ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਹੋਏ ਇਮਤਿਹਾਨ ;ਵਾਈਸ ਚਾਂਸਲਰ ਵੱਲੋਂ ਕੀਤੀ ਗਈ ਸੀ ਅਪੀਲ

533

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਹੋਏ ਇਮਤਿਹਾਨ ;ਵਾਈਸ ਚਾਂਸਲਰ ਵੱਲੋਂ ਕੀਤੀ ਗਈ ਸੀ ਅਪੀਲ

ਪਟਿਆਲਾ / ਦਸੰਬਰ 18, 2023

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੇ ਇਮਤਿਹਾਨ ਬਿਨਾ ਕਿਸੇ ਵਿਘਨ ਤੋਂ ਸਫਲਤਾਪੂਰਵਕ ਨੇਪਰੇ ਚੜ੍ਹੇ। ਜ਼ਿਕਰਯੋਗ ਹੈ ਕਿ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਅੱਜ ਦੇ ਇਮਤਿਹਾਨਾਂ ਨੂੰ ਨਿਰਵਿਘਨ ਕਰਵਾਉਣ ਵਿੱਚ ਯੋਗਦਾਨ ਪਾਉਣ ਹਿਤ ਅਪੀਲ ਜਾਰੀ ਕੀਤੀ ਗਈ ਸੀ। ਸੋਸ਼ਲ ਮੀਡੀਆ ਦੇ ਕੁਝ ਮੰਚਾਂ ਉੱਤੇ ਇਸ ਦਿਨ ਦੇ ਇਮਤਿਹਾਨ ਮੁਲਤਵੀ ਹੋਣ ਸੰਬੰਧੀ ਅਫ਼ਵਾਹਾਂ ਵੀ ਸਾਹਮਣੇ ਆਈਆਂ ਸਨ।

ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚਲੇ ਗ਼ੈਰ ਅਧਿਆਪਨ ਅਮਲੇ ਨੂੰ ਵੀ ਇਨ੍ਹਾਂ ਪ੍ਰੀਖਿਆਵਾਂ ਵਿੱਚ ਲੋੜ ਅਨੁਸਾਰ ਡਿਊਟੀ ਉੱਤੇ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਸਭ ਦਾ ਇਹ ਸਹਿਯੋਗ ਇਸੇ ਤਰ੍ਹਾਂ ਬਣਿਆ ਰਹੇਗਾ ਤਾਂ ਕਿ ਯੂਨੀਵਰਸਟੀ ਕੈਲੰਡਰ ਅਨੁਸਾਰ ਵਿਧੀਵਤ ਰੂਪ ਵਿੱਚ ਅਤੇ ਨਿਰਧਾਰਿਤ ਸਮਾਂ ਸੀਮਾ ਵਿੱਚ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਕਰਵਾਈਆਂ ਜਾ ਸਕਣ। ਉਨ੍ਹਾਂ ਵੱਲੋਂ ਸਮੇਂ-ਸਮੇਂ ਉੱਤੇ ਵੱਖ-ਵੱਖ ਵਿਭਾਗਾਂ ਵਿੱਚ ਜਾ ਕੇ ਚਲਦੀ ਹੋਈ ਇਮਤਿਹਾਨ ਪ੍ਰਕਿਰਿਆ ਦਾ ਦੌਰਾ ਵੀ ਕੀਤਾ ਗਿਆ।

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਹੋਏ ਇਮਤਿਹਾਨ ;ਵਾਈਸ ਚਾਂਸਲਰ ਵੱਲੋਂ ਕੀਤੀ ਗਈ ਸੀ ਅਪੀਲ
Punjabi University

ਪ੍ਰੋ. ਅਰਵਿੰਦ ਨੇ ਪ੍ਰੋ. ਵਿਸ਼ਾਲ ਗੋਇਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਸ ਸੰਬੰਧੀ ਕੀਤੇ ਗਏ ਪੁਖਤਾ ਇੰਤਜ਼ਾਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਪੜ੍ਹਨ-ਪੜ੍ਹਾਉਣ ਦੀ ਪ੍ਰਕਿਰਿਆ ਨੂੰ ਹਰ ਹਾਲਤ ਵਿੱਚ ਜਾਰੀ ਰੱਖਣਾ ਹਰੇਕ ਅਧਿਆਪਕ ਅਤੇ ਕਰਮਚਾਰੀ ਦਾ ਮੁਢਲਾ ਫਰਜ਼ ਹੈ। ਇਸ ਨੂੰ ਨਿਰਵਿਘਨ ਜਾਰੀ ਰੱਖਣਾ ਲਾਜ਼ਮੀ ਹੈ। ਉਨ੍ਹਾਂ ਉਸ ਸਮੁੱਚੇ ਗ਼ੈਰ ਅਧਿਆਪਨ ਅਤੇ ਅਧਿਆਪਨ ਅਮਲੇ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਸ ਨੇ ਇਮਤਿਹਾਨ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਆਪਣਾ ਭਰਪੂਰ ਯੋਗਦਾਨ ਦਿੱਤਾ।

ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਪੰਜਾਬੀ ਯੂਨੀਵਰਸਿਟੀ ਪ੍ਰੀਖਿਆਵਾਂ ਸਮੇਂ ਸਿਰ ਮੁਕੰਮਲ ਕਰਨ ਹਿਤ ਪੂਰਨ ਸਹਿਯੋਗ ਦੇਣ ਬਾਰੇ ਅਧਿਆਪਕਾਂ ਨੂੰ ਕੀਤੀ ਅਪੀਲ