ਆਮ ਆਦਮੀ ਪਾਰਟੀ ਦੇ ਜ਼ਿਲਾ ਪਰਿਸ਼ਦ ਅਤੇ ਬਲਾਕ ਸੰਮਤੀ ਦੀ ਨਵੇਂ ਚੁਣੇ ਮੈਂਬਰਾਂ ਨੇ ਪੀਡਬਲਿਊਡੀ ਅਧਿਕਾਰੀਆਂ ਨਾਲ ਸੜਕਾਂ ਬਾਰੇ ਕੀਤੀ ਮੀਟਿੰਗ

39

ਆਮ ਆਦਮੀ ਪਾਰਟੀ ਦੇ ਜ਼ਿਲਾ ਪਰਿਸ਼ਦ ਅਤੇ ਬਲਾਕ ਸੰਮਤੀ ਦੀ ਨਵੇਂ ਚੁਣੇ ਮੈਂਬਰਾਂ ਨੇ ਪੀਡਬਲਿਊਡੀ ਅਧਿਕਾਰੀਆਂ ਨਾਲ ਸੜਕਾਂ ਬਾਰੇ ਕੀਤੀ ਮੀਟਿੰਗ

ਬਹਾਦਰਜੀਤ  ਸਿੰਘ/ royalpatiala.in News/ ਰੂਪਨਗਰ,23 ਦਸੰਬਰ,2025 

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਰੋਪੜ ਦੇ ਨਵੀਂ ਚੁਣੀ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੇ ਮੈਂਬਰਾਂ ਨੇ ਰੂਪਨਗਰ ਵਿਖੇ ਪੀਡਬਲਿਊਡੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਨੇ ਦੱਸਿਆ ਕਿ ਰੂਪ ਨਗਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਰਾਂ ਨੇ ਵੱਡਾ ਹੁਲਾਰਾ ਦਿੱਤਾ ਹੈ ਅਤੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਉਮੀਦਵਾਰਾਂ ਨੂੰ ਜਿੱਤ ਦਵਾਈ ਹੈ, ਇਸ ਲਈ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਲਾਕੇ ਦਾ ਵੱਧ ਤੋਂ ਵੱਧ ਵਿਕਾਸ ਕੀਤਾ ਜਾ ਸਕੇ।

ਪਰਮਿੰਦਰ ਸਿੰਘ ਬਾਲਾ ਨੇ ਦੱਸਿਆ ਕਿ ਅੱਜ ਪੀਡਬਲਿਊਡੀ ਵਿਭਾਗ ਦੇ ਅਧਿਕਾਰੀਆਂ ਨਾਲ ਰੂਪਨਗਰ ਹਲਕੇ ਵਿੱਚ ਸੜਕਾਂ ਦੀ ਮੁਰੰਮਤ ਅਤੇ ਹੋਰ ਸੜਕਾਂ ਬਣਾਉਣ ਬਾਰੇ ਮੀਟਿੰਗ ਵਿੱਚ ਚਰਚਾ ਕੀਤੀ ਗਈ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਸੜਕਾਂ ਦਾ ਕੰਮ ਜਲਦੀ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋ ਸਕੇ।ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਹਲਕੇ ਦੇ ਵਿਕਾਸ ਲਈ ਵਚਨਬੱਧ ਹੈ।

ਆਮ ਆਦਮੀ ਪਾਰਟੀ ਦੇ ਜ਼ਿਲਾ ਪਰਿਸ਼ਦ ਅਤੇ ਬਲਾਕ ਸੰਮਤੀ ਦੀ ਨਵੇਂ ਚੁਣੇ ਮੈਂਬਰਾਂ ਨੇ ਪੀਡਬਲਿਊਡੀ ਅਧਿਕਾਰੀਆਂ ਨਾਲ ਸੜਕਾਂ ਬਾਰੇ ਕੀਤੀ ਮੀਟਿੰਗ

ਇਸ ਮੌਕੇ ਐਸਡੀਓ ਸੰਜੀਵ ਕੁਮਾਰ, ਐਸਡੀਓ ਰਜੇਸ਼ ਕੁਮਾਰ, ਜੇਈ, ਬਲਵਿੰਦਰ ਸਿੰਘ ਜੇਈ, ਗੁਰਦਿਆਲ ਸਿੰਘ ਜੇਈ, ਓਮ ਪ੍ਰਕਾਸ਼, ਜੇਈ,  ਕੁਲਵਿੰਦਰ ਸਿੰਘ ਜੇਈ ਸਮੇਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਿੰਦਰ ਕੌਰ, ਸੰਦੀਪ ਪ੍ਰਜਾਪਤ ਬਲਾਕ ਸੰਮਤੀ ਮੈਂਬਰ, ਲਲਿਤ ਕੁਮਾਰ ਬਲਾਕ ਸੰਮਤੀ ਮੈਂਬਰ ਸੰਦੀਪ ਕੁਮਾਰ ਸ਼ਾਮਪੁਰਾ ਬਲਾਕ ਸੰਮਤੀ ਮੈਂਬਰ, ਅੰਮ੍ਰਿਤ ਪਾਲ ਸਿੰਘ ਬਲਾਕ ਸੰਮਤੀ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਹਾਜ਼ਰ ਸਨ।