ਮੀਡੀਆ ਲੋਕਤੰਤਰ ਦਾ ਚੌਥਾ ਥੰਮ, ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦਾ ਸੂਤਰਧਾਰ – ਡਿਪਟੀ ਕਮਿਸ਼ਨਰ

53

ਮੀਡੀਆ ਲੋਕਤੰਤਰ ਦਾ ਚੌਥਾ ਥੰਮ, ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦਾ ਸੂਤਰਧਾਰ – ਡਿਪਟੀ ਕਮਿਸ਼ਨਰ

ਬਹਾਦਰਜੀਤ ਸਿੰਘ / ਰੂਪਨਗਰ, 21 ਮਾਰਚ,2025

ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਅਹੁਦਾ ਸੰਭਾਲਣ ਉਪਰੰਤ ਅੱਜ ਰੂਪਨਗਰ ਦੇ ਜ਼ਿਲ੍ਹਾ ਪ੍ਰਬੰਧਕਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਕਰਦਿਆਂ ਮੀਡੀਆ ਨੂੰ ਭਾਰਤੀ ਲੋਕਤੰਤਰ ਦਾ ਚੌਥਾ ਥੰਮ ਕਰਾਰ ਦਿੰਦਿਆਂ ਦਾਅਵੇ ਨਾਲ ਕਿਹਾ ਹੈ ਕਿ ਸਹੀ ਦਿਸ਼ਾ ਵਿੱਚ ਕੀਤੀ ਗਈ ਪੱਤਰਕਾਰੀ ਸਮਾਜ ਦੇ ਸਰਬਪੱਖੀ ਵਿਕਾਸ ਦੀ ਸੂਤਰਧਾਰ ਬਣਦੀ ਹੈ।

ਡਿਪਟੀ ਕਮਿਸਨਰ  ਵਰਜੀਤ ਵਾਲੀਆ ਨੇ ਕਿਹਾ ਕਿ ਸਾਡੇ ਦੇਸ਼ ਨੂੰ ਵਿਸ਼ਵ ਦੀ ਮਹਾਂਸ਼ਕਤੀ ਬਣਾਉਣ ਵਿੱਚ ਲੋਕਤੰਤਰ ਅਤੇ ਮੀਡੀਆ ਦਾ ਬਹੁਤ ਵੱਡਾ ਯੋਗਦਾਨ ਹੈ। ਮੀਡੀਆ ਕਿਸੇ ਵੀ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਬਣਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਉਸ ਵੇਲੇ ਤੱਕ ਸਮਾਜ ਦੇ ਸਰਬਪੱਖੀ ਵਿਕਾਸ ਵਿੱਚ ਸਫ਼ਲ ਨਹੀਂ ਹੋ ਸਕਦਾ ਜਦੋਂ ਤੱਕ ਉਨਾਂ ਨੂੰ ਕਾਰਜਸ਼ੀਲ ਮੀਡੀਆ ਦਾ ਹਾਂ-ਪੱਖੀ ਸਹਿਯੋਗ ਨਾ ਮਿਲੇ। ਸਮਾਜ ਦੇ ਸਰਬਪੱਖੀ ਵਿਕਾਸ ਵਿੱਚ ਮੀਡੀਆ ਕਰਮੀਆਂ ਵੱਲੋਂ ਖ਼ਬਰਾਂ ਦੇ ਰੂਪ ਵਿੱਚ ਦਿੱਤੀ ਫੀਡਬੈਕ ਬਹੁਤ ਹੀ ਸਹਾਈ ਸਿੱਧ ਹੁੰਦੀ ਹੈ।

ਮੀਡੀਆ ਲੋਕਤੰਤਰ ਦਾ ਚੌਥਾ ਥੰਮ, ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦਾ ਸੂਤਰਧਾਰ - ਡਿਪਟੀ ਕਮਿਸ਼ਨਰ

ਇਸ ਮੌਕੇ ਉਨ੍ਹਾਂ ਸਮੂਹ ਮੀਡੀਆ ਕਰਮੀਆਂ ਦਾ ਧੰਨਵਾਦ ਕਰਦਿਆਂ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਜ਼ਿਲਾ ਪ੍ਰਸਾਸ਼ਨ ਨੂੰ ਉਨਾਂ ਤੋਂ ਬਣਦਾ ਸਹਿਯੋਗ ਅਤੇ ਉਤਸ਼ਾਹ ਮਿਲਦਾ ਰਹੇਗਾ। ਉਨ੍ਹਾਂ ਮੀਡੀਆ ਕਰਮੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਲਿਜਾਣ ਲਈ ਸਹਿਯੋਗ ਕਰਨ।