ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ

274

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਪਟਿਆਲਾ 23 ਜੂਨ,2024
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ , ਪਟਿਆਲਾ ,ਦੇ ਨਵ ਨਿਯੁਕਤ ਮੈਨੇਜਰ ਨਿਸ਼ਾਨ ਸਿੰਘ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ।

ਸ਼ੋ੍ਰਮਣੀ ਕਮੇਟੀ ਪ੍ਰਬੰਧ ਅੰਦਰ ਤਬਦੀਲੀਆਂ ਦੇ ਚੱਲਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਨਵ ਨਿਯੁਕਤ ਮੈਨੇਜਰ ਨਿਸ਼ਾਨ ਸਿੰਘ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।

ਜ਼ਿਕਰਯੋਗ ਹੈ ਕਿ ਮੈਨੇਜਰ ਕਰਨੈਲ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਲਈ ਕਾਰਜਸ਼ੀਲ ਹੋਣਗੇ।

ਮੈਨੇਜਰ ਨਿਸ਼ਾਨ ਸਿੰਘ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਅਤੇ ਕਿਹਾ ਕਿ ਉਹ ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਚਨਬੱਧ ਰਹਿਣਗੇ ਅਤੇ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ।

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ-Photo courtesy-GDNS, Patiala website

 

ਇਸ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਰਹੇ ਕਰਨੈਲ ਸਿੰਘ ਹੋਰਾਂ ਨੂੰ ਰਿਲੀਵ ਵੀ ਕੀਤਾ ਗਿਆ।

ਇਸ ਨਿਯੁਕਤ ਦੌਰਾਨ ਉਚੇਚੇ ਤੌਰ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ, ਭਾਈ ਦਰਸ਼ਨ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਭਾਈ ਹਜੂਰ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਸੁਖਦੇਵ ਸਿੰਘ ਕਾਹਲਵਾਂ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।