HomeElection 2024ਰੂਪਨਗਰ ਜ਼ਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦੇ...

ਰੂਪਨਗਰ ਜ਼ਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਦੀ ਅਪੀਲ ਕੀਤੀ

ਰੂਪਨਗਰ ਜ਼ਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਦੀ ਅਪੀਲ ਕੀਤੀ

ਬਹਾਦਰਜੀਤ ਸਿੰਘ/ਰੂਪਨਗਰ, 31 ਮਈ,2024

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਚੋਣਾਂ ਸਬੰਧੀ ਕੀਤੇ ਗਏ ਪੁੱਖਤਾ ਪ੍ਰਬੰਧਾਂ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ 06-ਅਨੰਦਪੁਰ ਸਾਹਿਬ ਲੋਕ ਸਭਾ ਚੋਣ ਹਲਕੇ ਲਈ 1 ਜੂਨ 2024 ਨੂੰ ਵੋਟਾਂ ਪੈਣ ਜਾ ਰਹੀਆਂ ਹਨ ਤੇ ਵੋਟਾਂ ਦਾ ਸਮਾਂ ਸਵੇਰੇ 07.00 ਤੋਂ ਸ਼ਾਮ 06.00 ਵਜੇ ਤੱਕ ਦਾ ਹੈ ਜਿਸ ਲਈ ਪੋਲਿੰਗ ਬੂਥਾਂ ਉਤੇ ਵੋਟਰਾਂ ਲਈ ਹਰ ਤਰ੍ਹਾਂ ਦੀ ਸੁਵਿਧਾ ਦਿੱਤੀ ਗਈ ਹੈ।

ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਪੁਆਉਣ ਲਈ ਪੂਰੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋੜੀਂਦੀ ਪੁਲਿਸ ਸੁਰੱਖਿਆ ਵੀ ਤੈਨਾਤ ਕੀਤੀ ਜਾ ਚੁੱਕੀ ਹੈ। ਡਿਸਪਰਸਲ ਸੈਂਟਰਾਂ ਤੇ ਪੋਲਿੰਗ ਸਟਾਫ ਦੀ ਵੋਟ ਕਾਸਟ ਕਰਵਾਉਣ ਲਈ ਫੈਸਲੀਟੇਸ਼ਨ ਸੈਂਟਰ ਵੀ ਬਣਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ ਦੇ ਆਉਣ-ਜਾਣ, ਰਹਿਣ ਤੇ ਖਾਣ-ਪੀਣ ਲਈ ਵੀ ਪੁੱਖਤਾ ਪ੍ਰਬੰਧ ਕੀਤੇ ਗਏ ਹਨ। 1 ਜੂਨ ਨੂੰ ਪੋਲਿੰਗ ਤੋਂ ਬਾਅਦ, ਸਾਰੀਆਂ ਪੋਲਿੰਗ ਪਾਰਟੀਆਂ ਆਪਣੇ-ਆਪਣੇ ਰਸੀਵਿੰਗ ਸੈਂਟਰਾਂ ਤੇ ਵੋਟਿੰਗ ਮਸ਼ੀਨਾਂ ਤੇ ਰਿਪੋਰਟਾਂ ਜਮਾਂ ਕਰਵਾਉਣਗੇ। ਇਸ ਉਪਰੰਤ 2 ਜੂਨ 2024 ਨੂੰ ਅਬਜ਼ਰਵਰ ਸਾਹਿਬਾਨ ਦੀ ਹਾਜ਼ਰੀ ਵਿੱਚ ਸਕਰੂਟਨੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣ ਹਲਕੇ ਵਿੱਚ ਵੋਟਾਂ ਦੀ ਗਿਣਤੀ ਦੁਆਬਾ ਪੋਲਟੈਕਨੀਕਲ ਕਾਲਜ, ਛੋਕਰਾਂ, ਰਾਹੋਂ (ਨਵਾਂਸ਼ਹਿਰ), ਸਰਕਾਰੀ ਕਾਲਜ, ਰੂਪਨਗਰ ਅਤੇ ਪੋਲਟੈਕਨੀਕਲ ਕਾਲਜ, ਖੂਨੀਮਾਜਰਾ (ਖਰੜ) ਵਿਖੇ ਕਾਉਂਟਿੰਗ ਸੈਂਟਰ ਬਣਾਏ ਗਏ, ਜਿੱਥੇ ਪੋਲਿੰਗ ਤੋਂ ਬਾਅਦ ਵੋਟਿੰਗ ਮਸ਼ੀਨਾਂ ਤੇ ਰਿਪੋਰਟਾਂ ਜਮ੍ਹਾਂ ਕਰਵਾਈਆਂ ਜਾਣੀਆਂ ਹਨ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਸੰਬੰਧੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ ਕਿ ਇਨ੍ਹਾਂ 03 ਕਾਊਂਟਿੰਗ ਸੈਂਟਰ ਲੋਕੇਸ਼ਨਾਂ ਤੇ ਕਾਊਂਟਿੰਗ ਤੇ ਹੀ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ, ਉਪਰੰਤ ਸਰਕਾਰੀ ਕਾਲਜ, ਰੂਪਨਗਰ ਵਿਖੇ ਸਭ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰ ਦਾ ਰਿਜਲਟ ਘੋਸ਼ਿਤ ਕੀਤਾ ਜਾਵੇਗਾ ਤੇ ਸਰਟੀਫਿਕੇਟ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਊਟਿੰਗ ਸੈਂਟਰਾਂ ਦੀ ਸੁੱਖਿਆ ਲਈ ਐਸ.ਐਸ.ਪੀਜ਼. ਨੂੰ 100 ਮੀਟਰ ਤੇ 200 ਮੀਟਰ ਦੇ ਘੇਰੇ ਲਈ ਸੁਰੱਖਿਆ ਲਈ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਜਾ ਚੁੱਕੀ ਹੈ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਸ ਸਮੇਂ 06-ਅਨੰਦਪੁਰ ਸਾਹਿਬ ਚੋਣ ਹਲਕੇ ਦੇ ਕੁੱਲ 2068 ਪੋਲਿੰਗ ਬੂਥ ਹਨ, ਜਿਹਨਾਂ ਵਿੱਚ ਕੁੱਲ 17,32,211 ਅਤੇ 8,395 ਸਰਵਿਸ ਵੋਟਰ ਹਨ, ਜੋ 28 ਉਮੀਦਵਾਰ ਦੀ ਕਿਸਮਤ ਦਾ ਫੈਸਲਾ ਕਰਨਗੇ।

ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਚੋਣਾਂ ਵਾਲੇ ਦਿਨ ਜ਼ਿਲ੍ਹਾ ਅਸੈਂਬਲੀ ਸੈਗਮੈਂਟ ਪੱਧਰ ਤੇ 24 ਘੰਟੇ ਲਈ ਸ਼ਿਕਾਇਤ ਸੈੱਲ ਸਥਾਪਿਤ ਕੀਤੇ ਗਏ ਹਨ, ਜਿਸ ‘ਤੇ ਕੋਈ ਵੀ ਵਿਅਕਤੀ ਜ਼ਿਲ੍ਹੇ ਵਿੱਚ 1950 ਟੋਲ ਫਰੀ ਨੰਬਰ ਜਾਂ 1800-180-3469 ਕਿਸੇ ਵੀ ਸਮੇਂ (24X7) ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਤੋਂ ਇਲਾਵਾ NGRS Portal (Link-ngsp.eci.gov.in) ‘ਤੇ ਵੀ ਵੇਰਵਾ ਦੇ ਕੇ ਆਨ ਲਾਈਨ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਅਤੇ ਸੀ-ਵਿਜਲ ਐਪ ਉਤੇ (ਆਡੀਓ/ਵੀਡੀਓ/ਫੋਟੋ) ਰਾਹੀਂ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਮੁਕੰਮਲ ਹੋਣ ਤੋਂ ਅੱਧਾ ਘੰਟਾ ਬਾਅਦ ਤੱਕ ਐਕਜਿਟ ਪੋਲ ਅਤੇ ਓਪੀਨੀਅਨ ਪੋਲ ਉਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਵਲੋਂ ਗ੍ਰੀਨ ਇਲੈਕਸ਼ਨ ਮਿਸ਼ਨ ਦੇ ਵਿਸ਼ੇ ਉਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਹਲਕੇ ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਵੀਪ ਗਤੀਵਿਧੀਆਂ ਰਾਹੀਂ ਜਨਤਾ ਨੂੰ ਵੋਟਾਂ ਪਾਉਣ ਸਮੇਤ ਬਿਨਾ ਕਿਸੇ ਡਰ-ਭੈਅ, ਲਾਲਚ, ਧਰਮ, ਜਾਤ-ਪਾਤ ਆਦਿ ਤੋਂ ਉਪਰ ਉੱਠ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਰੂਪਨਗਰ ਜ਼ਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੇ ਵਰਤੋਂ ਕਰਨ ਦੀ ਅਪੀਲ ਕੀਤੀ

