ਰੂਪਨਗਰ ਪੁਲੀਸ ਅਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ-ਵਿਵੇਕ ਸ਼ੀਲ ਸੋਨੀ
ਬਹਾਦਰਜੀਤ ਸਿੰਘ /ਰੂਪਨਗਰ,19 ਫਰਵਰੀ,2022
ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨਾਂ ਵੱਲੋ 20 ਫਰਵਰੀ ਨੂੰ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾ ਦੇ ਸਬੰਧ ਵਿੱਚ ਅੱਜ ਬੁੱਥ ਲੇਵਲ ’ਤੇ ਪੁਲਿਸ ਪਾਰਟੀਆਂ ਨੂੰ ਰਵਾਨਾ ਕਰਨ ਤੋ ਪਹਿਲਾ ਸਮੂਹ ਕਰਮਚਾਰੀਆ ਨੂੰ ਚੋਣ ਡਿਊਟੀ ਸਬੰਧੀ ਚੰਗੀ ਤਰਾਂ ਜਾਣੂ ਕੀਤਾ ਗਿਆ ਤੇ ਸਮੂਹ ਕਰਮਚਾਰੀਆਂ ਨੂੰ ਚੋਣ ਡਿਊਟੀ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨਿਭਾਉਣ ਦੀ ਹਦਾਇਤ ਕੀਤੀ ਗਈ।

ਉਨ੍ਹਾਂ ਰੂਪਨਗਰ ਦੇ ਸਮੂਹ ਵਾਸੀਆਂ ਨੂੰ ਅਪੀਲ ਕਰਦੀ ਹੈ ਕਿ ਉਹ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਤੋ ਕਰਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਪੰਜਾਬ ਵਿਧਾਨ ਸਭਾ ਚੋਣਾ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਹੈ।
