ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 22 ਮਈ ਨੂੰ ਸੰਗਰੂਰ ਵਿਖੇ ਹੋਣ ਵਾਲੀ ਸਾਈਕਲ ਰੈਲੀ ਦੀ ਟੀ-ਸ਼ਰਟ ਰਿਲੀਜ਼

138

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 22 ਮਈ ਨੂੰ ਸੰਗਰੂਰ  ਵਿਖੇ ਹੋਣ ਵਾਲੀ ਸਾਈਕਲ ਰੈਲੀ ਦੀ ਟੀ-ਸ਼ਰਟ ਰਿਲੀਜ਼

ਸੰਗਰੂਰ, 12 ਮਈ,2022:
ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੇ ਸੰਗਰੂਰ ਵਿਖੇ 22 ਮਈ ਨੂੰ ਕਰਵਾਈ ਜਾ ਰਹੀ ਵਿਸ਼ਾਲ ਸਾਈਕਲ ਰੈਲੀ ਦੀ ਆਕਰਸ਼ਕ ਟੀ-ਸ਼ਰਟ ਨੂੰ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ। ਇਸ ਸਮੇਂ ਉਨਾਂ ਨਾਲ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ  ਏ ਵੇਨੂੰ ਪ੍ਰਸ਼ਾਦ, ਡੀ.ਜੀ.ਪੀ ਵੀ.ਕੇ ਭਾਵਰਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਵੀ ਹਾਜ਼ਰ ਸਨ।
ਜਿਕਰਯੋਗ ਹੈ ਕਿ ਇਹ ਸਾਈਕਲ ਰੈਲੀ ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਵੇਗੀ।

ਚੰਡੀਗੜ ਵਿਖੇ ਖੁਸ਼ਗਵਾਰ ਮਾਹੌਲ ਵਿਖੇ ਰਿਲੀਜ਼ ਹੋਈ ਟੀ-ਸ਼ਰਟ ਮਗਰੋਂ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਜ਼ਿਲਾ ਸੰਗਰੂਰ ਦੇ ਹਜ਼ਾਰਾਂ ਨਿਵਾਸੀਆਂ ਦੀ ਸ਼ਮੂਲੀਅਤ ਨਾਲ ਅਸੀਂ ਜੋ ਸਾਈਕਲ ਰੈਲੀ ਦਾ ਪ੍ਰੋਗਰਾਮ ਉਲੀਕਿਆ ਹੈ ਉਸਦਾ ਮੁੱਖ ਉਦੇਸ਼ ਸਮਾਜ ਨੂੰ ਖੋਖਲਾ ਕਰ ਰਹੇ ਨਸ਼ਿਆਂ ਦਾ ਪੰਜਾਬ ਵਿੱਚੋਂ ਮੁਕੰਮਲ ਸਫਾਇਆ ਕਰਨਾ ਹੈ। ਉਨਾਂ ਕਿਹਾ ਕਿ ਇਸ ਸਾਈਕਲ ਰੈਲੀ ਨੂੰ ਵੱਡੀ ਗਿਣਤੀ ਲੋਕਾਂ ਦੀ ਸ਼ਮੂਲੀਅਤ ਨਾਲ ਯਾਦਗਾਰੀ ਬਣਾਇਆ ਜਾਵੇਗਾ ਤਾਂ ਜੋ ਘਰ ਘਰ ਤੱਕ ‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਤੇ ਪੜਾਂਗੇ’ ਦਾ ਨਾਅਰਾ ਪਹੰੁਚ ਸਕੇ ਅਤੇ ਜ਼ਿਲੇ ਵਿੱਚ ਖੇਡ ਤੇ ਅਕਾਦਮਿਕ ਸਭਿਆਚਾਰ ਵੱਡੇ ਪੱਧਰ ’ਤੇ ਉਤਸ਼ਾਹਿਤ ਹੋ ਸਕੇ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 22 ਮਈ ਨੂੰ ਸੰਗਰੂਰ  ਵਿਖੇ ਹੋਣ ਵਾਲੀ ਸਾਈਕਲ ਰੈਲੀ ਦੀ ਟੀ-ਸ਼ਰਟ ਰਿਲੀਜ਼

ਐਸ.ਐਸ.ਪੀ ਨੇ ਕਿਹਾ ਕਿ ਸਾਰੇ ਵਰਗਾਂ ਦੇ ਲੋਕ ਇਸ ਸਾਈਕਲ ਰੈਲੀ ਦਾ ਹਿੱਸਾ ਬਣਨਗੇ ਅਤੇ ਨਸ਼ਿਆਂ ਖਿਲਾਫ਼ ਇਹ ਰੈਲੀ ਜਾਗਰੂਕਤਾ ਦੀ ਇੱਕ ਲੋਕ ਲਹਿਰ ਬਣੇਗੀ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਨਸ਼ਿਆਂ ਦੇ ਇਸ ਭਿਆਨਕ ਰੋਗ ਦਾ ਪੂਰੀ ਤਰਾਂ ਸਫਾਇਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਟੀ ਸ਼ਰਟਾਂ ਸਾਰੇ ਪ੍ਰਤੀਯੋਗੀਆਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ। ਐਸ.ਐਸ.ਪੀ ਸਿੱਧੂ ਨੇ ਕਿਹਾ ਕਿ ‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਤੇ ਪੜਾਂਗੇ’ ਦੇ ਨਾਅਰੇ ਹੇਠ ਸਕੂਲੀ ਵਿਦਿਆਰਥੀ, ਨੌਜਵਾਨ ਲੜਕੇ ਲੜਕੀਆਂ ਤੇ ਸਾਈਕਲਿੰਗ ਦੇ ਸ਼ੌਕੀਨ ਪੂਰੇ ਉਤਸ਼ਾਹ ਨਾਲ ਇਸ ਸਾਈਕਲ ਰੈਲੀ ਦਾ ਹਿੱਸਾ ਬਣਨਗੇ।