ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ – ਵਿਧਾਇਕ ਚੱਢਾ

56

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ – ਵਿਧਾਇਕ ਚੱਢਾ

ਬਹਾਦਰਜੀਤ  ਸਿੰਘ /ਰੂਪਨਗਰ, 16 ਜੁਲਾਈ,2025

ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਇਸ ਅੰਦੋਲਨ ਨਾਲ ਜੁੜ ਕੇ ਆਪਣਾ ਬਣਦਾ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ। ਪੰਜਾਬ ਨੂੰ ਨਸ਼ਾ ਮੁਕਤ ਕਰਨ ਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ  ਦਿਨੇਸ਼ ਚੱਢਾ ਨੇ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਅਧੀਨ ਆਲਮਪੁਰ (ਆਲਮਪੁਰ, ਕਟਲੀ, ਖੁਆਸਪੁਰਾ, ਡਕਾਲਾ), ਚੰਦਪੁਰ (ਲੋਹਗੜ੍ਹ ਫਿੱਡੇ, ਚੰਦਪੁਰ, ਰਾਵਲਮਾਜਰਾ, ਬਿਲਾਵਲਪੁਰ), ਨੂਹੋਂ (ਦਬਰੁਜੀ, ਨੂਹੋਂ, ਰਤਨਪੁਰਾ), ਘਨੌਲੀ (ਬੇਗਮਪੁਰਾ, ਥਲੀ ਖੁਰਦ, ਥਲੀ ਕਲਾਂ, ਦਸ਼ਮੇਸ਼ ਨਗਰ, ਘਨੌਲੀ) ਅਤੇ ਅਲੀਪੁਰ (ਅਹਿਮਦਪੁਰ, ਅਲੀਪੁਰ, ਸਿੰਘਪੁਰਾ) ਵਿਖੇ ਨਸ਼ਾ ਮੁਕਤੀ ਯਾਤਰਾ ਦੇ ਵਿੱਚ ਸ਼ਿਰਕਤ ਕਰਦਿਆਂ ਕੀਤਾ।

ਵਿਧਾਇਕ ਚੱਢਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਸ਼ਾ ਮੁਕਤੀ ਯਾਤਰਾ ਦੀ ਮੁੜ ਸਰਗਰਮੀ ਨਾਲ ਸੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਪੜਾਅ ਅਧੀਨ ਹਲਕੇ ਵਿੱਚ ਇਸ ਨੂੰ ਅਪਾਰ ਸਫਲਤਾ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ ਅਤੇ ਨਾਲੋ-ਨਾਲ ਤਸਕਰਾਂ ਨੂੰ ਫੜਿਆ ਵੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਨਾ ਕੋਈ ਨਸ਼ਾ ਵਿਕੇਗਾ, ਨਾ ਕੋਈ ਤਸਕਰ ਪਿੰਡ ਵਿੱਚ ਵੜੇਗਾ।

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ - ਵਿਧਾਇਕ ਚੱਢਾ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਹਿੱਤ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਜੋ ਨਸ਼ਿਆਂ ਦੇ ਸ਼ਿਕਾਰ ਹਨ, ਉਨ੍ਹਾਂ ਨੂੰ ਸਮਾਜ ਤੋਂ ਬਾਹਰ ਨਹੀਂ ਕੀਤਾ ਜਾਵੇਗਾ, ਸਗੋਂ ਉਨ੍ਹਾਂ ਨੂੰ ਸਹੀ ਰਾਹ ਵਿਖਾ ਕੇ, ਪੁਨਰਵਾਸ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਨੇ ਅਪੀਲ ਕੀਤੀ ਕਿ ਹਰ ਪਿੰਡ, ਹਰ ਪਰਿਵਾਰ, ਹਰ ਨੌਜਵਾਨ ਇਸ ਅੰਦੋਲਨ ਨਾਲ ਜੁੜੇ।

ਇਸ ਮੌਕੇ ਬੀਡੀਪੀਓ ਰੋਪੜ ਰਵਿੰਦਰ ਸਿੰਘ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਯੁੱਧ ਨਸ਼ਿਆ ਵਿਰੁੱਧ ਕੋਆਰਡੀਨੇਟਰ ਅਵਤਾਰ ਸਿੰਘ ਕੁਨਰ, ਵਾਈਸ ਕੋਆਰਡੀਨੇਟਰ ਸ਼ਮਸ਼ੇਰ ਸਿੰਘ, ਵਾਈਸ ਕੋਆਰਡੀਨੇਟਰ ਗੁਰਨਾਮ ਸਿੰਘ ਲਾਡਲ, ਸਰਪੰਚ ਪਰਮਿੰਦਰ ਸਿੰਘ ਬਾਲਾ ਬਲਾਕ ਪ੍ਰਧਾਨ, ਟਰੇਡ ਵਿੰਗ ਜ਼ਿਲ੍ਹਾ ਪ੍ਰਧਾਨ ਲਲਿਤ ਡਕਾਲਾ, ਡੀਸੀਯੂ ਚੇਅਰਮੈਨ ਤੀਰਥ ਸਿੰਘ ਬਾਣੀਪਾਲ, ਸਰਪੰਚ ਜਸਵਿੰਦਰ ਸਿੰਘ ਜੱਸੀ ਖੁਆਸਪੁਰਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।