ਮਰਹੂਮ ਗ੍ਰਹਿ ਮੰਤਰੀ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਜਵਾਬ ਤਲਬ

232

ਮਰਹੂਮ ਗ੍ਰਹਿ ਮੰਤਰੀ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਜਵਾਬ ਤਲਬ

ਬਹਾਦਰਜੀਤ ਸਿੰਘ /royalpatiala.in News/ ਚੰਡੀਗੜ੍ਹ, 3 ਨਵੰਬਰ,2025     

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ,  ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸੂ ਮੋਟੋ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਵਿਚ ਕਾਂਗਰਸ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰੰਗ ਅਤੇ ਨਸਲ ਅਧਾਰਤ ਟਿੱਪਣੀ ਦੇਸ਼ ਦੇ ਮਰਹੂਮ ਗ੍ਰਹਿ ਮੰਤਰੀ ਅਤੇ ਦਲਿਤ ਆਗੂ ਬੂਟਾ ਸਿੰਘ ਪ੍ਰਤੀ ਕਰ ਰਹੇ ਹਨ।

ਮਰਹੂਮ ਗ੍ਰਹਿ ਮੰਤਰੀ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਜਵਾਬ ਤਲਬ 
Raja Warring

ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ 6 ਨਵੰਬਰ 2025 ਨੂੰ ਜਵਾਬ ਤਲਬ ਕੀਤਾ ਹੈ ਅਤੇ ਨਾਲ ਹੀ ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਤੋਂ ਵੀ 4 ਨਵੰਬਰ 2025  ਨੂੰ ਇਸ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।