ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ‘ਪੀਟੀਸੀ ਪੰਜਾਬੀ ਆਇਕਾਨਜ਼ ਆਫ਼ ਐਨਸੀਆਰ ਅਵਾਰਡ 2024’ ਨਾਲ ਸਨਮਾਨਿਤ ਕੀਤਾ

212

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ‘ਪੀਟੀਸੀ ਪੰਜਾਬੀ ਆਇਕਾਨਜ਼ ਆਫ਼ ਐਨਸੀਆਰ ਅਵਾਰਡ 2024’ ਨਾਲ ਸਨਮਾਨਿਤ ਕੀਤਾ

ਬਹਾਦਰਜੀਤ ਸਿੰਘ/  ਰੂਪਨਗਰ, 2 ਅਗਸਤ,2024

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ,  ਇਕਬਾਲ ਸਿੰਘ ਲਾਲਪੁਰਾ ਨੂੰ ਉਨ੍ਹਾਂ ਦੀਆਂ ਸਮਾਜ ਅਤੇ ਖਾਸ ਕਰਕੇ ਘੱਟ ਗਿਣਤੀ ਵਰਗ ਪ੍ਰਤੀ ਸੇਵਾਵਾਂ ਲਈ ‘ਪੀਟੀਸੀ ਪੰਜਾਬੀ ਆਇਕਾਨਜ਼ ਆਫ਼ ਐਨਸੀਆਰ ਅਵਾਰਡ 2024’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਪੀਟੀਸੀ ਨੈੱਟਵਰਕ ਵੱਲੋਂ ਸਮਾਜਿਕ ਉਪਰਾਲਿਆਂ ਅਤੇ ਬਤੌਰ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਦਿੱਤਾ ਗਿਆ। ਇਸ ਸਮਾਰੋਹ ਵਿੱਚ ਪੀਟੀਸੀ ਨੈੱਟਵਰਕ ਦੇ ਪ੍ਰਬੰਧ ਨਿਦੇਸ਼ਕ, ਰਵਿੰਦਰ ਨਾਰਾਇਣ ਨੇ  ਇਕਬਾਲ ਸਿੰਘ ਲਾਲਪੁਰਾ ਨੂੰ ਇਹ ਪ੍ਰਤਿਸ਼ਠਿਤ ਪੁਰਸਕਾਰ ਪ੍ਰਦਾਨ ਕੀਤਾ ਗਿਆ। ਰਵਿੰਦਰ ਨਾਰਾਇਣ ਨੇ ਕਿਹਾ ਕਿ ” ਇਕਬਾਲ ਸਿੰਘ ਲਾਲਪੁਰਾ ਨੇ ਘੱਟ ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰੱਖਿਆ ਲਈ ਵਿਲੱਖਣ ਯੋਗਦਾਨ ਦਿੱਤਾ ਗਿਆ ਹੈ। ਉਨ੍ਹਾਂ ਦੀ ਵਚਨਬੱਧਤਾ ਅਤੇ ਸੇਵਾ ਭਾਵਨਾਵਾਂ ਨੇ ਸਮਾਜ ਵਿੱਚ ਪ੍ਰੇਰਣਾਦਾਇਕ ਅਸਰ ਪਾਇਆ ਹੈ।”

ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ,  ਇਕਬਾਲ ਸਿੰਘ ਲਾਲਪੁਰਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ, “ਇਸ ਸਨਮਾਨ ਨੂੰ ਪ੍ਰਾਪਤ ਕਰਕੇ ਮੈਂ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਿਹਾ ਹਾਂ। ਇਹ ਪੁਰਸਕਾਰ ਮੈਨੂੰ ਆਪਣੇ ਕਾਰਜਾਂ ਵਿੱਚ ਹੋਰ ਵੀ ਵੱਧ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ। ਮੈਂ ਪੀਟੀਸੀ ਨੈੱਟਵਰਕ ਦਾ ਧੰਨਵਾਦ ਕਰਦਾ ਹਾਂ ਕਿ ਜਿਨ੍ਹਾਂ ਵਲੋਂ ਇਹ ਸਨਮਾਨ ਦਿੱਤਾ ਗਿਆ। ਲਾਲਪੁਰਾ ਨੇ ਕਿਹਾ ਕਿ ਮੈਂ ਆਪਣੇ ਭਾਈਚਾਰੇ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਾਂਗਾ ਅਤੇ ਸਮਾਜ ਦੇ ਹਰੇਕ ਵਿਅਕਤੀ ਦੇ ਉਤਥਾਨ ਲਈ ਕੰਮ ਕਰਦਾ ਰਹਾਂਗਾ।”

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ‘ਪੀਟੀਸੀ ਪੰਜਾਬੀ ਆਇਕਾਨਜ਼ ਆਫ਼ ਐਨਸੀਆਰ ਅਵਾਰਡ 2024’ ਨਾਲ ਸਨਮਾਨਿਤ ਕੀਤਾ

ਇਕਬਾਲ ਸਿੰਘ ਲਾਲਪੁਰਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੇ ਰੂਪ ਵਿੱਚ ਆਪਣੇ ਕਾਰਜਕਾਲ ਵਿੱਚ ਵੱਖ–ਵੱਖ ਘੱਟ ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਵਿਕਾਸ ਲਈ ਕਈ ਪਹੁੰਚਾਂ ਕੀਤੀਆਂ ਹਨ। ਉਨ੍ਹਾਂ ਨੇ ਸਦਭਾਵਨਾ ਨੂੰ ਹੁਲਾਰਾ ਦੇਣ ਲਈ ਕਈ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਵੱਖ ਵੱਖ ਖੇਤਰਾਂ ਦੀਆਂ ਪ੍ਰਸਿੱਧ ਹਸਤੀਆਂ ਸ਼ਾਮਲ ਹੋਈਆਂ ਅਤੇ ਇਸ ਸਨਮਾਨ ਸਮਾਰੋਹ ਨੂੰ ਨਵੀਆਂ ਉੱਚਾਈਆਂ ‘ਤੇ ਲੈ ਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।