ਪਰਮਜੀਤ ਸਿੰਘ ਚੱਢਾ ਦਾ ਦੇਹਾਂਤ,ਅੰਤਿਮ ਸੰਸਕਾਰ 29 ਨੂੰ
ਬਹਾਦਰਜੀਤ ਸਿੰਘ/royalpatiala.in News/ ਸ੍ਰੀ ਚਮਕੌਰ ਸਾਹਿਬ 28 ਜਨਵਰੀ,2026
ਇਤਿਹਾਸਕ ਸ਼ਹੀਦਾਂ ਦੀ ਧਰਤੀ ਸ੍ਰੀ ਚਮਕੌਰ ਸਾਹਿਬ ਦੇ ਜੰਮਪਲ ਅਤੇ ਸੁਤੰਤਰਤਾ ਸੰਗਰਾਮੀ ਸਵਰਗੀ ਜਥੇਦਾਰ ਤੇਜਾ ਸਿੰਘ ਤੇ ਜਥੇਦਾਰਨੀ ਮਨਮੋਹਨ ਕੌਰ ਦੇ ਸਪੁੱਤਰ ਪਰਮਜੀਤ ਸਿੰਘ ਚੱਢਾ (67) ਮੈਨੇਜਿੰਗ ਡਾਇਰੈਕਟਰ ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਲ ਸਕੂਲ ਬਹਿਰਾਮਪੁਰ ਬੇਟ ਆਪਣੀ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਅੱਜ ਮਿਤੀ 28 ਜਨਵਰੀ 2026 ਨੂੰ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।
ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਪਰਮਾਰ ਹਸਪਤਾਲ ਰੋਪੜ ਵਿਖੇ ਜੇਰੇ ਇਲਾਜ ਸਨ। ਉਹ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚਮਕੌਰ ਸਾਹਿਬ ਯੂਨਿਟ ਦੇ ਪ੍ਰਧਾਨ ਵੀ ਸਨ।
ਬਚਪਨ ਤੋਂ ਹੀ ਸਮਾਜਿਕ, ਧਾਰਮਿਕ ਸਰਗਰਮੀਆਂ ਵਿੱਚ ਸਰਗਰਮ ਰੋਲ ਨਿਭਾਉਂਦੇ ਚਲੇ ਆ ਰਹੇ ਹਨ। ਉਹ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ ਓਵਰਸੀਜ ਇੰਦਰਪਾਲ ਸਿੰਘ ਦੇ ਛੋਟੇ ਭਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ, ਰੋਪੜ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਰੋਪੜ ਪਰਮਜੀਤ ਸਿੰਘ ਮੱਕੜ ਦੇ ਜੀਜਾ ਜੀ ਸਨ
ਉਹਨਾਂ ਦੇ ਅਚਾਨਕ ਵਿਛੋੜੇ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੇਅਰਮੈਨ ਬਲਜੀਤ ਸਿੰਘ, ਸੱਕਤਰ ਜਨਰਲ ਗੁਰਚਰਨ ਸਿੰਘ, ਸਾਬਕਾ ਚੇਅਰਮੈਨ ਪ੍ਰਤਾਪ ਸਿੰਘ, ਜਤਿੰਦਰ ਪਾਲ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ ਵਾਲੀਆ ਅਤੇ ਪ੍ਰਿਥੀ ਸਿੰਘ ਪੀਸੀਐਸ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਉਹਨਾਂ ਦੇ ਅਚਾਨਕ ਵਿਛੋੜੇ ਤੇ ਪ੍ਰੀਵਾਰ ਨਾਲ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।
ਸਵਰਗੀ ਪਰਮਜੀਤ ਸਿੰਘ ਚੱਢਾ ਦਾ ਅੰਤਿਮ ਸੰਸਕਾਰ ਵੀਰਵਾਰ 29 ਜਨਵਰੀ 2026 ਨੂੰ ਦੁਪਹਿਰ 12 ਵਜੇ ਸ੍ਰੀ ਚਮਕੌਰ ਸਾਹਿਬ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ। ਉਹਨਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਹਿਲੀ ਫਰਵਰੀ 2026 ਐਤਵਾਰ ਨੂੰ ਸ਼੍ਰੀ ਚਮਕੌਰ ਸਾਹਿਬ ਵਿਖੇ ਦੁਪਹਿਰ ਇੱਕ ਤੋਂ ਦੋ ਵਜੇ ਤੱਕ ਹੋਵੇਗੀ












