ਮਾਲੇਰਕੋਟਲਾ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਵਿਧਾਇਕਾਂ ਨੇ ਐਸ.ਐਸ.ਪੀ.ਮਾਲੇਰਕੋਟਲਾ ਅਵਨੀਤ ਕੌਰ ਦੀ ਮਾਤਾ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ

102
Social Share

ਮਾਲੇਰਕੋਟਲਾ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਵਿਧਾਇਕਾਂ ਨੇ ਐਸ.ਐਸ.ਪੀ.ਮਾਲੇਰਕੋਟਲਾ ਅਵਨੀਤ ਕੌਰ ਦੀ ਮਾਤਾ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ

ਮਾਲੇਰਕੋਟਲਾ 21 ਅਗਸਤ,2022 :

ਡਿਪਟੀ ਕਮਿਸ਼ਨਰ  ਸੰਯਮ ਅਗਰਵਾਲ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵਿਧਾਇਕ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ, ਵਧੀਕ ਡਿਪਟੀ ਕਮਿਸ਼ਨਰ  ਸੁਖਪ੍ਰੀਤ ਸਿੰਘ ਸਿੱਧੂ, ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਲੇਰਕੋਟਲਾ, ਦੀਪਕ ਕਪੂਰ ਸਹਾਇਕ ਲੋਕ ਸੰਪਰਕ ਅਫ਼ਸਰ ਮਾਲੇਰਕੋਟਲਾ ਨੇ  ਐਸ.ਐਸ.ਪੀ.ਮਾਲੇਰਕੋਟਲਾ  ਅਵਨੀਤ ਕੌਰ ਸਿੱਧੂ ਦੀ ਮਾਤਾ ਇੰਦਰਜੀਤ ਕੌਰ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਤੀ ਇੰਦਰਜੀਤ ਕੌਰ ਜੋ 62 ਵਰ੍ਹਿਆਂ ਦੇ ਸਨ, ਬੀਤੀ ਰਾਤ ਬਠਿੰਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ। ਉਹ ਆਪਣੇ ਪਿੱਛੇ ਪਤੀ, ਪੁੱਤਰ ਤੇ ਧੀ ਛੱਡ ਗਏ।

ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਵਿੱਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

ਮਾਲੇਰਕੋਟਲਾ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਵਿਧਾਇਕਾਂ ਨੇ ਐਸ.ਐਸ.ਪੀ.ਮਾਲੇਰਕੋਟਲਾ ਅਵਨੀਤ ਕੌਰ ਦੀ ਮਾਤਾ ਦੇ ਦੇਹਾਂਤ ਉੱਤੇ ਦੁੱਖ ਪ੍ਰਗਟਾਇਆ

ਇੱਥੇ ਵਰਣਨਯੋਗ ਹੈ ਕਿ ਇੰਦਰਜੀਤ ਕੌਰ ਦਸਮੇਸ਼ ਕਾਲਜ ਬਾਦਲ ਤੋਂ ਬਤੌਰ ਲਾਇਬ੍ਰੇਰੀਅਨ ਸੇਵਾ ਮੁਕਤ ਹੋਏ ਸਨ। ਉਨ੍ਹਾਂ ਦੇ ਪਤੀ ਅੰਮ੍ਰਿਤਪਾਲ ਸਿੰਘ ਸਿੱਧੂ ਪੱਤਰਕਾਰੀ ਨਾਲ ਵੀ ਜੁੜੇ ਹੋਏ ਹਨ। ਉਨ੍ਹਾਂ ਦੀ ਬੇਟੀ ਪੰਜਾਬ ਦੀ ਪਹਿਲੀ ਮਹਿਲਾ ਓਲੰਪੀਅਨ, ਕਾਮਨਵੈਲਥ ਤੇ ਏਸ਼ੀਅਨ ਖੇਡਾਂ ਦੀ ਜੇਤੂ ਖਿਡਾਰਨ ਹੈ ਅਤੇ ਅਰਜਨ ਐਵਾਰਡੀ ਅਵਨੀਤ ਕੌਰ ਸਿੱਧੂ ਜੋ ਮਾਲੇਰਕੋਟਲਾ ਵਿਖੇ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ । ਉਨ੍ਹਾਂ ਦੇ ਦਾਮਾਦ ਅਤੇ ਅਵਨੀਤ ਦੇ ਪਤੀ ਰਾਜਪਾਲ ਸਿੰਘ ਭਾਰਤੀ ਹਾਕੀ ਦੇ ਸਾਬਕਾ ਕਪਤਾਨ ਹਨ।ਉਨ੍ਹਾਂ ਦਾ ਬੇਟਾ ਮਨਮੀਤ ਸਿੰਘ ਪੇਸ਼ੇ ਤੋਂ ਵਕੀਲ ਹੈ।