ਕਰਮਜੀਤ ਅਨਮੋਲ ਦੀ ਜਿੱਤ ਹੋ ਚੁੱਕੀ ਹੈ ਬਸ 4 ਜੂਨ ਨੂੰ ਐਲਾਨ ਹੋਣਾ ਹੀ ਬਾਕੀ ਹੈ : ਸਪੀਕਰ ਸੰਧਵਾਂ

150

ਕਰਮਜੀਤ ਅਨਮੋਲ ਦੀ ਜਿੱਤ ਹੋ ਚੁੱਕੀ ਹੈ ਬਸ 4 ਜੂਨ ਨੂੰ ਐਲਾਨ ਹੋਣਾ ਹੀ ਬਾਕੀ ਹੈ : ਸਪੀਕਰ ਸੰਧਵਾਂ

ਕੋਟਕਪੂਰਾ, 20 ਅਪੈ੍ਲ,2024

ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਦੀ ਮੋਟਰਸਾਈਕਲ ਰੈਲੀ ਜਦੋਂ ਗੋਬਿੰਦ ਐਗਰੀਕਲਚਰ ਵਰਕਸ ਵਿਖੇ ਵਿਧਾਨ ਸਭਾ ਹਲਕਾ ਕੋਟਕਪੂਰਾ ਵਿੱਚ ਦਾਖਲ ਹੋਈ ਤਾਂ ਇਨਕਲਾਬ ਜਿੰਦਾਬਾਦ ਦੇ ਨਾਹਰਿਆਂ ਨਾਲ ਪਾਰਟੀ ਵਰਕਰਾਂ ਤੇ ਆਗੂਆਂ ਨੇ ਆਕਾਸ਼ ਗੂੰਜ਼ਣ ਲਾ ਦਿੱਤਾ।

ਕਰਮਜੀਤ ਅਨਮੋਲ ਨੇ ਆਖਿਆ ਕਿ ਭਾਵੇਂ ਉਹ ਫਿਲਮੀ ਦੁਨੀਆਂ ਵਿੱਚ ਪੈਸਾ ਅਤੇ ਨਾਮ ਕਮਾ ਰਿਹਾ ਸੀ ਪਰ ਮੇਰੀ ਡਿਊਟੀ ਲੋਕ ਸਭਾ ਹਲਕਾ ਫਰੀਦਕੋਟ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੂਰ ਕਰਨ ਲਈ ਲੱਗੀ ਹੈ। ਉਹਨਾਂ ਦਾਅਵਾ ਕੀਤਾ ਕਿ ਕੇਂਦਰ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਬਣੇਗੀ ਅਤੇ ਉਹ ਜਿੱਤਣ ਤੋਂ ਬਾਅਦ ਜਿੱਥੇ ਪਾਰਲੀਮੈਂਟ ਵਿੱਚ ਇਸ ਹਲਕੇ ਦੀਆਂ ਮੁਸ਼ਕਿਲਾਂ, ਸਮੱਸਿਆਵਾਂ, ਪ੍ਰੇਸ਼ਾਨੀਆਂ ਅਤੇ ਮੰਗਾਂ ਦਾ ਵਿਸਥਾਰ ਸਹਿਤ ਜਿਕਰ ਕਰਨਗੇ, ਉੱਥੇ ਇਸ ਹਲਕੇ ਦੇ ਲੋਕਾਂ ਨੂੰ ਸੰਤੁਸ਼ਟ ਕਰਨ ਦੀ ਵੀ ਪੂਰੀ ਕੌਸ਼ਿਸ਼ ਕਰਨਗੇ।

ਉਹਨਾਂ ਨਾਲ ਆਏ ਫਿਲਮੀ ਅਦਾਕਾਰ ਬੀਨੂੰ ਢਿੱਲੋਂ ਨੇ ਆਖਿਆ ਕਿ ਕਰਮਜੀਤ ਅਨਮੋਲ ਸਾਫ ਸੁਥਰੇ ਅਕਸ ਦਾ ਮਾਲਕ ਹੈ। ਉਸ ਨੂੰ ਪੂਰੀ ਉਮੀਦ ਹੈ ਕਿ ਉਹ ਸੰਸਦ ਵਿੱਚ ਸਮੁੱਚੇ ਪੰਜਾਬ ਦੀ ਨੁਮਾਇੰਦਗੀ ਕਰੇਗਾ। ਉਹਨਾਂ ਕਿਹਾ ਕਿ ਸੰਸਦ ਵਿੱਚ ਕਰਮਜੀਤ ਅਨਮੋਲ ਵਰਗੇ ਮਿਹਨਤੀ ਅਤੇ ਇਮਾਨਦਾਰ ਆਗੂਆਂ ਦੀ ਜਰੂਰਤ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਕਰਮਜੀਤ ਅਨਮੋਲ ਦੀ ਜਿੱਤ ਹੋ ਚੁੱਕੀ ਹੈ ਤੇ ਸਿਰਫ ਐਲਾਨ ਹੋਣਾ ਹੀ ਬਾਕੀ ਹੈ। ਉਹਨਾਂ ਕਿਹਾ ਕਿ ਮੋਟਰਸਾਈਕਲ ਰੈਲੀ ਰਾਹੀਂ ਪਾਰਟੀ ਦੇ ਵਲੰਟੀਅਰ ਘਰ ਘਰ ਜਾ ਕੇ ਇਹ ਸੁਨੇਹਾ ਦੇਣ ਦੀ ਕੌਸ਼ਿਸ਼ ਕਰ ਰਹੇ ਹਨ ਕਿ 75 ਸਾਲ ਬਦਲ ਬਦਲ ਕੇ ਰਾਜ ਕਰਨ ਵਾਲਿਆਂ ਦੇ ਝੂਠੇ ਅਤੇ ਗੁਮਰਾਹਕੁਨ ਲਾਰਿਆਂ, ਵਾਅਦਿਆਂ ਅਤੇ ਦਾਅਵਿਆਂ ਤੋਂ ਬਚਣ ਲਈ ਸੁਹਿਰਦਤਾ ਦੀ ਲੋੜ ਹੈ।

