ਸਾਬਕਾ ਮੁੱਖ ਮੰਤਰੀ ਨੂੰ ਮੋਬਾਇਲ ਫੋਨ ‘ਤੇ 2 ਕਰੋੜ ਰੁਪਏ ਦੀ ਫਰੌਤੀ ਮੰਗਣ ਵਾਲਾ ਵਿਅਕਤੀ ਗ੍ਰਿਫਤਾਰ

342

ਸਾਬਕਾ ਮੁੱਖ ਮੰਤਰੀ ਨੂੰ ਮੋਬਾਇਲ ਫੋਨ ‘ਤੇ 2 ਕਰੋੜ ਰੁਪਏ ਦੀ ਫਰੌਤੀ ਮੰਗਣ ਵਾਲਾ ਵਿਅਕਤੀ ਗ੍ਰਿਫਤਾਰ

ਬਹਾਦਰਜੀਤ  ਸਿੰਘ / ਰੂਪਨਗਰ, 18 ਮਾਰਚ ,2024

ਸੀਨੀਅਰ ਕਪਤਾਨ ਪੁਲਿਸ ਰੂਪਨਗਰ  ਗੁਲਨੀਤ ਸਿੰਘ ਖੁਰਾਨਾ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਿਲ੍ਹਾ ਪੁਲਿਸ ਵਲੋਂ ਸਾਬਕਾ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਨੂੰ ਮੋਬਾਇਲ ਫੋਨ ਉਤੇ ਧਮਕੀ ਭਰੀ ਕਾਲ ਕਰਕੇ 2 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਸ਼ੋਸ਼ਲ ਮੀਡੀਆ ਉਤੇ ਇੱਕ ਵੀਡਿਓ ਵਾਇਰਲ ਹੋਈ ਸੀ ਜਿਸ ਵਿੱਚ ਸਾਬਕਾ ਮੁੱਖ ਮੰਤਰੀ, ਪੰਜਾਬ  ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਧਮਕੀ ਭਰੀ ਕਾਲ ਕਰਕੇ ਅਤੇ ਫਿਰ ਮੈਸਜ਼ ਕਰਕੇ ਉਨ੍ਹਾਂ ਪਾਸੋਂ 2 ਕਰੋੜ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ।

ਸਾਬਕਾ ਮੁੱਖ ਮੰਤਰੀ ਨੂੰ ਮੋਬਾਇਲ ਫੋਨ ‘ਤੇ 2 ਕਰੋੜ ਰੁਪਏ ਦੀ ਫਰੌਤੀ ਮੰਗਣ ਵਾਲਾ ਵਿਅਕਤੀ ਗ੍ਰਿਫਤਾਰ

ਸੀਨੀਅਰ ਕਪਤਾਨ ਪੁਲਿਸ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਵੀਡਿਓ ਦੇ ਆਧਾਰ ਉਤੇ ਇਸ ਮਾਮਲੇ ਸਬੰਧੀ ਥਾਣਾ ਸਿਟੀ ਮੋਰਿੰਡਾ ਵਿਖੇ ਮੁੱਕਦਮਾ ਨੰਬਰ 22 ਮਿਤੀ 02.03.2024 ਅ/ਧ 387, 506 ਤਹਿਤ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਮੁਕਦਮੇ ਦੀ ਤਫਤੀਸ਼ ਕਪਤਾਨ ਪੁਲਿਸ (ਜਾਂਚ) ਰੁਪਿੰਦਰ ਕੋਰ ਸਰਾਂ ਅਤੇ ਉਪ-ਕਪਤਾਨ ਪੁਲਿਸ, ਸਬ-ਡਵੀਜਨ ਮੋਰਿੰਡਾ  ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਤਕਨੀਕੀ ਅਤੇ ਵਿਗਿਆਨਿਕ ਢੰਗ ਨਾਲ ਜਾਂਚ ਕਰਦੇ ਹੋਏ ਧਮਕੀ ਦੇਣ ਵਾਲੇ ਵਿਅਕਤੀ ਦੀਪਕ ਸ਼੍ਰੀਮੰਤ ਕਾਬਲੇ ਵਾਸੀ ਸੰਭਵ ਅਪਾਰਟਮੈਟ, ਸ਼ਿਵਾਜੀ ਨਗਰ ਵਕੋਲਾ ਮੁੰਬਈ (ਮਹਾਰਾਸ਼ਟਰ) ਦੀ ਸ਼ਮੂਲੀਅਤ ਪਾਏ ਜਾਣ ਉਤੇ ਉਸ ਨੂੰ ਮੁੱਕਦਮੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਇਸ ਉਪਰੰਤ ਇੰਸਪੈਕਟਰ, ਮੁੱਖ ਅਫਸਰ ਥਾਂਣਾ ਸਿਟੀ ਮੋਰਿੰਡਾ ਸੁਨੀਲ ਕੁਮਾਰ ਅਤੇ ਇੰਚਾਰਜ਼ ਸੀ.ਆਈ.ਏ. ਰੂਪਨਗਰ ਦੀ ਟੀਮ ਵਲੋਂ ਮਹਾਰਾਸ਼ਟਰ ਤੋਂ 15 ਮਾਰਚ 2024 ਨੂੰ ਗ੍ਰਿਫਤਾਰ ਕੀਤਾ ਗਿਆ।

ਸਾਬਕਾ ਮੁੱਖ ਮੰਤਰੀ ਨੂੰ ਮੋਬਾਇਲ ਫੋਨ ‘ਤੇ 2 ਕਰੋੜ ਰੁਪਏ ਦੀ ਫਰੌਤੀ ਮੰਗਣ ਵਾਲਾ ਵਿਅਕਤੀ ਗ੍ਰਿਫਤਾਰ

ਸਾਬਕਾ ਮੁੱਖ ਮੰਤਰੀ ਨੂੰ ਮੋਬਾਇਲ ਫੋਨ ‘ਤੇ 2 ਕਰੋੜ ਰੁਪਏ ਦੀ ਫਰੌਤੀ ਮੰਗਣ ਵਾਲਾ ਵਿਅਕਤੀ ਗ੍ਰਿਫਤਾਰ I ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਕੋਲੋਂ ਇੱਕ ਲੈਪਟਾਪ ਅਤੇ ਦੋ ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਹਨ। ਇਸ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਵੀ ਡੂੰਘਾਈ ਨਾਲ ਪੁੱਛ-ਗਿੱਛ ਜਾਰੀ ਹੈ ਕਿ ਇਸ ਨੇ ਹੋਰ ਕਿਹੜੇ-ਕਿਹੜੇ ਵਿਅਕਤੀਆਂ ਨੂੰ ਧਮਕੀ ਭਰੀ ਕਾਲ ਕਰਕੇ ਫਿਰੌਤੀ ਦੀ ਮੰਗ ਕੀਤੀ ਹੈ।