ਰਿਟਰਨਿੰਗ ਅਫ਼ਸਰ ਚਰਨਜੋਤ ਸਿੰਘ ਵਾਲੀਆ ਵੱਲੋਂ ਕੋਵਿਡ ਟੀਕਾਕਰਨ ਲਈ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

178

ਰਿਟਰਨਿੰਗ ਅਫ਼ਸਰ ਚਰਨਜੋਤ ਸਿੰਘ ਵਾਲੀਆ ਵੱਲੋਂ ਕੋਵਿਡ ਟੀਕਾਕਰਨ ਲਈ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

ਸੰਗਰੂਰ, 19 ਜਨਵਰੀ,2022:
ਜ਼ਿਲਾ ਚੋਣ ਅਫ਼ਸਰ  ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਿਟਰਨਿੰਗ ਅਫ਼ਸਰ ਸੰਗਰੂਰ-ਕਮ-ਉੱਪ ਮੰਡਲ ਮੈਜਿਸਟ੍ਰੇਟ  ਚਰਨਜੋਤ ਸਿੰਘ ਵਾਲੀਆ ਨੇ ਕੋਵਿਡ ਟੀਕਾਕਰਨ ਦੇ ਵੱਖ ਵੱਖ ਕੈਂਪਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨਾਂ ਦੱਸਿਆ ਕਿ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕਰਵਾਉਣ ਦੇ ਮਕਸਦ ਨਾਲ ਸਬ ਡਵੀਜਨ ’ਚ ਅੱਜ ਕਰੀਬ 25 ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ।

ਐੱਸ.ਡੀ.ਐੱਮ.  ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਰੋਜ਼ਾਨਾ ਕੈਂਪ ਲਗਾ ਕੇ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਵੈਕਸੀਨ ਕੋਵਿਡ-19 ਖਿਲਾਫ਼ ਕਾਰਗਾਰ ਹਥਿਆਰ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣਾ ਸੰਪੂਰਨ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ।  ਉਨਾਂ ਕਿਹਾ ਕਿ ਓਮੀਕਰੋਨ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਜਿੰਨਾਂ ਵਿਅਕਤੀਆਂ ਨੇ ਹਾਲੇ ਤੱਕ ਵੈਕਸੀਨ ਦੀ ਇੱਕ ਵੀ ਖੁਰਾਕ ਨਹੀਂ ਲਗਵਾਈ ਉਹ ਤੁਰੰਤ ਆਪਣਾ ਟੀਕਾਕਰਨ ਕਰਵਾਉਣ ਅਤੇ ਜਿੰਨਾਂ ਵਿਅਕਤੀਆਂ ਨੂੰ ਵੈਕਸੀਨ ਦੀ ਦੂਜੀ ਖੁਰਾਕ ਲੱਗਣੀ ਹੈ ਉਹ ਵੀ ਨਿਰਧਾਰਿਤ ਸਮੇਂ ’ਤੇ ਆਪਣੀ ਦੂਜੀ ਖੁਰਾਕ ਜ਼ਰੂਰ ਲਗਵਾਉਣ।

ਰਿਟਰਨਿੰਗ ਅਫ਼ਸਰ ਚਰਨਜੋਤ ਸਿੰਘ ਵਾਲੀਆ ਵੱਲੋਂ ਕੋਵਿਡ ਟੀਕਾਕਰਨ ਲਈ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ
ਐੱਸ.ਡੀ.ਐੱਮ.  ਚਰਨਜੋਤ ਸਿੰਘ ਵਾਲੀਆ ਨੇ ਟੀਕਾਕਰਨ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਟੀਕਾਕਰਨ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਉਨਾਂ ਨੂੰ ਕੋਵਿਡ-19 ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਵੀ ਜਾਣੂ ਕਰਵਾਉਂਦੇ ਰਹਿਣ। ਉਨਾਂ ਕਿਹਾ ਕਿ ਉੱਚਿਤ ਸਮਾਜਿਕ ਦੂਰੀ, ਹੱਥਾਂ ਨੂੰ ਸਾਫ. ਰੱਖਣਾ ਅਤੇ ਮਾਸਕ ਪਹਿਨਣਾ ਬਹੁਤ ਜ਼ਰੂਰੀ ਹੈ ਤਾਂ ਜੋ ਵਾਇਰਸ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ।