ਵਾਈਸ-ਚਾਂਸਲਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

225

ਵਾਈਸ-ਚਾਂਸਲਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਪਟਿਆਲਾ, 11 ਮਈ,2024

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕੇ. ਕੇ. ਯਾਦਵ, ਆਈ. ਏ. ਐੱਸ. ਨੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬੀ ਦੇ ਸਿਰਮੌਰ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਯਾਦਵ ਨੇ ਕਿਹਾ ਕਿ ਸ੍ਰੀ ਪਾਤਰ ਦੇ ਤੁਰ ਜਾਣ ਨਾਲ਼ ਪੰਜਾਬੀ ਅਦਬ ਨੂੰ ਪਿਆ ਘਾਟਾ ਕਿਸੇ ਵੀ ਤਰ੍ਹਾਂ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਉੱਤੇ ਹਮੇਸ਼ਾ ਮਾਣ ਰਹੇਗਾ।

ਵਾਈਸ-ਚਾਂਸਲਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਜ਼ਿਕਰਯੋਗ ਹੈ ਕਿ ਸੁਰਜੀਤ ਪਾਤਰ ਪੰਜਾਬੀ ਯੂਨੀਵਰਸਿਟੀ ਨਾਲ਼ ਆਪਣੇ ਵਿਦਿਆਰਥੀ ਵਜੋਂ ਰਿਸ਼ਤੇ ਉੱਤੇ ਹਮੇਸ਼ਾ ਮਾਣ ਕਰਦੇ ਰਹੇ ਹਨ। ਯੂਨੀਵਰਸਿਟੀ ਉਨ੍ਹਾਂ ਨੂੰ ਜਦੋਂ ਵੀ ਸੱਦਾ ਦਿੰਦੀ ਤਾਂ ਉਹ ਹਮੇਸ਼ਾ ਚਾਅ ਨਾਲ਼ ਆਉਂਦੇ ਸਨ ਅਤੇ ਆਪਣੀਆਂ ਮੁੱਲਵਾਨ ਗੱਲਾਂ ਨਾਲ਼ ਨਿਵਾਜਦੇ ਸਨ। ਹਾਲ ਹੀ ਵਿੱਚ ਹੋਈ ਸਾਬਕਾ ਵਿਦਿਆਰਥੀਆਂ ਦੀ ਮਿਲਣੀ ਮੌਕੇ ਵੀ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਸੀ ਕਿ ਉਹ ਆਪਣੀ ਜ਼ਿੰਦਗੀ ਵਿੱਚ ਇਸ ਗੱਲ ਉੱਤੇ ਹਮੇਸ਼ਾ ਮਾਣ ਕਰਦੇ ਹਨ ਕਿ ਉਨ੍ਹਾਂ ਪੜ੍ਹਨ ਲਈ ਪੰਜਾਬੀ ਯੂਨੀਵਰਸਿਟੀ ਨੂੰ ਚੁਣਿਆ ਸੀ।