ਪੰਜਾਬ ਦੀ ਤਰੱਕੀ ਲਈ ਖੇਤਰੀ ਪਾਰਟੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਜ਼ਰੂਰੀ: ਪ੍ਰੋ. ਚੰਦੂਮਾਜਰਾ

147

ਪੰਜਾਬ ਦੀ ਤਰੱਕੀ ਲਈ ਖੇਤਰੀ ਪਾਰਟੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਜ਼ਰੂਰੀ: ਪ੍ਰੋ. ਚੰਦੂਮਾਜਰਾ

ਬਹਾਦਰਜੀਤ  ਸਿੰਘ/ਰੂਪਨਗਰ, 15 ਅਪ੍ਰੈਲ 2024 

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣ ਸੂਬੇ ਦੇ ਭਵਿੱਖ ਦੀ ਅਹਿਮ ਜਰੂਰਤ ਹੈ। ਅੱਜ ਰੋਪੜ ਵਿਖੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਲੀਡਰ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੀਆਂ ਕੌਮੀ ਪਾਰਟੀਆਂ ਦੇ ਗੈਰ-ਸਿਧਾਂਤਕ ਅਤੇ ਗੈਰ-ਲੋਕਤੰਤਰਿਕ ਅਮਲ ਨੂੰ ਠੱਲ੍ਹਣ ਲਈ ਖੇਤਰੀ ਪਾਰਟੀਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੌਮੀ ਪਾਰਟੀਆਂ ਦੇਸ਼ ਵਿੱਚ ਖੇਤਰੀ ਪਾਰਟੀਆਂ ਨੂੰ ਨੁਕਸਾਨ ਪਹੁੰਚਾਉਣ ਲਈ ਗੈਰਸਿਧਾਂਤਕ, ਗੈਰਲੋਕਤੰਤਰਿਕ ਅਮਲ ਨੂੰ ਅਪਣਾ ਰਹੀਆਂ ਹਨ, ਜਿਹੜਾ ਕਿ ਭਾਰਤ ਵਰਗੇ ਵੰਨਸੁਵੰਨੇ ਦੇਸ਼ ਲਈ ਬੇਹੱਦ ਖਤਰਨਾਕ ਰੁਝਾਨ ਹੈ। ਉਨ੍ਹਾਂ ਕਿਹਾ ਕਿ ਖੇਤਰੀਵਾਦ ਮੁਲਕ ਦੀ ਪਛਾਣ ਹੈ ਅਤੇ ਇਸ ਨਾਲ ਸਬੰਧਤ ਖੇਤਰ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਹੱਲ ਕਰਾਉਣ ਲਈ ਸਮੇਂ ਦੀ ਲੋੜ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਗੱਲ ਕੀਤੀ ਹੈ ਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਅਤੇ ਦੇਸ਼ ਦੀ ਭਾਈਚਾਰਕ ਸਾਂਝ ’ਤੇ ਏਕਤਾ ਦੀ ਮਜ਼ਬੂਤੀ ਲਈ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆੰ ਕੌਮੀ ਪਾਰਟੀਆੰ ਦੀ ਡੋਰ ਦਿੱਲੀ ਬੈਠੇ ਆਕਾਵਾਂ ਦੇ ਹੱਥ ਹੈ, ਜੋ ਕਦੇ ਵੀ ਪੰਜਾਬ ਦਾ ਭਲਾ ਨਹੀਂ ਚਾਹੁੰਦੇ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਥ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ, ਬੇਰੁਜ਼ਗਾਰਾਂ ਦੇ ਹੱਕਾਂ ਦੀ ਗੱਲ ਕੀਤੀ। ਉਨ੍ਹਾਂ ਆਖਿਆ ਕਿ ਪੰਜਾਬ ਦੀ ਖੁਸ਼ਹਾਲੀ ਲਈ ਖੇਤਰੀ ਪਾਰਟੀ ਸਮੇਂ ਦੀ ਲੋੜ੍ਹ ਹੈ। ਇਸ ਮੌਕੇ ਡਾ. ਚੀਮਾ ਨੇ ਅਗਾਮੀ ਲੋਕ ਸਭਾ ਚੋਣ ਵਿੱਚ ਪ੍ਰੋ. ਚੰਦੂਮਾਜਰਾ ਦੀ ਜ਼ੋਰ-ਸੋਰ ਨਾਲ ਮੱਦਦ ਕਰਨ ਦੀ ਅਪੀਲ ਵੀ ਕੀਤੀ।

ਪੰਜਾਬ ਦੀ ਤਰੱਕੀ ਲਈ ਖੇਤਰੀ ਪਾਰਟੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਜ਼ਰੂਰੀ: ਪ੍ਰੋ. ਚੰਦੂਮਾਜਰਾ

ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਲੱਖੇਵਾਲ, ਮੈਂਬਰ ਐੱਸਜੀਪੀਸੀ ਅਜਮੇਰ ਸਿੰਘ ਖੇੜਾ, ਗੁਰਿੰਦਰ ਸਿੰਘ ਗੋਗੀ, ਜਰਨੈਲ ਸਿੰਘ,ਪਰਮਜੀਤ ਸਿੰਘ ਮੱਕੜ, ਸਿਮਰਨਜੀਤ ਸਿੰਘ ਚੰਦੂਮਾਜਰਾ, ਬੀਬੀ ਕੁਲਵਿੰਦਰ ਕੌਰ, ਯੂਥ ਪ੍ਰਧਾਨ ਉਦੇਸ਼ ਰਾਣਾ, ਬੀਬੀ ਬਲਜੀਤ ਕੌਰ , ਬੀਬੀ ਸੁਰਿੰਦਰ ਕੌਰ  , ਹੇਮਰਾਜ, ਸਰਕਲ ਪ੍ਰਧਾਨ ਸਤਨਾਮ ਸਿੰਘ ਚੱਕ, ਕੁਲਦੀਪ ਸਿੰਘ ਅਸਮਾਨਪੁਰ, ਜਸਵੀਰ ਸਿੰਘ ਢੇਰ, ਕੁਲਵਿੰਦਰ ਸਿੰਘ, ਹਰਮੇਸ਼ ਸਿੰਘ ਕਾਨੂੰਗੋ, ਕੁਲਵਿੰਦਰ ਸਿੰਘ , ਗੁਰਵਿੰਦਰ ਸਿੰਘ, ਮੋਕਨ ਸਿੰਘ ਢਾਹੇ ਆਦਿ ਸੀਨੀਅਰ ਅਕਾਲੀ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।