ਸਪੀਕਰ ਸੰਧਵਾਂ ਨੇ ਆਖਿਆ ਕਿ ਪਹਿਲਾਂ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਬਦਲ ਬਦਲ ਕੇ ਕਰੀਬ 7 ਦਹਾਕਿਆਂ ਤੱਕ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਸਮਝਦਾਰ ਹੋ ਚੁੱਕੇ ਹਨ ਤੇ ਉਹ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਲੋਕ ਹਿਤਾਂ ਲਈ ਸ਼ੁਰੂ ਕੀਤੀਆਂ ਸਕੀਮਾਂ ਅਤੇ ਸਹੂਲਤਾਂ ਤੋਂ ਪੂਰੀ ਤਰਾਂ ਸੰਤੁਸ਼ਟ ਹਨ।

ਕਰਮਜੀਤ ਅਨਮੋਲ ਦੀ ਜਿੱਤ ਹੋ ਚੁੱਕੀ ਹੈ ਬਸ 4 ਜੂਨ ਨੂੰ ਐਲਾਨ ਹੋਣਾ ਹੀ ਬਾਕੀ ਹੈ : ਸਪੀਕਰ ਸੰਧਵਾਂ

ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਸਮੇਤ ਇੰਜੀ. ਸੁਖਜੀਤ ਸਿੰਘ ਢਿੱਲਵਾਂ, ਸੁਖਵੰਤ ਸਿੰਘ ਪੱਕਾ, ਸੁਖਵਿੰਦਰ ਸਿੰਘ ਬੱਬੂ, ਗੁਰਮੀਤ ਸਿੰਘ ਆਰੇਵਾਲਾ, ਜਗਸੀਰ ਸਿੰਘ ਗਿੱਲ, ਮਨਦੀਪ ਸਿੰਘ ਮਿੰਟੂ ਗਿੱਲ, ਮਨਜੀਤ ਸ਼ਰਮਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਬੱਬੂ ਸਿੰਘ ਸਿੱਖਾਂਵਾਲਾ, ਭੋਲਾ ਸਿੰਘ ਟਹਿਣਾ, ਬਾਬੂ ਸਿੰਘ ਫਿੱਡੇ, ਅਰੁਣ ਚਾਵਲਾ, ਮੇਹਰ ਸਿੰਘ ਚੰਨੀ, ਸੁਖਜਿੰਦਰ ਸਿੰਘ ਤੱਖੀ ਆਦਿ ਨੇ ਦਾਅਵਾ ਕੀਤਾ ਕਿ ਮੋਗਾ ਜਿਲੇ ਦੇ ਕਸਬੇ ਅਜੀਤਵਾਲ ਤੋਂ ਸ਼ੁਰੂ ਹੋਈ ਮੋਟਰਸਾਈਕਲ ਰੈਲੀ ਦਾ ਕਾਫਲਾ ਵਧਦਾ ਗਿਆ ਤੇ ਉਸ ਨੇ ਸੁਨਾਮੀ ਦਾ ਰੂਪ ਧਾਰਨ ਕਰ ਲਿਆ।

ਮੋਟਰਸਾਈਕਲ ਰੈਲੀ ਵਿੱਚ ਸ਼ਾਮਲ ਵਲੰਟੀਅਰਾਂ ਵਲੋਂ ਆਮ ਆਦਮੀ ਪਾਰਟੀ ਅਤੇ ‘ਇਨਕਲਾਬ ਜਿੰਦਾਬਾਦ’ ਦੇ ਨਾਹਰਿਆਂ ਦੇ ਨਾਲ-ਨਾਲ ਅਰਵਿੰਦ ਕੇਜਰੀਵਾਲ ਨਾਲ ‘ਧੱਕੇਸ਼ਾਹੀ’ ਅਤੇ ‘ਤਾਨਾਸ਼ਾਹੀ ਬੰਦ ਕਰੋ’ ਦੇ ਵੀ ਨਾਹਰੇ ਲਾਏ ਜਾ ਰਹੇ ਸਨ।