ਪੋਲਿੰਗ ਵਾਲੇ ਦਿਨ ਫ਼ੈਕਟਰੀਆਂ, ਦੁਕਾਨਾਂ ਸਮੇਤ ਜ਼ਿਲ੍ਹੇ ਦੇ ਸਮੂਹ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ

167

ਪੋਲਿੰਗ ਵਾਲੇ ਦਿਨ ਫ਼ੈਕਟਰੀਆਂ, ਦੁਕਾਨਾਂ ਸਮੇਤ ਜ਼ਿਲ੍ਹੇ ਦੇ ਸਮੂਹ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ

ਬਹਾਦਰਜੀਤ ਸਿੰਘ /ਰੂਪਨਗਰ, 18 ਫ਼ਰਵਰੀ,2022
ਜ਼ਿਲ੍ਹਾ ਮੈਜਿਸਟ੍ਰੇਟ- ਕਮ- ਜ਼ਿਲ੍ਹਾ ਚੋਣ ਅਫ਼ਸਰ ਸੋਨਾਲੀ ਗਿਰੀ ਨੇ ਰੂਪਨਗਰ ਜ਼ਿਲ੍ਹੇ ਵਿੱਚ 20 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ ਮਤਦਾਨ ਦੇ ਮੱਦੇਨਜ਼ਰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25, ਜਨ ਪ੍ਰਤੀਨਿਧੀ ਐਕਟ, 1951 ਦੀ ਧਾਰਾ 135 ਬੀ, ਪੰਜਾਬ ਸ਼ਾਪਸ ਤੇ ਕਮਰਸ਼ੀਅਲ ਐਕਟ 1958 ਤੇ ਫ਼ੈਕਟਰੀਜ਼ ਐਕਟ 1948  ਦੇ ਤਹਿਤ ਸਮੂਹ ਸਰਕਾਰੀ/ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫ਼ੈਕਟਰੀਆਂ, ਦੁਕਾਨਾਂ ਆਦਿ ਵਿੱਚ ‘ਪੇਡ ਹੋਲੀਡੇਅ’ ਘੋਸ਼ਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹਰੇਕ ਮਤਦਾਤਾ ਦੇ ਮਤਦਾਨ ਦੇ ਅਧਿਕਾਰ ਨੂੰ ਯਕੀਨੀ ਬਣਾਉਣ ਲਈ ਲਾਜ਼ਮੀ ਹੈ।