ਸਿਫਰ ਕਾਰਗੁਜ਼ਾਰੀ ਅਤੇ ਮਿਹਨਤੀ ਵਰਕਰਾਂ ਦੀ ਪੁਛ ਪ੍ਰਤੀਤ ਨਾ ਹੋਣ ਕਾਰਨ ਉਨ੍ਹਾਂ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਅਕਾਲੀ ਦਲ ਦੇ ਹੱਥਾਂ ’ਚ ਹੀ ਸੁਰੱਖਿਅਤ ਹੈ ਅਤੇ ਹਲਕੇ ਦੇ ਲੋਕ ਮੁੜ ਅਕਾਲੀ ਦਲ ਨੂੰ ਹੀ ਹਲਕੇ ਦੀ ਕਮਾਂਡ ਸੌਂਪਣਗੇ।

ਇਸ ਮੌਕੇ ਜਗਜੀਤ ਸਿੰਘ ਕੋਹਲੀ, ਕਰਨੈਲ ਸਿੰਘ ਉਪਲੀ, ਗੁਰਜੀਤ ਸਿੰਘ ਉਪਲੀ, ਹਰਫੂਲ ਸਿੰਘ ਬੋਸਰ, ਲਾਲੀ ਮਹਿਮੂਦਪੁਰ, ਅੰਗਰੇਜ਼ ਸਿੰਘ ਘੜਾਮ, ਸ਼ਾਨਵੀਰ ਸਿੰਘ ਬ੍ਰਹਮਪੁਰ, ਪ੍ਰੇਮ ਸਿੰਘ ਸਵਾਈ ਸਿੰਘ ਵਾਲਾ, ਪ੍ਰੀਤਮ ਸਿੰਘ, ਅਮਰਜੀਤ ਸਿੰਘ ਢਿੱਲੋਂ, ਰਾਮ ਸਿੰਘ ਭੁਨਰਹੇੜੀ, ਸੁਰਜੀਤ ਸਿੰਘ ਪਰੋਹੜ, ਬਲਵਿੰਦਰ ਸਿੰਘ ਹੁਸੈਨਪੁਰਾ ਵੀਹਾਜ਼ਰ ਸਨ।