ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਦੀ ਸੇਵਾ ਲਈ ਆਪਣਾ ਜੀਵਨ ਲੇਖੇ ਲਾਇਆ- ਰਾਣਾ ਕੇ.ਪੀ.ਸਿੰਘ
ਬਹਾਦਰਜੀਤ ਸਿੰਘ /ਨੰਗਲ,17 ਫਰਵਰੀ,2022
ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇ.ਪੀ. ਸਿੰਘ ਨੇ ਅੱਜ ਬ੍ਰਹਮਪੁਰ,ਬੰਦਲੈਹੜੀ ਅਤੇ ਦੁਬੇਟਾ ਵਿੱਚ ਚੋਣ ਰੈਲੀਆਂ ਕਰਕੇ ਚੋਣ ਪ੍ਰਚਾਰ ਕੀਤਾ।
ਇਨ੍ਹਾ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਦੀ ਸੇਵਾ ਲਈ ਆਪਣਾ ਜੀਵਨ ਲੇਖੇ ਲਾਇਆ ਹੈ।ਉਨ੍ਹਾਂ ਕਿਹਾ ਕਿ ਹਲਕੇ ਦੀ ਹਰ ਨੁੱਕਰ ਵਿੱਚ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਵਿਕਾਸ ਕਰਵਾਕੇ ਹਲਕੇ ਦੀ ਨੁਹਾਰ ਬਦਲੀ ਹੈ।
ਰਾਣਾ ਕੇਪੀ ਸਿੰਘ ਨੇ ਕਿ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਹਲਕੇ ਦਾ ਭਰਪੂਰ ਵਿਕਾਸ ਕਰਵਾਇਆ ਹੈ ਜਿਸ ਦੀ ਗਵਾਹੀ ਹਲਕੇ ਦਾ ਕੋਨਾ ਕੋਨਾ ਭਰ ਰਿਹਾ ਹੈ।ਉਨ੍ਹਾਂ ਕਿਹਾ ਪਿੰਡਾਂ ਵਿੱਚ ਲਿੰਕ ਸੜਕਾਂ ਅਤੇ ਇੱਕ ਦਰਜਨ ਪੁੱਲਾਂ ਦੀ ਉਸਾਰੀ ਕਰਵਾਕੇ ਆਵਾਜਾਈ ਦੇ ਵਧੇਰੇ ਲਿੰਕ ਸਥਾਪਿਤ ਕੀਤੇ ਗਏ, ਜਿਸ ਦਾ ਭਰਪੂਰ ਫਾਇਦਾ ਹਲਕੇ ਦੇ ਲੋਕਾਂ ਨੂੰ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਲੋਕਾਂ ਦੇ ਸੇਵਾਦਾਰ ਬਣਕੇ ਹਲਕੇ ਵਿੱਚ ਵਿਚਰੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਹਲਕੇ ਦੇ ਲੋਕਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ ਅਤੇ ਹਲਕੇ ਵਿੱਚ ਕਾਂਗਰਸ ਪਾਰਟੀ ਨੁੰ ਹੁਲਾਰਾ ਮਿਲ ਰਿਹਾ ਹੈ।
ਰਾਣਾ ਨੇ ਕਿਹਾ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਬੇਹਤਰੀ ਲਈ ਕ੍ਰਾਂਤੀਕਾਰੀ ਕਦਮ ਚੁੱਕ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ।ਰਾਣਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਭਰਪੂਰ ਸਮਰਥਨ,ਪਿਆਰ ਅਤੇ ਸਤਿਕਾਰ ਮਿਲ ਰਿਹਾ ਹੈ ਅਤੇ ਉਹ ਹਲਕੇ ਲੋਕਾਂ ਦੇ ਸਮਰਥਨ ਨਾਲ ਇਹ ਸੀਟ ਭਾਰੀ ਬਹੁਮਤ ਨਾਲ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ।
ਇਸ ਮੌਕੇ ’ਤੇ ਕਮਲਦੇਵ ਸਿੰਘ ਜੋਸ਼ੀ,ਰਾਜੂ ਸਰਪੰਚ ਬੰਦਲੈਹੜੀ, ਬ੍ਰਿਜ ਮੋਹਨ ਸਰਪੰਚ,ਹੇਮ ਰਾਜ ਸਰਪੰਚ,ਐਡਵੋਕੇਟ ਪਰਮਜੀਤ ਸਿੰਘ ਪੰਮਾ,ਸਮੇਤ ਵੱਡੀ ਗਿਣਤੀ ਵਿੱਚ ਹਲਕੇ ਦੇ ਆਗੂ ਅਤੇ ਇਲਾਕੇ ਸਰਪੰਚ,ਪੰਚ ਅਤੇ ਪਤਵੰਤੇ ਵੀ ਹਾਜ਼ਰ ਸਨ।