ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਵੀਪ ਗਤੀਵਿਧੀਆਂ ਅਧੀਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਧੂਰੀ 28 ਫਰਵਰੀ, 2024:
ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਵੀਪ ਗਤੀਵਿਧੀਆਂ ਅਧੀਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਕਾਲਜ ਦੇ ਸਵੀਪ ਨੋਡਲ ਅਫ਼ਸਰ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਇਨਾਂ ਦਾ ਉਦੇਸ਼ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ।
ਇਸ ਸਮੇਂ ਸਵੀਪ ਨੋਡਲ ਅਫ਼ਸਰ ਧੂਰੀ ਯਸ਼ਪਾਲ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਬਾਲਗ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ। ਵੋਟ ਬਣਾਉਣ ਲਈ ਉਨ੍ਹਾਂ ਨੇ ਵੋਟਰ ਹੈਲਪਲਾਈਨ ਐਪ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਵੋਟ ਦੀ ਲੋਕਤੰਤਰ ਵਿੱਚ ਮਹੱਤਤਾ ਦਾ ਵੀ ਉਨ੍ਹਾਂ ਨੇ ਜ਼ਿਕਰ ਕੀਤਾ।
ਕਾਲਜ ਇੰਚਾਰਜ ਡਾ. ਸੁਭਾਸ਼ ਕੁਮਾਰ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਸਮੇਂ ਸਹਾਇਕ ਸਵੀਪ ਨੋਡਲ ਅਫ਼ਸਰ ਧੂਰੀ ਮਨੀਸ਼ ਗਰਗ , ਡਾ. ਕਰਮਜੀਤ ਸਿੰਘ ਅਤੇ ਇੰਜ ਵਰਿੰਦਰ ਕੁਮਾਰ ਸਿੰਗਲਾ ਵੀ ਹਾਜ਼ਰ ਸਨ।