ਇਸ ਮੌਕੇ ਹਾਜ਼ਰ ਐਸ.ਐਸ.ਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਚੋਣਾਂ ਦੇ ਅੰਤਿਮ 48 ਘੰਟੇ ਸ਼ੁਰੂ ਹੋ ਗਏ ਹਨ ਉਨ੍ਹਾਂ ਵਲੋਂ ਇੰਟਰ-ਸਟੇਟ ਤੇ ਇੰਟਰ-ਡਿਸਟ੍ਰਿਕਟ ਨਾਕਿਆਂ ਤੇ ਖਾਸ ਚੈਕਿੰਗ ਲਈ ਪੁਲਿਸ ਟੀਮਾਂ ਦੀ ਤੈਨਾਤੀ ਕੀਤੀ ਗਈ ਹੈ ਤੇ ਉਹਨਾਂ ਵੱਲੋਂ 24 ਘੰਟੇ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ।

ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਚੋਣਾਂ ਸਬੰਧੀ ਕੀਤੇ ਗਏ 144 ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ, ਨਿਯਮਾਂ ਦੀ ਉਲੰਘਣਾ ਕਰਨ ਵਾਲੇ ਉਤੇ ਤੁਰੰਤ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਰੂਪਨਗਰ ਜ਼ਿਲ੍ਹੇ ਵਿਚ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪੜੇ ਚਾੜਨ ਲਈ 2500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ 59 ਪੈਟਰੋਲਿੰਗ ਟੀਮਾਂ ਲਗਾਤਾਰ ਜ਼ਿਲ੍ਹੇ ਦੇ ਹਰ ਖੇਤਰ ਦੀ ਨਿਗਰਾਨੀ ਕਰਨਗੀਆਂ। ਉਨ੍ਹਾਂ ਕਿਹਾ ਕਿ ਹਰ ਥਾਣੇ ਵਿਚ ਕਰਕੇ ਡੀ.ਐਸ.ਪੀ. ਦੀ ਡਿਊਟੀ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ 1 ਐਸ.ਪੀ., 2 ਡੀ.ਐਸ.ਪੀ, 4 ਐਸ.ਐਚ.ਓ, ਰੂਪਨਗਰ ਹਲਕੇ ਵਿਚ 1 ਐਸ.ਪੀ., 3 ਡੀ.ਐਸ.ਪੀ, 3 ਐਸ.ਐਚ.ਓ, ਸ਼੍ਰੀ ਚਮਕੌਰ ਸਾਹਿਬ ਹਲਕੇ ਵਿਚ 1 ਐਸ.ਪੀ, 4 ਡੀ.ਐਸ.ਪੀ, 3 ਐਸ.ਐਚ.ਓ ਤਾਇਨਾਤ ਕੀਤੇ ਗਏ ਹਨ।

ਐਸ.ਐਸ.ਪੀ. ਨੇ ਕਿਹਾ ਕਿ ਕਿਸੇ ਵੀ ਰਾਜਨੀਤਕ ਪਾਰਟੀ ਦਾ ਕੋਈ ਬਾਹਰੀ ਹਲਕੇ ਦਾ ਵਿਅਕਤੀ ਜ਼ਿਲ੍ਹੇ ਵਿਚ ਮੌਜੂਦ ਨਾ ਹੋਵੇ ਇਸ ਦੇ ਲਈ ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਥਾਵਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ ਅਤੇ ਫੜੇ ਜਾਣ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।

LATEST ARTICLES

Most Popular

Google Play Store