ਵਿਦੇਸ਼ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਬਣੇ ਮਨੀਸ਼ ਤਿਵਾੜੀ
ਬਹਾਦਰਜੀਤ ਸਿੰਘ/ਚੰਡੀਗੜ੍ਹ, 26 ਅਕਤੂਬਰ,2024
ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਵਿਦੇਸ਼ ਮੰਤਰਾਲੇ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਾਮਜਦ ਕੀਤਾ ਗਿਆ ਹੈ। ਇਸ ਕਮੇਟੀ ਦੇ ਚੇਅਰਮੈਨ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਹਨ।
ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਵਿਦੇਸ਼ਾਂ ਦੇ ਦੌਰੇ ਤੇ ਜਾਂਦੇ ਰਹਿੰਦੇ ਹਨ। ਇਸ ਤੋਂ ਇਲਾਵਾ, ਉਹ ਵਿਦੇਸ਼ ਨੀਤੀ ਨਾਲ ਸੰਬੰਧਿਤ ਮਸਲਿਆਂ ਨੂੰ ਸਮੇਂ-ਸਮੇਂ ਸਿਰ ਆਪਣੀ ਕਲਮ ਨਾਲ ਵੀ ਚੁੱਕਦੇ ਰਹਿੰਦੇ ਹਨ।