ਕੇਂਦਰ ਦੀ ਮੋਦੀ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਵਿਚਾਰ ਚਰਚਾਵਾਂ ਚੱਲ ਰਹੀਆਂ ਹਨ: ਜਨਰਲ ਜੇ.ਜੇ. ਸਿੰਘ

169

ਕੇਂਦਰ ਦੀ ਮੋਦੀ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਵਿਚਾਰ ਚਰਚਾਵਾਂ ਚੱਲ ਰਹੀਆਂ ਹਨ: ਜਨਰਲ ਜੇ.ਜੇ. ਸਿੰਘ

ਪਟਿਆਲਾ 15 ਮਈ,2022 ()

ਸਾਬਕਾ ਫੌਜ ਮੁਖੀ ਜਨਰਲ ਜੇ.ਜੇ. ਸਿੰਘ ਨੇ ਸੂਬੇ ’ਚ ਵਿਗੜਦੀ ਜਾ ਰਹੀ ਅਮਨ ਕਾਨੂੰਨ ਦੀ ਵਿਵਸਥਾ ’ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪਟਿਆਲਾ ’ਚ ਵਾਪਰੀ ਹਿੰਸਾ ਸਮੇਤ ਵੱਖ-ਵੱਖ ਥਾਵਾਂ ’ਤੇ ਗੈਂਗਸਟਰਾਂ ਦਾ ਸਰਗਰਮ ਹੋਣਾ ਸਾਬਤ ਕਰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਸਰਕਾਰ ਦੀ ਸਭ ਤੋਂ ਵੱਡਾ ਨਾਕਾਮੀ ਹੈ ਹੁਣ ਵੀ ਜੇ ਹਾਲਾਤ ਕਾਬੂ ਹੇਠ ਨਾ ਲਿਆਂਦੇ ਗਏ ਤਾਂ ਜਨਤਾ ਨੂੰ ਸਰਕਾਰ ਦੀ ਜਵਾਬਦੇਹੀ ਤੈਅ ਕਰਨੀ ਆਉਂਦੀ ਹੈ।

ਜਨਰਲ ਜੇ.ਜੇ. ਸਿੰਘ ਨੇ ਪਟਿਆਲਾ ਮੀਡੀਆ ਕਲੱਬ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਵਿਚਾਰ ਚਰਚਾਵਾਂ ਚੱਲ ਰਹੀਆਂ ਹਨ।

ਗੱਲਬਾਤ ਕਰਦਿਆਂ ਜੇ.ਜੇ. ਸਿੰਘ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਜਿੰਨਾ ਵੱਡਾ ਬਹੁਮਤ ਦੇ ਕੇ ਆਪ ਸਰਕਾਰ ਨੂੰ ਚੁਣਿਆ ਉਸ ਤੋਂ ਵੱਡੀਆਂ ਉਮੀਦਾਂ ਆਸਾਂ ਹਨ, ਪ੍ਰੰਤੂ 50 ਦਿਨ ਟੱਪਣ ਤੋਂ ਬਾਅਦ ਵੀ ਸਰਕਾਰ ਕੀਤੇ ਵਾਅਦਿਆਂ ’ਤੇ ਖਰਾ ਉਤਰਦੀ ਵਿਖਾਈ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 50 ਦਿਨਾਂ ’ਚ ਕੀਤੇ ਗਏ ਵੱਡੇ ਐਲਾਨ ਜ਼ਮੀਨੀ ਹਕੀਕਤ ’ਚ ਬਦਲਦੇ ਵਿਖਾਈ ਨਹੀਂ ਦਿੰਦੇ ਅਤੇ ਕਹਿਣੀ ਅਤੇ ਕਰਨੀ ’ਚ ਵੱਡਾ ਫਰਕ ਨਜ਼ਰ ਆ ਰਿਹਾ। ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਜਿਥੇ ਅਕਾਲੀ ਦਲ ਅਤੇ ਕਾਂਗਰਸ ਨੂੰ ਸਬਕ ਸਿਖਾਉਣ ਤੋਂ ਬਾਅਦ ਲੋਕਾਂ ਨੇ ਆਪ ਨੂੰ ਸੱਤਾ ’ਚ ਲਿਆਂਦਾ ਹੈ, ਪ੍ਰੰਤੂ ਜੇ ਇਹ ਸਰਕਾਰ ਵੀ ਉਮੀਦਾਂ ’ਤੇ ਖਰਾ ਨਾ ਉਤਰੀ ਤਾਂ ਪੰਜਾਬ ਦੇ ਲੋਕ ਬਹੁਤ ਕੁਝ ਬਦਲਣ ਦੇ ਸਮਰਥ ਹਨ ਇਸ ਕਰਕੇ ਸਰਕਾਰ ਕੀਤੇ ਵੱਡੇ ਵਾਅਦਿਆਂ ਨੂੰ ਪੂਰਾ ਕਰੇ।

