ਵੱਖ-ਵੱਖ ਜਥੇਬੰਦੀਆਂ ਨੇ ਭਾਜਪਾ ਦੇ ਨਵ-ਨਿਯੁਕਤ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦਾ ਕੀਤਾ ਸਨਮਾਨ

147

ਵੱਖ-ਵੱਖ ਜਥੇਬੰਦੀਆਂ ਨੇ ਭਾਜਪਾ ਦੇ ਨਵ-ਨਿਯੁਕਤ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦਾ ਕੀਤਾ ਸਨਮਾਨ

ਪਟਿਆਲਾ/ 7 ਜਨਵਰੀ, 2024

ਭਾਜਪਾ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੇ ਨਵ-ਨਿਯੁਕਤ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਦਾ ਐਤਵਾਰ ਨੂੰ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੀ ਏਕਤਾ ਲਈ ਜੰਗੀ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਰੇ ਪੁਰਾਣੇ ਅਤੇ ਨਵੇਂ ਵਰਕਰਾਂ ਨੂੰ ਇੱਕ ਮਾਲਾ ਵਿੱਚ ਜੋੜਨ ਦਾ ਕੰਮ ਚੱਲ ਰਿਹਾ ਹੈ।

ਭਾਜਪਾ ਆਗੂ ਸੰਜੀਵ ਸ਼ਰਮਾ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਗਿਆ ਹੈ, ਉਸ ਨੂੰ ਕਾਇਮ ਰੱਖਣ ਅਤੇ ਉਸ ’ਤੇ ਖਰਾ ਉਤਰਨ ਲਈ ਪਾਰਟੀ ਵਰਕਰ ਅਹਿਮ ਭੂਮਿਕਾ ਨਿਭਾਉਣਗੇ। ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਬਾਜਵਾ ਕਲੋਨੀ ਵਿੱਚ ਕਮਾਊ ਸਭਾ ਵੱਲੋਂ ਕਰਵਾਏ ਗਏ ਸਨਮਾਨ ਸਮਾਰੋਹ ਵਿੱਚ ਸਨਮਾਨਿਤ ਹੌਣ ਮਗਰੋਂ ਨਵ-ਨਿਯੁਕਤ ਭਾਜਪਾ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਹਰ ਵਿਅਕਤੀ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਰਾਹੀਂ ਹਰ ਵਰਗ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਪਰ ਜ਼ਿਆਦਾਤਰ ਲੋਕ ਕੇਂਦਰੀ ਸਕੀਮਾਂ ਦਾ ਲਾਭ ਲੈਣ ਬਾਰੇ ਸਹੀ ਢੰਗ ਨਾਲ ਜਾਣੂ ਨਾ ਹੋਣ ਕਾਰਨ ਲਾਭ ਲੈਣ ਤੋਂ ਅਸਮਰੱਥ ਹਨ।

ਵੱਖ-ਵੱਖ ਜਥੇਬੰਦੀਆਂ ਨੇ ਭਾਜਪਾ ਦੇ ਨਵ-ਨਿਯੁਕਤ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦਾ ਕੀਤਾ ਸਨਮਾਨ

ਇਸ ਮੌਕੇ ਮੋਹਨ ਸ਼ਰਮਾ, ਕਮਾਊ ਸਭਾ ਦੇ ਬੋਬਨ ਭੱਟ, ਆਦਰਸ਼ ਨਗਰ ਦੇ ਸੰਦੀਪ ਥਾਪਰ, ਗੁਰਮੀਤ ਨੇਗੀ, ਹੀਰਾ ਮਨੀ, ਗੁਰਮੀਤ ਸਿੰਘ ਦਿਓਲ, ਬਿਸ਼ੰਬਰ ਦੱਤ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।