ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸੀ.ਬੀ.ਐਸ.ਈ. ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ
ਬਹਾਦਰਜੀਤ ਸਿੰਘ/royalpatiala.in News/ ਰੂਪਨਗਰ,14 ਮਈ,2026
ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਦੇ ਕਲਾਸ 12ਵੀਂ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬੋਰਡ ਪ੍ਰੀਖਿਆ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਦੀਆਂ ਵੱਖ-ਵੱਖ ਸਟ੍ਰੀਮਾਂ ਵਿੱਚ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਸਥਾਨ ਹਾਸਲ ਕੀਤੇ।
ਕਾਮਰਸ ਸਟ੍ਰੀਮ ਵਿੱਚ ਹਿਮਾਂਸ਼ੁ ਰਤਨ ਨੇ 97.6% ਅੰਕ ਲੈ ਕੇ ਪਹਿਲਾ ਸਥਾਨ, ਲਵਨੀਤ ਕੌਰ ਨੇ 95.6% ਅੰਕ ਲੈ ਕੇ ਦੂਜਾ ਅਤੇ ਰਿਪੁਲ ਗੋਇਲ ਨੇ 94% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਨਾਨ-ਮੈਡੀਕਲ ਸਟ੍ਰੀਮ ਵਿੱਚ ਗਗਨਪ੍ਰੀਤ ਸਿੰਘ ਨੇ 92.4% ਅੰਕ ਲੈ ਕੇ ਪਹਿਲਾ ਸਥਾਨ, ਅਰਪਿਤ ਚੌਧਰੀ ਨੇ 91.6% ਅੰਕ ਲੈ ਕੇ ਦੂਜਾ ਅਤੇ ਮੰਨਤ ਸ਼ਾਰਦਾ ਨੇ 91.4% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਮੈਡੀਕਲ ਸਟ੍ਰੀਮ ਵਿੱਚ ਵੈਸ਼ਾਲੀ ਚੌਧਰੀ ਨੇ 87.2% ਅੰਕ ਲੈ ਕੇ ਪਹਿਲਾ ਸਥਾਨ, ਪ੍ਰਭਜੋਤ ਕੌਰ ਨੇ 87% ਅੰਕ ਲੈ ਕੇ ਦੂਜਾ ਅਤੇ ਆਸਥਾ ਨੇ 83.6% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਸੰਗੀਤ ਸਿੱਖਿਆ ਵਿੱਚ ਚਾਰ ਅਤੇ ਅਕਾਊਂਟਸ ਵਿੱਚ ਇੱਕ ਵਿਦਿਆਰਥੀ ਨੇ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਸਕੂਲ ਦੀਆਂ ਉਪਲਬਧੀਆਂ ਵਿੱਚ ਨਵਾਂ ਆਯਾਮ ਜੋੜਿਆ।
ਇਸ ਤੋਂ ਇਲਾਵਾ ਸਾਰੇ ਪ੍ਰੀਖਿਆਰਥੀਆਂ ਵਿੱਚੋਂ ਗਿਆਰਾਂ ਵਿਦਿਆਰਥੀਆਂ ਨੇ 90% ਤੋਂ ਵੱਧ ਅਤੇ ਤੀਹ ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ।
ਇਸ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਬਲਜੀਤ ਸਿੰਘ ਅਤਰੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ।
ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਦੇ ਉਜਲੇ ਭਵਿੱਖ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ।











