Homeਪੰਜਾਬੀ ਖਬਰਾਂਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਲਗਾਈ...

ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਲਗਾਈ ਪਾਬੰਦੀ

ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਲਗਾਈ ਪਾਬੰਦੀ

ਮਾਨਸਾ, 07 ਅਪ੍ਰੈਲ,2024 :

ਵਧੀਕ ਜ਼ਿਲਾ ਮੈਜਿਸਟ੍ਰੇਟ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰੀਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।

ਉਨਾਂ ਕਿਹਾ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ ਕੋਨਟੇਨਿੰਗ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨਾਂ ਵੱਲੋਂ ਜ਼ਿਲਾ ਮਾਨਸਾ ਵਿੱਚ ਇਸ ਦੀ ਸੇਲ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ ’ਤੇ ਮਰੀਜ਼ ਨੂੰ ਉਸ ਦੇ ਹਾਲਾਤਾਂ ਦੇ ਅਧਾਰ ’ਤੇ ਪ੍ਰੈਗਾਬਲਿਨ ਦੀ ਡੋਜ਼ 25-150 ਐਮ.ਜੀ. ਰੋਜ਼ਾਨਾ ਪ੍ਰੀਸਕਰਾਇਬ ਕੀਤੀ ਜਾਂਦੀ ਹੈ।

ਇਹ ਹੁਕਮ 31 ਮਈ 2024 ਤੱਕ ਲਾਗੂ ਰਹੇਗਾ।

LATEST ARTICLES

Most Popular

Google Play Store