ਸ਼੍ਰੋਮਣੀ ਅਕਾਲੀ ਦਲ ਦੀ ਰੋਪੜ ਇਕਾਈ ਵੱਲੋਂ ਕਿਸਾਨਾਂ ਦੇ ਹੱਕ ’ਚ ਸੂਬਾ ਤੇ ਕੇਂਦਰ ਸਰਕਾਰ ਖਿਲਾਫ ਧਰਨਾ

123

ਸ਼੍ਰੋਮਣੀ ਅਕਾਲੀ ਦਲ ਦੀ ਰੋਪੜ ਇਕਾਈ ਵੱਲੋਂ ਕਿਸਾਨਾਂ ਦੇ ਹੱਕ ’ਚ ਸੂਬਾ ਤੇ ਕੇਂਦਰ ਸਰਕਾਰ ਖਿਲਾਫ ਧਰਨਾ

ਬਹਾਦਰਜੀਤ ਸਿੰਘ /5 ਨਵੰਬਰ,2024

ਸ਼੍ਰੋਮਣੀ ਅਕਾਲੀ ਦਲ ਦੀ ਰੋਪੜ ਇਕਾਈ ਵੱਲੋਂ ਅੱਜ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਕਿਸਾਨਾਂ ਦੇ ਹੱਕ ਵਿਚ ਤੇ ਸੂਬਾ ਤੇ ਕੇਂਦਰ ਸਰਕਾਰ ਦੇ ਖਿਲਾਫ ਧਰਨਾ ਦਿੱਤਾ ਗਿਆ।

ਇਸ ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਕੇਂਦਰ ਸਰਕਾਰ ਨੇ ਅੰਨਦਾਤਾ ਨੂੰ ਮੰਡੀਆਂ ਵਿਚ ਰੋਲ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਅੰਨਦਾਤਾ ਤੋਂ ਕਿਸਾਨੀ ਅੰਦੋਲਨ ਦਾ ਬਦਲਾ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਜਿਣਸ ਐਮ ਐਸ ਪੀ ਨਾਲੋਂ ਘੱਟ ਰੇਟ ’ਤੇ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਪ੍ਰਤੀ ਕੁਇੰਟਲ ਪਿੱਛੇ ਤਿੰਨ ਤੋਂ ਲੈ ਕੇ ਪੰਜ ਰੁਪਏ ਤੱਕ ਦੇ ਕੱਟ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਸਾਰਾ ਕੁਝ ਇਕ ਗਿਣੀ ਮਿਥੀ ਸਾਜ਼ਿਸ਼ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹਾ ਰਿਹਾ ਹੈ ਤੇ ਹਮੇਸ਼ਾ ਹੀ ਰਹੇਗਾ।

ਉਹਨਾਂ ਕਿਹਾ ਕਿ ਪੰਜਾਬ ਨੂੰ ਖਾਸ ਤੌਰ ’ਤੇ ਸਿੱਖ ਕੌਮ ਨੂੰ ਅੱਜ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਇਕ ਬਹੁਤ ਹੀ ਡੂੰਘੀ ਤੇ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਇਕ ਪਾਸੇ ਤਾਂ ਸਾਡੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋਫਾੜ ਕਰ ਕੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਦਿੱਤੀ ਗਈ ਤੇ ਦੂਜੇ ਪਾਸੇ ਆਪਣੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਆਗੂ ਵਿਹੂਣਾ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਸਗੋਂ ਰੋਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵਿਚ ਗਏ ਸਾਡੇ ਬੱਚਿਆਂ ਤੋਂ ਵਿਦੇਸ਼ਾਂ ਵਿਚ ਰੋਜ਼ਗਾਰ ਖੋਹਣ ਦੀਆਂ ਡੂੰਘੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਤੇ ਉਹਨਾਂ ਖਿਲਾਫ ਇਕ ਗਿਣੀ ਮਿਥੀ ਯੋਜਨਾ ਤਹਿਤ ਕੂੜ ਪ੍ਰਚਾਰ ਮੁਹਿੰਮ ਆਰੰਭੀ ਗਈ ਹੈ। ਉਹਨਾਂ ਕਿਹਾ ਕਿ ਵਿਦੇਸ਼ਾਂ ਦੀ ਧਰਤੀ ’ਤੇ ਹਿੰਦੂ ਤੇ ਸਿੱਖਾਂ ਨੂੰ ਆਪਸ ਵਿਚ ਲੜਾਉਣ ਦੀਆਂ ਕੋਝੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ ਜਿਸ ਤੋਂ ਸਮੁੱਚੀ ਸਿੱਖ ਕੌਮ ਤੇ ਪੰਜਾਬੀਆਂ ਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ।

ਉਹਨਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ ਤੇ ਪੰਜਾਬ ਤੋਂ ਬਾਹਰ ਪੰਜਾਬੀਆਂ ਵਾਸਤੇ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਆਪਸੀ ਭਾਈਚਾਰਕ ਸਾਂਝ ਕਾਇਮ ਰੱਖ ਕੇ ਇਹਨਾਂ ਸਾਜ਼ਿਸ਼ਾਂ ਨੂੰ ਅਸਫਲ ਬਣਾਉਣਾ ਚਾਹੀਦਾ ਹੈ।

ਇਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਗੰਭੀਰ ਸੰਕਟ ਵਿਚ ਫਸੇ ਕਿਸਾਨਾਂ ਵਾਸਤੇ ਦਿੱਤਾ ਗਿਆ ਧਰਨਾ ਤਾਂ ਸਿਰਫ ਇਕ ਟ੍ਰੇਲਰ ਹੈ। ਜੇਕਰ ਭਗਵੰਤ ਮਾਨ ਸਰਕਾਰ ਤੇ ਕੇਂਦਰ ਸਰਕਾਰ ਨੇ ਕਿਸਾਨਾਂ ਖਿਲਾਫ ਸਾਜ਼ਿਸ਼ਾਂ ਤੁਰੰਤ ਬੰਦ ਨਾ ਕੀਤੀਆਂ ਤਾਂ ਫਿਰ ਇਸ ਤੋਂ ਵੱਡਾ ਤੇ ਨਿਰਣਾਇਕ ਸੰਘਰਸ਼ ਵਿੱਢਿਆ ਜਾਵੇਗਾ।

ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਇਸ ਧਰਨੇ ਨੂੰ ਇੰਨਾ ਵਿਸ਼ਾਲ ਬਣਾ ਕੇ ਸਫਲ ਬਣਾਉਣ ਵਾਸਤੇ ਰੋਪੜ ਇਕਾਈ ਦੇ ਸਮੁੱਚੇ ਅਹੁਦੇਦਾਰਾਂ ਤੇ ਮੈਂਬਰਾਂ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਸਮੁੱਚੇ ਵਰਕਰਾਂ, ਇਸਤਰੀ ਵਿੰਗ, ਯੂਥ ਵਿੰਗ, ਐਸ ਸੀ ਵਿੰਗ ਸਮੇਤ ਪਾਰਟੀ ਦੇ ਹਰ ਵਰਕਰ ਤੇ ਆਗੂ ਦਾ ਧੰਨਵਾਦ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੀ ਰੋਪੜ ਇਕਾਈ ਵੱਲੋਂ ਕਿਸਾਨਾਂ ਦੇ ਹੱਕ ’ਚ ਸੂਬਾ ਤੇ ਕੇਂਦਰ ਸਰਕਾਰ ਖਿਲਾਫ ਧਰਨਾ

