ਰੂਪਨਗਰ ਦੀ ਜਨਤਾ ਲਈ ਹੜ੍ਹ ਨਾਲ ਸਬੰਧਤ ਜ਼ਰੂਰੀ ਸੂਚਨਾ – ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ

298

ਰੂਪਨਗਰ ਦੀ ਜਨਤਾ ਲਈ ਹੜ੍ਹ ਨਾਲ ਸਬੰਧਤ ਜ਼ਰੂਰੀ ਸੂਚਨਾ – ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ

ਬਹਾਦਰਜੀਤ ਸਿੰਘ / ਰੋਯਾਲਪਟਿਆਲਾ.ਇਨ/ ਰੂਪਨਗਰ, 3 ਸਤੰਬਰ ,2025

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਵਰਖਾ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦਾ ਵਹਾਅ 65,000 ਕਿਊਸਿਕ ਤੋਂ ਵਧਾ ਕੇ 75,000 ਕਿਊਸਿਕ ਕੀਤਾ ਜਾ ਰਿਹਾ ਹੈ।

ਇਸ ਕਾਰਨ ਨੰਗਲ ਇਲਾਕੇ ਦੇ ਹੇਠ ਲਿਖੇ ਪਿੰਡ ਪ੍ਰਭਾਵਿਤ ਹੋ ਸਕਦੇ ਹਨ: ਹਰਸਾ ਬੇਲਾ, ਬੇਲਾ ਰਾਮਗੜ੍ਹ, ਬੇਲਾ ਧਿਆਨੀ ਅੱਪਰ, ਬੇਲਾ ਧਿਆਨੀ ਲੋਅਰ, ਸੈਂਸੋਵਾਲ, ਐਲਗਰਾ, ਬੇਲਾ ਸ਼ਿਵ ਸਿੰਘ, ਭਲਾਣ, ਭਨਾਮ, ਸਿੰਘਪੁਰਾ, ਪਲਾਸੀ, ਤਰਫ਼ ਮਜਾਰਾ, ਮਜਾਰੀ।

ਇਸ ਤੋਂ ਇਲਾਵਾ, ਸ੍ਰੀ ਅਨੰਦਪੁਰ ਸਾਹਿਬ ਇਲਾਕੇ ਦੇ ਹੇਠ ਲਿਖੇ ਪਿੰਡਾਂ ਨੂੰ ਵੀ ਸਾਵਧਾਨ ਰਹਿਣ ਅਤੇ ਜ਼ਰੂਰਤ ਪੈਣ ’ਤੇ ਸੁਰੱਖਿਅਤ ਥਾਵਾਂ ਵੱਲ ਜਾਣ ਦੀ ਅਪੀਲ ਕੀਤੀ ਜਾਂਦੀ ਹੈ: ਬੁਰਜ, ਚੰਦਪੁਰ ਬੇਲਾ, ਗਜਪੁਰ ਬੇਲਾ, ਸ਼ਾਹਪੁਰ ਬੇਲਾ, ਨਿੱਕੂਵਾਲ, ਅਮਰਪੁਰ ਬੇਲਾ, ਲੋਧੀਪੁਰ।

ਇਸ ਤੋਂ ਇਲਾਵਾ, ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਾਰੇ ਉਹ ਪਿੰਡ ਜੋ ਸਤਲੁਜ ਦਰਿਆ ਦੇ ਕਿਨਾਰੇ ਸਥਿਤ ਹਨ, ਉਨ੍ਹਾਂ ਦੇ ਰਹਿਣ ਵਾਲੇ ਲੋਕਾਂ ਨੂੰ ਵੀ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਉਹ ਸੁਰੱਖਿਆ ਨੂੰ ਪ੍ਰਾਥਮਿਕਤਾ ਦੇਣ।

ਪ੍ਰਸ਼ਾਸਨ ਵੱਲੋਂ ਹਰ ਪ੍ਰਭਾਵਿਤ ਇਲਾਕੇ ਵਿੱਚ ਸੁਰੱਖਿਆ ਕੈਂਪ ਬਣਾਏ ਗਏ ਹਨ ਅਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਜਨਤਾ ਨੂੰ ਬੇਨਤੀ ਹੈ ਕਿ ਅਫ਼ਵਾਹਾਂ ਤੋਂ ਬਚੋ ਅਤੇ ਸਿਰਫ਼ ਸਰਕਾਰੀ ਹਦਾਇਤਾਂ ਦਾ ਹੀ ਪਾਲਣ ਕਰੋ।

ਐਮਰਜੈਂਸੀ ਨੰਬਰ: 01881-221157, 112