ਓਪਨ ਯੂਨੀਵਰਸਿਟੀ ਵਿਖੇ ਤੀਜ ਦਾ ਤਿਉਹਾਰ ਮਨਾਇਆ
ਪਟਿਆਲਾ/ 8 ਅਗਸਤ,2025
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਨੇ ਕਿਹਾ ਕਿ ਤੀਜ ਤਿਉਹਾਰ ਪੰਜਾਬੀ ਸੱਭਿਆਚਾਰ ਦੀ ਰੂਹ ਹੈ ਜੋ ਲੋਕ ਪਰੰਪਰਾਵਾਂ, ਸਾਂਝੀ ਖੁਸ਼ੀਆਂ ਅਤੇ ਨਾਰੀ ਸ਼ਕਤੀ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ।
ਇਸ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਸਟਾਫ ਵੱਲੋਂ ਗਤੀਵਿਧੀਆਂ ਕਰਵਾਈਆਂ ਗਈਆਂ। ਤੀਜ ਦਾ ਤਿਉਹਾਰ ਯੂਨੀਵਰਸਿਟੀ ਦੀ ਮਹਿਲਾ ਸਟਾਫ ਲਈ ਪੰਜਾਬੀ ਪਰੰਪਰਾਵਾਂ ਨੂੰ ਮਨਾਉਣ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਦਾ ਅਵਸਰ ਬਣਿਆ।