ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਪੜ ਨਗਰ ਕੌਂਸਲ ਦੀਆਂ ਚੋਣਾਂ ਲਈ 11 ਉਮੀਦਵਾਰਾਂ ਦਾ ਐਲਾਨ

82

ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਪੜ ਨਗਰ ਕੌਂਸਲ ਦੀਆਂ ਚੋਣਾਂ ਲਈ 11 ਉਮੀਦਵਾਰਾਂ ਦਾ ਐਲਾਨ

ਬਹਾਦਰਜੀਤ ਸਿੰਘ/royalpatiala.in News/ ਰੂਪਨਗਰ,12 ਮਈ,2026

ਸ਼੍ਰੋਮਣੀ ਅਕਾਲੀ ਦਲ ਨੇ ਰੋਪੜ ਨਗਰ ਕੌਂਸਲ ਦੀਆਂ ਚੋਣਾਂ ਲਈ 11 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ।

ਅੱਜ ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਾਰਟੀ ਦੇ ਸੀਨੀਅਰ ਆਗੂ ਗੁਰਮੁੱਖ ਸਿੰਘ ਸੈਣੀ ਦੇ ਘਰ ਹੋਈ ਭਰਵੀਂ ਮੀਟਿੰਗ ਵਿੱਚ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਵਾਰਡ ਨੰਬਰ 1 ਤੋਂ ਯੂਥ ਆਗੂ ਗੱਜਣ ਸਿੰਘ ਭੱਟੀ ਵਾਰਡ ਨੰਬਰ 2 ਤੋਂ ਸੁਨੀਤਾ ਕਾਲਾ ਪਤਨੀ  ਸੁਨੀਲ ਕੁਮਾਰ ਕਾਲਾ,ਵਾਰਡ ਨੰਬਰ 3 ਤੋਂ ਮਨਜੀਤ ਸਿੰਘ ਤੰਬੜ,ਵਾਰਡ ਨੰਬਰ 4 ਤੋਂ ਨੌਜਵਾਨ ਆਗੂ ਗੁਰਵਿੰਦਰ ਸਿੰਘ ਬਾਵਾ, ਵਾਰਡ ਨੰਬਰ 5 ਤੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਵਾਰਡ ਨੰਬਰ 6 ਤੋਂ  ਕੁਲਬੀਰ ਕੌਰ ਧਨੋਆ ਧਰਮ ਪਤਨੀ ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ ,ਵਾਰਡ ਨੰਬਰ 15 ਤੋਂ ਸੁਖਵਿੰਦਰ ਸਿੰਘ ਪਟਵਾਰੀ,ਵਾਰਡ ਨੰਬਰ 16 ਤੋਂ ਪਰਮਜੀਤ ਕੌਰ ਸੈਣੀ ਧਰਮ ਪਤਨੀ ਸਾਬਕਾ ਕੌਂਸਲਰ ਕੁਲਵੰਤ ਸਿੰਘ ਸੈਣੀ,  ਵਾਰਡ ਨੰਬਰ17 ਤੋਂ ਸਾਬਕਾ ਕੌਂਸਲਰ ਜਸਵਿੰਦਰ ਕੌਰ ਸ਼ੈਲੀ ਧਰਮ ਪਤਨੀ ਆਰ ਪੀ ਸਿੰਘ ਸ਼ੈਲੀ,ਵਾਰਡ ਨੰਬਰ 18 ਤੋਂ  ਬਬਲੀ ਧਰਮ ਪਤਨੀ ਰਜਿੰਦਰ ਕੁਮਾਰ ਬਿੰਦੀ ਅਤੇ ਵਾਰਡ ਨੰਬਰ 19 ਤੋਂ ਨਰਿੰਦਰ ਸਿੰਘ ਸੈਣੀ ਪੁੱਤਰ ਜਸਬੀਰ ਸਿੰਘ ਸੈਣੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ ।

ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰੋਪੜ ਸ਼ਹਿਰ ਵਿੱਚ ਆਪਣੇ ਸਮੇ ਦੌਰਾਨ ਕੀਤੇ ਲਾਮਿਸਾਲ ਵਿਕਾਸ ਕਾਰਜਾਂ ਅਤੇ ਪਿਛਲੇ ਸਾਲਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਦੀ ਕੀਤੀ ਗਈ ਅਣਦੇਖੀ ਦੇ ਆਧਾਰ ਤੇ ਵੋਟਾਂ ਮੰਗੇਗਾ ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਪੜ ਨਗਰ ਕੌਂਸਲ ਦੀਆਂ ਚੋਣਾਂ ਲਈ 11 ਉਮੀਦਵਾਰਾਂ ਦਾ ਐਲਾਨ

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸੀਨੀਅਰ ਮੰਤਰੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਅੰਦਰ ਹੋ ਰਹੇ ਹਨ ਇੱਥੋਂ ਤੱਕ ਕਿ ਸਰਕਾਰ ਦਾ ਵਿਜੀਲੈਂਸ ਵਿਭਾਗ ਵੀ ਭ੍ਰਿਸ਼ਟਾਚਾਰ ਵਿੱਚ ਫਸਿਆ ਹੋਇਆ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਨਿੱਤ ਨਵੇਂ ਕਿੱਸੇ ਸਾਹਮਣੇ ਆ ਰਹੇ ਹਨ । ਉਹਨਾਂ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਹਾਲਤ ਬੱਦ ਤੋਂ ਬੱਦਤਰ ਹੋਈ ਪਈ ਹੈ ਲੁੱਟ ਖੋਹ ,ਕਤਲੋ ਗਾਰਤ ਦੀਆਂ ਵਾਰਦਾਤਾਂ ਆਮ ਹੋ ਗਾਈਆਂ ਹਨ । ਓਹਨਾ ਕਿਹਾ ਕਿ ਅਸੀ ਇਹ ਸਾਰੇ ਮੁੱਦੇ ਲੈ ਕੇ ਲੋਕਾਂ ਵਿੱਚ ਜਾਵਾਂਗੇ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬਲਵਿੰਦਰ ਕੌਰ ਸ਼ਾਮਪੁਰਾ, ਬਾਵਾ ਸਿੰਘ, ਮਾਸਟਰ ਅਮਰੀਕ ਸਿੰਘ, ਤਰਨਜੀਤ ਸਿੰਘ ਤਰਨੀ, ਐਡਵੋਕੇਟ ਰਾਜੀਵ ਸ਼ਰਮਾ , ਬਲਵਿੰਦਰ ਕੌਰ ਵਾਰਡ ਪ੍ਰਧਾਨ,ਮਨਪ੍ਰੀਤ ਸਿੰਘ ਗਿੱਲ, ਸੁਰਮੁੱਖ ਸਿੰਘ ਸੈਣੀ, ਰਣਜੀਤ ਸਿੰਘ ਸੈਣੀ, ਕੁਲਵਿੰਦਰ ਕੌਰ ਘਈ, ਕੁਲਵੰਤ ਸਿੰਘ ਸੈਣੀ, ਮੋਹਣ ਸਿੰਘ ਮੁਹੰਮਦੀਪੁਰ, ਐਡਵੋਕੇਟ ਹਰਜਿੰਦਰ ਪਾਲ ਸਿੰਘ,ਮੋਨੂੰ ਕੁਮਾਰ, ਆਰ ਪੀ ਸਿੰਘ ਸ਼ੈਲੀ, ਕਰਮਦੀਨ, ਪਵਨਪ੍ਰੀਤ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।