ਇਸ ਮੌਕੇ ਡਾਕਟਰ ਦਲਜੀਤ ਸਿੰਘ ਭਿੰਡਰ ਮੈਂਬਰ ਅੰਤਰਿੰਮ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਪਰਮਜੀਤ ਸਿੰਘ ਮੱਕੜ ਸਾਬਕਾ ਪ੍ਰਧਾਨ ਨਗਰ ਕੌਂਸਲ, ਹਰਮੋਹਨ ਸਿੰਘ ਸੰਧੂ, ਸੰਦੀਪ ਸਿੰਘ ਕਲੋਤਾ,ਰਾਣਾ ਆਦੇਸ਼ ਪ੍ਰਤਾਪ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਸੁਰਿੰਦਰ ਸਿੰਘ ਮਟੌਰ, ਹਰਮੇਸ਼ ਸਿੰਘ ਭਰਤਗੜ੍ਹ, ਦਰਬਾਰਾ ਸਿੰਘ ਬਾਲਾ,ਮੋਹਣ ਸਿੰਘ ਡੂਮੇਵਾਲ, ਦਿਲਬਾਗ ਸਿੰਘ ਮਾਣਕੂ ਮਾਜਰਾ, ਨਿਰਮਲ ਸਿੰਘ ਹਰੀਵਾਲ, ਜਥੇਦਾਰ ਮੋਹਨ ਸਿੰਘ ਢਾਹੇ, ਜਸਬੀਰ ਸਿੰਘ ਢਾਹੇ, ਕੁਨਾਲ ਵਸ਼ਿਸ਼ਟ, ਗੁਰਮੁਖ ਸਿੰਘ ਸੈਣੀ,ਮਾਸਟਰ ਅਮਰੀਕ ਸਿੰਘ, ਇੰਜੀਨੀਅਰ ਜੇ ਪੀ ਹਾਂਡਾ, ਸੁੱਚਾ ਸਿੰਘ ਸਰਸਾ ਨੰਗਲ, ਚੌਧਰੀ ਵੇਦ ਪ੍ਰਕਾਸ਼, ਐਡਵੋਕੇਟ ਰਾਜੀਵ ਸ਼ਰਮਾ, ਐਡਵੋਕੇਟ ਸੂਰਜ ਪਾਲ ਸਿੰਘ, ਪ੍ਰਿੰਸੀਪਲ ਰਣਜੀਤ ਸਿੰਘ ਸੰਧੂ, ਜਸਬੀਰ ਸਿੰਘ ਗਿੱਲ, ਬਲਜਿੰਦਰ ਸਿੰਘ ਮਿੱਠੂ,ਚਰਨ ਸਿੰਘ ਭਾਟੀਆ, ਮਨਿੰਦਰ ਪਾਲ ਸਿੰਘ ਸਾਹਨੀ, ਹਰਦੇਵ ਸਿੰਘ ਦੇਬੀ, ਰਘਬੀਰ ਸਿੰਘ ਬੇਲਾ, ਰਘਬੀਰ ਸਿੰਘ ਹਰੀਵਾਲ,ਕਰਮ ਸਿੰਘ ਬੇਲਾ, ਕੁਲਬੀਰ ਸਿੰਘ ਅਸਮਾਨਪੁਰ, ਦਵਿੰਦਰ ਸਿੰਘ, ਹੁਸਨ ਚੰਦ ਮਠਾਣ,ਭਾਰਤ ਭੂਸ਼ਣ ਹੈਪੀ, ਸੇਵਾ ਸਿੰਘ ਪ੍ਰਧਾਨ,ਰਵਿੰਦਰ ਚੋਪੜਾ, ਰਾਜਿੰਦਰ ਕੁਮਾਰ ਪ੍ਰਧਾਨ ਐੱਸ ਸੀ ਵਿੰਗ,ਬਲਵਿੰਦਰ ਕੌਰ ਸ਼ਾਮਪੁਰਾ ਸ਼ਹਿਰੀ ਪ੍ਰਧਾਨ ਇਸਤਰੀ ਅਕਾਲੀ ਦਲ,ਚਰਨਜੀਤ ਕੌਰ ਸ਼ਾਮਪੁਰਾ,ਮੰਜੂ ਵਰਮਾ, ਕੁਲਵਿੰਦਰ ਕੌਰ ਘਈ, ਮੋਨੂੰ ਕੁਮਾਰ,ਸੋਨੀ ਬੇਗੜਾ, ਦਲਜੀਤ ਸਿੰਘ ਸ਼ਾਮਪੁਰਾ ਅਤੇ ਡਾਕਟਰ ਦਿਲਾਵਰ ਸਿੰਘ ਵੀ ਹਾਜ਼ਰ ਸਨ।