ਕੇਂਦਰ ਦੀ ਮੋਦੀ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਵਿਚਾਰ ਚਰਚਾਵਾਂ ਚੱਲ ਰਹੀਆਂ ਹਨ: ਜਨਰਲ ਜੇ.ਜੇ. ਸਿੰਘ 
Gen JJ Singh

ਇਕ ਸਵਾਲ ਦੇ ਜਵਾਬ ’ਚ ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਪੰਜਾਬ ਵੱਡੇ ਆਰਥਿਕ ਸੰਕਟ ਅਤੇ ਵੱਡੀਆਂ ਚੁਣੌਤੀਆਂ ਵਿਚੋਂ ਲੰਘ ਰਿਹਾ ਹੈ, ਜਿਸ ਪ੍ਰਤੀ ਆਮ ਆਦਮੀ ਪਾਰਟੀ ਦੀ ਸਰਕਾਰ ਸੁਹਿਰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਜਿਸ ਕਾਰਨ ਸਰਹੱਦ ਤੋਂ ਪਾਰ ਅੱਤਵਾਦ ਅਤੇ ਗੈਂਗਵਾਰ ਦੇ ਖਾਤਮੇ ਲਈ ਆਉਣ ਵਾਲੇ ਸਮੇਂ ’ਚ ਭਾਜਪਾ ਦੇ ਹੱਥਾਂ ’ਚ ਸੱਤਾ ਦਾ ਹੋਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ।

ਜੇ.ਜੇ. ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਸਹੀ ਤਾਲਮੇਲ ਤੋਂ ਬਿਨਾਂ ਕੋਈ ਵੀ ਪ੍ਰਾਂਤ ਲੀਹ ’ਤੇ ਨਹੀਂ ਚੜ੍ਹ ਸਕਦਾ। ਉਨ੍ਹਾਂ ਕਿਹਾ ਕਿ 2024 ’ਚ ਵੀ ਦੇਸ਼ ’ਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਹੀ ਸਰਕਾਰ ਸੱਤਾ ’ਚ ਆਵੇਗੀ। ਸਵਾਲ ਦੇ ਜਵਾਬ ’ਚ ਜਨਰਲ ਜੇ.ਜੇ. ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ ਕਿਉਂਕਿ ਹਾਲ ਹੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਮਨਾਇਆ ਜਾਣਾ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ‘ਬਾਲ ਦਿਵਸ’ ਘੋਸ਼ਿਤ ਕਰਨਾ, ਸਿੱਖਾਂ ਦੀ ਕਾਲੀ ਸੂਚੀ ਨੂੰ ਖ਼ਤਮ ਕਰਨਾ ਅਤੇ 1984 ਦੌਰਾਨ ਸਿੱਖਾਂ ਦਾ ਕਤਲੇਆਮ ਲਈ ਜ਼ਿੰਮੇਵਾਰ ਜਗਦੀਸ਼ ਟਾਈਟਲਰ ਅਤੇ ਕਮਲਾਥ ਵਰਗਿਆਂ ਨੂੰ ਕਾਨੂੰਨ ਦੇ ਕਟਹਿਰੇ ’ਚ ਖੜਾ ਕਰਨਾ ਕੇਂਦਰ ਦੀ ਵੱਡੀ ਪ੍ਰਾਪਤੀ ਹੈ।

ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸਰਕਾਰ ਵਿਚਾਰ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਈ ਵੱਡੀ ਐਲਾਨ ਵੀ ਕਰ ਸਕਦੇ ਹਨ। ਇਸ ਮੌਕੇ ਉਨ੍ਹਾਂ ਨਾਲ ਸੂਬੇਦਾਰ ਮੇਜਰ ਗੁਰਦੀਪ ਸਿੰਘ ਘੁੰਮਣ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।