ਰੂਪਨਗਰ ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਉੱਤੇ ਅੰਤਰਰਾਜੀ ਨਾਕੇ ਲਗਾਏ ਗਏ

248

ਰੂਪਨਗਰ ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਉੱਤੇ ਅੰਤਰਰਾਜੀ ਨਾਕੇ ਲਗਾਏ ਗਏ

ਬਹਾਦਰਜੀਤ  ਸਿੰਘ /ਰੂਪਨਗਰ, 3 ਅਗਸਤ,2024.   

ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਓਪਰੇਸ਼ਨ ਸੀਲ-7 ਤਹਿਤ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਉੱਤੇ ਅੰਤਰਰਾਜੀ ਨਾਕੇ ਲਗਾਏ ਗਏ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੀਤਾ।

ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅੰਦਰ ਅਮਨ ਸ਼ਾਂਤੀ ਬਣਾਈ ਰੱਖਣ ਲਈ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਏ ਜਾ ਰਹੇ ਅਪਰੇਸ਼ਨ ਸੀਲ-7″ ਤਹਿਤ ਜ਼ਿਲ੍ਹਾ ਰੂਪਨਗਰ ਦੇ ਅੰਤਰਰਾਜੀ ਨਾਕਿਆ ਤੇ ਸਵੇਰੇ 7:00 ਵਜੇ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਲਗਾਏ ਗਏ ਨਾਕਿਆਂ ਉੱਤੇ 1 ਪੁਲਿਸ ਕਪਤਾਨ, 6 ਉਪ ਕਪਤਾਨ ਪੁਲਿਸ, 8 ਇੰਸਪੈਕਟਰ ਅਤੇ 105 ਦੇ ਕਰੀਬ ਪੁਲਿਸ ਮੁਲਾਜਮ ਲਗਾਏ ਗਏ ਹਨ।

ਰੂਪਨਗਰ ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਉੱਤੇ ਅੰਤਰਰਾਜੀ ਨਾਕੇ ਲਗਾਏ ਗਏ

ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤੋਂ ਪਹਿਲਾ ਵੀ ਜ਼ਿਲ੍ਹਾ ਅੰਦਰ ਵੱਖ-ਵੱਖ ਮਿਤੀਆਂ ਨੂੰ ਇਸ ਤਰ੍ਹਾਂ 21 ਵਾਰ ਨਾਕਾਬੰਦੀ ਕਰਕੇ 01 ਵਾਰ ਅਪਰੇਸ਼ਨ “ਸੀਲ ਅਤੇ 2 ਵਾਰ ਅਪਰੇਸ਼ਨ ਈਗਲ ਚਲਾ ਕੇ ਚੈਕਿੰਗ ਅਭਿਆਨ ਚਲਾਇਆ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਜ਼ਿਲ੍ਹਾ ਰੂਪਨਗਰ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਅਜਿਹੀਆਂ ਚੈਕਿੰਗਾ ਕੀਤੀਆ ਜਾਣਗੀਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਜੇਕਰ ਕੋਈ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।